ਮਾਨਸਾ, 18 ਅਕਤੂਬਰ 2022 – ਦੀਪਕ ਟੀਨੂੰ ਫਰਾਰ ਮਾਮਲੇ ਵਿੱਚ ਮਾਨਸਾ ਪੁਲਿਸ ਵੱਲੋਂ ਗ੍ਰਿਫਤਾਰ ਕੀਤੀ ਉਸਦੀ ਗਰਲਫ੍ਰੈਂਡ ਜਤਿੰਦਰ ਕੌਰ ਉਰਫ ਜੋਤੀ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਸਥਾਨਕ ਅਦਾਲਤ ਨੇ ਗੈਂਗਸਟਰ ਦੀਪਕ ਟੀਨੂੰ ਫਰਾਰੀ ਮਾਮਲੇ ‘ਚ ਜਤਿੰਦਰ ਕੌਰ ਜੋਤੀ ਨੂੰ ਜੇਲ੍ਹ ਭੇਜਣ ਦੇ ਹੁਕਮ ਜਾਰੀ ਕੀਤੇ ਹਨ।
ਉਥੇ ਹੀ ਸਿੱਧੂ ਮੂਸੇਵਾਲਾ ਹੱਤਿਆ ਕਾਂਡ ਦੇ ਮੁਲਜ਼ਮ ਜਗਤਾਰ ਸਿੰਘ ਮੂਸਾ ਦਾ ਮੁੜ 2 ਦਿਨ ਦਾ ਪੁਲਿਸ ਰਿਮਾਂਡ ਦਿੱਤਾ ਹੈ। ਦੋਵਾਂ ਨੂੰ ਰਿਮਾਂਡ ਖ਼ਤਮ ਹੋਣ ਉਪਰੰਤ ਵੱਖੋ-ਵੱਖਰੇ ਤੌਰ ‘ਤੇ ਅਦਾਲਤ ‘ਚ ਪੇਸ਼ ਕੀਤਾ ਗਿਆ ਸੀ। ਇਸ ਤੋਂ ਪਹਿਲਾਂ ਉਨ੍ਹਾਂ ਦਾ ਸਿਵਲ ਹਸਪਤਾਲ ਵਿਖੇ ਡਾਕਟਰੀ ਮੁਆਇਨਾ ਵੀ ਕਰਵਾਇਆ ਗਿਆ।