ਲੁਧਿਆਣਾ, 20 ਅਕਤੂਬਰ 2022 – ਪੰਜਾਬ ਵਿੱਚ ਮੌਸਮ ਇੱਕ ਵਾਰ ਫਿਰ ਕਰਵਟ ਲੈ ਰਿਹਾ ਹੈ। ਹੁਣ ਸਵੇਰੇ ਅਤੇ ਰਾਤ ਨੂੰ ਠੰਡ ਵਧਣ ਲੱਗ ਗਈ ਹੈ। ਪਿਛਲੇ 10 ਦਿਨਾਂ ਤੋਂ ਮੌਸਮ ਸਾਫ਼ ਹੈ। ਦਿਨ ਵੇਲੇ ਤੇਜ਼ ਧੁੱਪ ਨਿੱਕਲ ਰਹੀ ਹੈ। ਪਰ ਵੀਰਵਾਰ ਤੋਂ ਮੌਸਮ ‘ਚ ਬਦਲਾਅ ਆਉਣ ਵਾਲਾ ਹੈ। ਮੌਸਮ ਵਿਭਾਗ ਚੰਡੀਗੜ੍ਹ ਦੀ ਭਵਿੱਖਬਾਣੀ ਅਨੁਸਾਰ ਸ਼ੁੱਕਰਵਾਰ ਤੱਕ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ, ਕਪੂਰਥਲਾ, ਜਲੰਧਰ, ਲੁਧਿਆਣਾ, ਮੋਹਾਲੀ, ਪਟਿਆਲਾ, ਬਰਨਾਲਾ, ਮਾਨਸਾ ਸਮੇਤ ਪੂਰਬੀ ਮਾਲਵੇ ਦੇ ਕਈ ਜ਼ਿਲ੍ਹਿਆਂ ‘ਚ ਬੱਦਲਵਾਈ ਬਾਣੀ ਰਹੇਗੀ, ਬਾਰਸ਼ ਦੇ ਨਾਲ ਤੂਫ਼ਾਨ ਆ ਸਕਦਾ ਹੈ।
ਇਸ ਦੌਰਾਨ ਪੰਜ ਤੋਂ ਦਸ ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾ ਚੱਲਣ ਦੀ ਸੰਭਾਵਨਾ ਹੈ। ਜਿਸ ਕਾਰਨ ਦਿਨ ਵੇਲੇ ਠੰਢ ਦਾ ਅਹਿਸਾਸ ਵਧੇਗਾ। ਇਸ ਵੇਲੇ ਸਵੇਰੇ ਅਤੇ ਰਾਤ ਨੂੰ ਠੰਡ ਮਹਿਸੂਸ ਹੋ ਰਹੀ ਹੈ। ਹਾਲਾਂਕਿ ਸ਼ਨੀਵਾਰ ਤੋਂ ਮੌਸਮ ਫਿਰ ਸਾਫ ਹੋ ਜਾਵੇਗਾ।