ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਰੋਡਵੇਜ ਦੇ ਜਨਰਲ ਮੈਨੇਜਰ ਸਣੇ ਚਾਰ ਮੁਲਾਜ਼ਮ ਮੁਅੱਤਲ

ਚੰਡੀਗੜ੍ਹ, 27 ਅਕਤੂਬਰ 2022 – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭਿ੍ਰਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਵਧਾਉਂਦਿਆਂ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਹੁਕਮਾਂ ‘ਤੇ ਅੱਜ ਪੰਜਾਬ ਰੋਡਵੇਜ ਦੇ ਜਨਰਲ ਮੈਨੇਜਰ ਸਮੇਤ ਚਾਰ ਮੁਲਾਜਮਾਂ ਨੂੰ ਬੇਨਿਯਮੀਆਂ ਅਤੇ ਭਿ੍ਰਸ਼ਟ ਗਤੀਵਿਧੀਆਂ ਦੇ ਦੋਸ਼ਾਂ ਤਹਿਤ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਪੰਜਾਬ ਰੋਡਵੇਜ ਦੇ ਸ੍ਰੀ ਮੁਕਤਸਰ ਸਾਹਿਬ ਡਿਪੂ ਵਿਖੇ ਹੋ ਰਹੀਆਂ ਬੇਨਿਯਮੀਆਂ ਸਬੰਧੀ ਉਨਾਂ ਨੂੰ ਸ਼ਿਕਾਇਤਾਂ ਪ੍ਰਾਪਤ ਹੋਈਆਂ ਸਨ ਜਿਸ ਸਬੰਧੀ ਮੁਢਲੀ ਪੜਤਾਲ ਕਰਵਾਉਣ ਲਈ ਜਾਂਚ ਟੀਮ ਗਠਿਤ ਕੀਤੀ ਗਈ ਸੀ।

ਉਨਾਂ ਦੱਸਿਆ ਕਿ ਜਾਂਚ ਟੀਮ ਵੱਲੋਂ ਪੇਸ ਪੜਤਾਲੀਆ ਰਿਪੋਰਟ ਦੇ ਆਧਾਰ ‘ਤੇ ਸ੍ਰੀ ਮੁਕਤਸਰ ਸਾਹਿਬ ਡਿਪੂ ਦੇ ਜਨਰਲ ਮੈਨੇਜਰ ਰਣਜੀਤ ਸਿੰਘ ਬੱਗਾ, ਸਬ ਇੰਸਪੈਕਟਰ ਬਲਵਿੰਦਰ ਸਿੰਘ, ਸੀਨੀਅਰ ਸਹਾਇਕ ਪਰਗਟ ਸਿੰਘ ਅਤੇ ਕੰਡਕਟਰ ਗੁਰਸਰਨ ਸਿੰਘ ਨੂੰ ਸਰਕਾਰੀ ਖਜਾਨੇ ਨੂੰ ਵਿੱਤੀ ਨੁਕਸਾਨ ਪਹੁੰਚਾਉਣ ਅਤੇ ਭਿ੍ਰਸਟਾਚਾਰ ਗਤੀਵਿਧੀਆਂ ਚਲਾਉਣ ਦੇ ਗੰਭੀਰ ਦੋਸਾਂ ਤਹਿਤ ਮੁਅੱਤਲ ਕੀਤਾ ਗਿਆ ਹੈ। ਉਨਾਂ ਦੱਸਿਆ ਕਿ ਇਹ ਅਧਿਕਾਰੀ ਅਤੇ ਕਰਮਚਾਰੀ ਪ੍ਰਾਈਵੇਟ ਬੱਸਾਂ ਦੀ ਅੱਡਾ ਫੀਸ ਤਾਂ ਲੈ ਲੈਂਦੇ ਸਨ ਪਰ ਉਸ ਦੀ ਪਰਚੀ ਨਹੀਂ ਸਨ ਦਿੰਦੇ ਅਤੇ ਬਣਦੀ ਰਕਮ ਸਰਕਾਰੀ ਖਜ਼ਾਨੇ ਵਿੱਚ ਜਮਾਂ ਕਰਵਾਉਣ ਦੀ ਥਾਂ ਆਪਣੀਆਂ ਜੇਬਾਂ ਵਿੱਚ ਪਾ ਲੈਂਦੇ ਸਨ।

ਇਨਾਂ ਮੁਲਾਜ਼ਮਾਂ ਨੂੰ ਪੰਜਾਬ ਸਿਵਲ ਸੇਵਾਵਾਂ (ਸਜਾ ਅਤੇ ਅਪੀਲ) ਰੂਲਜ, 1970 ਦੇ ਨਿਯਮ 4 (2) (ਏ) ਤਹਿਤ ਤੁਰੰਤ ਡਿਊਟੀ ਤੋਂ ਮੁਅੱਤਲ ਕੀਤਾ ਗਿਆ ਹੈ। ਮੁਲਾਜਮਾਂ ਦਾ ਮੁਅੱਤਲੀ ਸਮੇਂ ਦੌਰਾਨ ਹੈੱਡ ਕੁਆਰਟਰ ਦਫਤਰ ਡਾਇਰੈਕਟਰ ਸਟੇਟ ਟਰਾਂਸਪੋਰਟ, ਪੰਜਾਬ, ਚੰਡੀਗੜ ਹੋਵੇਗਾ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਅੰਮ੍ਰਿਤਸਰ ‘ਚ ਉਪ ਰਾਸ਼ਟਰਪਤੀ ਦੀ ਸੁਰੱਖਿਆ ‘ਚ ਕੁਤਾਹੀ: ਦੁਰਗਿਆਣਾ ਮੰਦਰ ‘ਚ 15 ਮਿੰਟ ਤੱਕ ਕਰਨਾ ਪਿਆ ਇੰਤਜ਼ਾਰ

NGT ਵੱਲੋਂ ਲਾਏ 2080 ਕਰੋੜ ਦੇ ਜੁਰਮਾਨੇ ਦਾ ਮਾਮਲਾ: ਪੰਜਾਬ ਨੇ ਭਰਨ ਤੋਂ ਹੱਥ ਖੜ੍ਹੇ ਕੀਤੇ