ਨੌਜਵਾਨ ਦਾ ਕਤਲ: ਰੰਜਿਸ਼ ਕਾਰਨ ਮੁਲਜ਼ਮਾਂ ਨੇ ਘੇਰ ਕੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਹਮਲਾ

ਲੁਧਿਆਣਾ, 22 ਅਕਤੂਬਰ 2022 – ਲੁਧਿਆਣਾ ਵਿੱਚ ਨਿੱਤ ਵੱਡੀਆਂ ਘਟਨਾਵਾਂ ਵਾਪਰ ਰਹੀਆਂ ਹਨ। ਬੀਤੀ ਦੇਰ ਰਾਤ ਪੁਰਾਣੀ ਰੰਜਿਸ਼ ਕਾਰਨ ਕੁਝ ਨੌਜਵਾਨਾਂ ਨੇ ਇਕ ਨੌਜਵਾਨ ਨੂੰ ਘੇਰ ਕੇ ਉਸ ਦਾ ਕਤਲ ਕਰ ਦਿੱਤਾ। ਲੋਕਾਂ ਨੇ ਇਸ ਦੀ ਸੂਚਨਾ ਪੁਲਸ ਨੂੰ ਦਿੱਤੀ। ਨੌਜਵਾਨ ਦਾ ਕਤਲ ਕਰਕੇ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ।

ਘਟਨਾ ਭਾਮੀਆਂ ਕਲਾਂ ਇਲਾਕੇ ਦੀ ਦੱਸੀ ਜਾ ਰਹੀ ਹੈ। ਪੁਰਾਣੀ ਰੰਜਿਸ਼ ਕਾਰਨ ਕੁਝ ਨੌਜਵਾਨਾਂ ਦੀ ਇਕ ਨੌਜਵਾਨ ਨਾਲ ਤਕਰਾਰ ਹੋ ਗਈ। ਦੇਖਦੇ ਹੀ ਦੇਖਦੇ ਮਾਮਲਾ ਇੰਨਾ ਵਧ ਗਿਆ ਕਿ ਬਦਮਾਸ਼ਾਂ ਨੇ ਇਕੱਲੇ ਨੌਜਵਾਨ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਹਮਲੇ ‘ਚ ਨੌਜਵਾਨ ਗੰਭੀਰ ਜ਼ਖਮੀ ਹੋ ਗਿਆ। ਦੋਸ਼ੀ ਉਸ ਨੂੰ ਸੜਕ ‘ਤੇ ਹੀ ਸੁੱਟ ਕੇ ਫਰਾਰ ਹੋ ਗਏ। ਮ੍ਰਿਤਕ ਦੀ ਪਛਾਣ ਪਾਰਸ ਖੱਤਰੀ ਵਜੋਂ ਹੋਈ ਹੈ।

ਪਾਰਸ ਦੀ ਕੁਝ ਨੌਜਵਾਨਾਂ ਨਾਲ ਪੁਰਾਣੀ ਦੁਸ਼ਮਣੀ ਸੀ, ਜਿਸ ਕਾਰਨ ਉਹਨਾਂ ਨੇ ਮੌਕਾ ਦੇਖ ਕੇ ਹਮਲਾ ਕਰ ਦਿੱਤਾ। ਪੁਲੀਸ ਕਮਿਸ਼ਨਰ ਕੌਸਤੁਭ ਸ਼ਰਮਾ ਨੇ ਦੱਸਿਆ ਕਿ ਪਾਰਸ ਦੇਰ ਰਾਤ ਪਿੰਡ ਭਾਮੀਆਂ ਕਲਾਂ ਜਾ ਰਿਹਾ ਸੀ। ਇਸ ਦੌਰਾਨ ਉਸ ਨੂੰ ਕੁਝ ਨੌਜਵਾਨਾਂ ਨੇ ਘੇਰ ਲਿਆ ਅਤੇ ਤੇਜ਼ਧਾਰ ਹਥਿਆਰਾਂ ਨਾਲ ਉਸ ‘ਤੇ ਹਮਲਾ ਕਰ ਦਿੱਤਾ।

ਹਮਲਾਵਰਾਂ ਵਿੱਚ ਸੰਦੀਪ ਨਾਂ ਦਾ ਨੌਜਵਾਨ ਵੀ ਸ਼ਾਮਲ ਸੀ। ਮੌਕੇ ‘ਤੇ ਪਹੁੰਚੀ ਥਾਣਾ ਜਮਾਲਪੁਰ ਦੀ ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਲਿਆ ਹੈ। ਅੱਜ ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਜਾਵੇਗੀ। ਪੁਲੀਸ ਮੁਲਜ਼ਮਾਂ ਦੀ ਪਛਾਣ ਕਰਨ ਲਈ ਮੌਕੇ ’ਤੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕਰ ਰਹੀ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਗੋ-ਫਸਟ ਦੀ ਫਲਾਈਟ 2 ਘੰਟੇ ਲੇਟ, ਮੁੰਬਈ-ਅੰਮ੍ਰਿਤਸਰ ਫਲਾਈਟ ਦੇ ਯਾਤਰੀਆਂ ਨੇ ਕੀਤਾ ਹੰਗਾਮਾ

PAU ਵੀਸੀ ਵਿਵਾਦ: ਰਾਜਪਾਲ ਖੁੱਲ੍ਹ ਕੇ ਬੋਲੇ ਕਿਹਾ, ਗੁਪਤ ਨਿਯੁਕਤੀ ਠੀਕ ਨਹੀਂ