ਲੁਧਿਆਣਾ, 25 ਅਕਤੂਬਰ 2022 – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਲੁਧਿਆਣਾ ਦੇ ਰਾਮਗੜ੍ਹੀਆ ਕਾਲਜ ਵਿਖੇ ਵਿਸ਼ਵਕਰਮਾ ਦਿਵਸ ਮੌਕੇ ਰਾਜ ਪੱਧਰੀ ਸਮਾਗਮ ‘ਚ ਪਹੁੰਚੇ ਹੋਏ ਸਨ। ਇਸ ਦੌਰਾਨ ਉਹਨਾਂ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸੂਬੇ ਦੀ ਦੌਲਤ ਨੂੰ ਬੇਰਹਿਮੀ ਨਾਲ ਲੁੱਟਿਆ, ਜਿਸ ਦੌਰਾਨ ਉਨ੍ਹਾਂ ਨੇ ਇਸ ਨੂੰ ਨਾ ਪੂਰਾ ਹੋਣ ਵਾਲਾ ਨੁਕਸਾਨ ਪਹੁੰਚਾਇਆ ਹੈ। ਭਗਵੰਤ ਮਾਨ ਨੇ ਕਿਹਾ ਕਿ ਹੁਣ ਉਹ ਭਗਵਾਨ ਵਿਸ਼ਵਕਰਮਾ ਦੇ ਆਸ਼ੀਰਵਾਦ ਨਾਲ ਸੂਬੇ ਨੂੰ ਹੋਏ ਨੁਕਸਾਨ ਦੀ ਪੂਰਤੀ ਯਕੀਨੀ ਬਣਾਉਣ ਲਈ ਯਤਨਸ਼ੀਲ ਹਨ।
ਜਿਸ ਦੇ ਜਵਾਬ ‘ਚ ਰਵਨੀਤ ਬਿੱਟੂ ਨੇ ਫੇਸਬੁੱਕ ‘ਤੇ ਪੋਸਟ ਸ਼ੇਅਰ ਕਰਦਿਆਂ ਕਿਹਾ ਕਿ, “ਭਗਵੰਤ ਮਾਨ ਜੀ ਲੁਧਿਆਣਾ ਤੁਸੀਂ ਹਰ ਤੀਜੇ ਦਿਨ ਆਉਂਦੇ ਹੋ ਤੇ ਆਉਂਣਾ ਵੀ ਚਾਹੀਦਾ ਹੈ ਕਿਉਂਕਿ ਲੁਧਿਆਣਾ ਪੰਜਾਬ ਦਾ ਦਿਲ ਹੈ ਪਰ ਸਿਰਫ ਫੋਟੋਆਂ ਖਿਚਵਾ ਕੇ ਤੇ ਆਪਣੇ ਲੱਖਾਂ ਦੇ ਝੂਠੇ ਇਸ਼ਤਿਜਾਰ ਦੇਖ ਕੇ ਨਾ ਮੁੜਿਆ ਕਰੋ। ਲੁਧਿਆਣਾ ਲੲ ਕੋਈ ਪ੍ਰੋਜੈਕਟ ਦਾ ਐਲਾਨ ਵੀ ਕਰਕੇ ਜਾਓ।”