ਚੰਡੀਗੜ੍ਹ, 19 ਅਕਤੂਬਰ 2022 – ਪੰਜਾਬ ਕੈਬਨਿਟ ਦੀ ਮੀਟਿੰਗ 21 ਅਕਤੂਬਰ ਨੂੰ ਹੋਣ ਜਾ ਰਹੀ ਹੈ। ਇਹ ਮੀਟਿੰਗ ਪੰਜਾਬ ਸਿਵਲ ਸਕੱਤਰਰੇਤ ਚੰਡੀਗੜ੍ਹ ਵਿਖੇ 21 ਅਕਤੂਬਰ ਨੂੰ ਦੁਪਹਿਰ 12 ਵਜੇ ਹੋਵਗੀ। ਜਿਸ ਦੀ ਅਗਵਾਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਕਰਨਗੇ।
ਇਸ ਮੀਟਿੰਗ ‘ਚ ਕਈ ਅਹਿਮ ਫੈਸਲੇ ਲਏ ਜਾ ਸਕਦੇ ਹਨ। ਉਮੀਦ ਕੀਤੀ ਜਾ ਰਹੀ ਹੈ ਕਿ ਦੀਵਾਲੀ ਤੋਂ ਪਹਿਲਾਂ ਮਾਨ ਸਰਕਾਰ ਪੰਜਾਬ ਦੇ ਲੋਕਾਂ ਨੂੰ ਅਹਿਮ ਤੋਹਫਾ ਦੇ ਸਕਦੀ ਹੈ। ਇਸ ਤੋਂ ਸਰਕਾਰ ਇਸ ਮੀਟਿੰਗ ‘ਚ ਕੱਚੇ ਮੁਲਾਜ਼ਮਾਂ ਨੂੰ ਵੀ ਦੀਵਾਲੀ ਦਾ ਤੋਹਫਾ ਦੇ ਸਕਦੀ ਹੈ।

