ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਖ਼ੂਨਦਾਨੀਆਂ ਨਾਲ ਮਨਾਇਆ ਆਪਣਾ ਜਨਮ ਦਿਨ

  • ਗਰੀਨ ਦਿਵਾਲੀ ਮਨਾਉਣ ਲਈ ਰਾਜਿੰਦਰਾ ਹਸਪਤਾਲ ਵਿਖੇ ਬੂਟੇ ਲਾਉਣ ਦੀ ਮੁਹਿੰਮ ਵੀ ਅਰੰਭੀ
  • ਜੌੜਾਮਾਜਰਾ ਵੱਲੋਂ ਉਮੰਗ ਵੈਲਫੇਅਰ ਫਾਊਂਡੇਸ਼ਨ ਵੱਲੋਂ ਥੈਲਾਸੀਮਿਕ ਬੱਚਿਆਂ ਲਈ ਖ਼ੂਨਦਾਨ ਕੈਂਪ ਦੀ ਸ਼ਲਾਘਾ
  • ਪੰਜਾਬ ਨੂੰ ਸਿਹਤਮੰਦ ਤੇ ਖੁਸ਼ਹਾਲ ਰੱਖਣ ਲਈ ਭਗਵੰਤ ਮਾਨ ਸਰਕਾਰ ਯਤਨਸ਼ੀਲ-ਜੌੜਾਮਾਜਰਾ

ਪਟਿਆਲਾ, 23 ਅਕੂਤਬਰ 2022 – ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਆਪਣਾ 56ਵਾਂ ਜਨਮ ਦਿਨ ਖ਼ੂਨਦਾਨੀਆਂ ਦੇ ਨਾਲ ਇੱਥੇ ਰਾਜਿੰਦਰਾ ਹਸਪਤਾਲ ਦੇ ਬਲੱਡ ਬੈਂਕ ਵਿਖੇ ਮਨਾਇਆ। ਉਮੰਗ ਵੈਲਫੇਅਰ ਫਾਊਂਡੇਸ਼ਨ ਵੱਲੋਂ ਥੈਲਾਸੀਮੀਆ ਪੀੜਤ ਬੱਚਿਆਂ ਦੇ ਲਈ ਸਿਹਤ ਮੰਤਰੀ ਦੇ ਜਨਮ ਦਿਨ ਮੌਕੇ ਦੀਵਾਲੀ ਨੂੰ ਸਮਰਪਿਤ ਲਗਾਏ ਖ਼ੂਨਦਾਨ ਕੈਂਪ ‘ਚ ਸ਼ਿਰਕਤ ਕਰਦਿਆਂ ਜੌੜਾਮਾਜਰਾ ਨੇ ਗਰੀਨ ਦੀਵਾਲੀ ਮਨਾਉਣ ਲਈ ਰਾਜਿੰਦਰਾ ਹਸਪਤਾਲ ਵਿਖੇ 356 ਬੂਟੇ ਲਾਉਣ ਦੀ ਸ਼ੁਰੂਆਤ ਵੀ ਕਰਵਾਈ। ਇਸ ਮੌਕੇ ਵਿਧਾਇਕ ਡਾ. ਬਲਬੀਰ ਸਿੰਘ ਵੀ ਵਿਸ਼ੇਸ਼ ਤੌਰ ‘ਤੇ ਉਨ੍ਹਾਂ ਦੇ ਨਾਲ ਸਨ।

ਮੀਡੀਆ ਨਾਲ ਗ਼ੈਰਰਸਮੀ ਗੱਲਬਾਤ ਮੌਕੇ ਚੇਤਨ ਸਿੰਘ ਜੌੜਾਮਾਜਰਾ ਨੇ ਬੰਦੀ ਛੋੜ ਦਿਵਸ, ਦੀਵਾਲੀ ਅਤੇ ਵਿਸ਼ਵਕਰਮਾ ਦਿਵਸ ਦੀਆਂ ਮੁਬਾਰਕਾਂ ਦਿੰਦਿਆਂ ਆਮ ਲੋਕਾਂ ਨੂੰ ਵੀ ਪ੍ਰਦੂਸ਼ਣ ਮੁਕਤ ਗਰੀਨ ਦੀਵਾਲੀ ਮਨਾਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਖ਼ੂਨਦਾਨ ਕਰਨਾ, ਬੂਟੇ ਲਗਾਉਣਾ, ਲੋੜਵੰਦਾਂ ਦੀ ਮਦਦ ਕਰਨਾ, ਇਬਾਦਤ ਕਰਨ ਦੇ ਬਰਾਬਰ ਹੈ। ਜੌੜਾਮਾਜਰਾ ਨੇ ਇੱਕ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਬੇਧਿਆਨੀ ਕਰਕੇ ਸਿਹਤ ਢਾਂਚਾ ਵਿਗੜਿਆ ਪ੍ਰੰਤੂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਆਪਣਾ ਸਾਰਾ ਧਿਆਨ ਸਿਹਤ ਤੇ ਸਿੱਖਿਆ ਸਮੇਤ ਰਾਜ ਨੂੰ ਰੰਗਲਾ ਪੰਜਾਬ ਬਣਾਉਣ ਲਈ ਕੇਂਦਰਤ ਕੀਤਾ ਹੋਇਆ ਹੈ।

ਸਿਹਤ ਮੰਤਰੀ ਨੇ ਉਮੰਗ ਵੈਲਫੇਅਰ ਫਾਊਂਡੇਸ਼ਨ ਵੱਲੋਂ ਫਾਉਂਡੇਸ਼ਨ ਦੇ ਚੇਅਰਮੈਨ ਡੀਐਸਪੀ ਹਰਦੀਪ ਸਿੰਘ ਬਡੂੰਗਰ ਅਤੇ ਪ੍ਰਧਾਨ ਅਰਵਿੰਦਰ ਸਿੰਘ ਦੀ ਅਗਵਾਈ ਵਿੱਚ ਹੋਰ ਸਮਾਜ ਸੇਵੀ ਸੰਸਥਾਵਾਂ ਅਤੇ ਵਣ ਰੇਂਜ (ਵਿਸਥਾਰ) ਪਟਿਆਲਾ ਦੇ ਸਹਿਯੋਗ ਨਾਲ ਲਗਾਏ ਇਸ ਕੈਂਪ ਦੀ ਸ਼ਲਾਘਾ ਕੀਤੀ। ਇਸ ਦੌਰਾਨ ਮੈਡੀਕਲ ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਹਰਜਿੰਦਰ ਸਿੰਘ ਦੀ ਅਗਵਾਈ ਹੇਠ ਬਲੱਡ ਬੈਂਕ ਵਿਖੇ ਵੱਖਰੇ ਤੌਰ ‘ਤੇ ਕੇਕ ਕੱਟਕੇ ਸਿਹਤ ਮੰਤਰੀ ਦਾ ਜਨਮ ਦਿਨ ਮਨਾਉਂਦੇ ਹੋਏ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।

ਇਸ ਮੌਕੇ ਆਪ ਦੇ ਲੋਕ ਸਭਾ ਹਲਕਾ ਇੰਚਾਰਜ ਇੰਦਰਜੀਤ ਸੰਧੂ, ਜ਼ਿਲ੍ਹਾ ਸ਼ਹਿਰੀ ਪ੍ਰਧਾਨ ਤੇਜਿੰਦਰ ਮਹਿਤਾ, ਈਵੈਂਟ ਇੰਚਾਰਜ ਅੰਗਰੇਜ ਸਿੰਘ ਰਾਮਗੜ੍ਹ, ਐਸ.ਡੀ.ਐਮ. ਡਾ. ਇਸਮਤ ਵਿਜੇ ਸਿੰਘ, ਮੈਡੀਕਲ ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਹਰਜਿੰਦਰ ਸਿੰਘ, ਵਾਈਸ ਪ੍ਰਿੰਸੀਪਲ ਡਾ. ਆਰ.ਪੀ.ਐਸ. ਸਿਬੀਆ, ਡਿਪਟੀ ਮੈਡੀਕਲ ਸੁਪਰਡੈਂਟ ਡਾ. ਵਿਨੋਦ ਡੰਗਵਾਲ, ਬਲੱਡ ਬੈਂਕ ਇੰਚਾਰਜ ਡਾ. ਰਜਨੀ ਬਸੀ, ਸਿਵਲ ਸਰਜਨ ਡਾ. ਰਾਜੂ ਧੀਰ, ਵਣ ਰੇਂਜ ਅਫ਼ਸਰ ਸੁਰਿੰਦਰ ਸ਼ਰਮਾ, ਵਣ ਬੀਟ ਅਫ਼ਸਰ ਅਮਨ ਅਰੋੜਾ, ਉਮੰਗ ਦੇ ਲੀਗਲ ਐਡਵਾਈਜਰ ਐਡਵੋਕੇਟ ਯੋਗੇਸ਼ ਪਾਠਕ, ਕੋਆਰਡੀਨੇਟਰ ਹਿਮਾਨੀ, ਰਜਿੰਦਰ ਲੱਕੀ, ਅਵਿਨਾਸ਼ ਆਚਾਰੀਆ, ਸਮਾਜ ਸੇਵੀ ਲਖਵਿੰਦਰ ਸਰੀਨ, ਤਰਨਵੀਰ ਸਿੰਘ ਕੋਹਲੀ, ਰੁਪਿੰਦਰ ਸੋਨੂ, ਅਮਿਤ ਸੇਠੀ, ਰੋਹਿਤ ਕੁਮਾਰ ਤੇ ਹੋਰ ਪਤਵੰਤੇ ਲੋਕ ਮੌਜੂਦ ਸਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

PU ਦੇ ਵਿਦਿਆਰਥੀ ਆਗੂਆਂ ਨੇ ਦਿੱਲੀ ਦੇ CM ਅਰਵਿੰਦ ਕੇਜਰੀਵਾਲ ਨਾਲ ਕੀਤੀ ਮੁਲਾਕਾਤ

Social Media ‘ਤੇ ਹੋ ਰਹੀ ਹੈ ਹਥਿਆਰਾਂ ਦੀ Online ਡਿਲੀਵਰੀ: ਵਟਸਐਪ ਨੰਬਰ ਵੀ ਕੀਤਾ ਹੋਇਆ ਹੈ ਜਾਰੀ