ਸੁਪਰੀਮ ਕੋਰਟ ਅੱਜ ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ‘ਤੇ ਕਰੇਗਾ ਅੰਤਿਮ ਸੁਣਵਾਈ

  • ਸੁਪਰੀਮ ਕੋਰਟ ਨੇ ਕੇਂਦਰ ਨੂੰ ਕਿਹਾ ਸੀ ਫੈਸਲਾ ਲੈਣ ਲਈ
  • ਕੇਂਦਰ ਸਰਕਾਰ ਨੇ ਕਿਹਾ ਕਿ ਸੁਰੱਖਿਆ ਕਾਰਨਾਂ ਕਰਕੇ ਨਹੀਂ ਲਿਆ ਜਾ ਸਕਦਾ ਫੈਸਲਾ
  • ਰਾਜੋਆਣਾ ਨੂੰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ‘ਚ ਹੋਈ ਹੈ ਫਾਂਸੀ ਦੀ ਸਜ਼ਾ

ਨਵੀਂ ਦਿੱਲੀ, 1 ਨਵੰਬਰ 2022 – ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਵਿੱਚ ਫਾਂਸੀ ਦੀ ਸਜ਼ਾ ਸੁਣਾਏ ਗਏ ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ‘ਤੇ ਸੁਪਰੀਮ ਕੋਰਟ ਅੱਜ ਅੰਤਿਮ ਸੁਣਵਾਈ ਕਰੇਗਾ।

ਪਿਛਲੀ ਸੁਣਵਾਈ ਦੌਰਾਨ ਸੁਪਰੀਮ ਕੋਰਟ ਵਿੱਚ ਬਲਵੰਤ ਸਿੰਘ ਰਾਜੋਆਣਾ ਦੇ ਵਕੀਲ ਨੇ ਕਿਹਾ ਕਿ ਉਹ 26 ਸਾਲਾਂ ਤੋਂ ਜੇਲ੍ਹ ਵਿੱਚ ਹਨ। ਸੁਪਰੀਮ ਕੋਰਟ ਨੇ ਕਿਹਾ ਕਿ ਇਸ ਦੌਰਾਨ ਕੇਂਦਰ ਸਰਕਾਰ ਫੈਸਲਾ ਲੈਣ ਲਈ ਆਜ਼ਾਦ ਹੈ।

ਹਾਲਾਂਕਿ ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਹਲਫਨਾਮਾ ਦਾਇਰ ਕਰਕੇ ਕਿਹਾ ਕਿ ਕੇਂਦਰ ਸਰਕਾਰ ਨੇ ਕਿਹਾ ਕਿ ਸੁਰੱਖਿਆ ਕਾਰਨਾਂ ਕਰਕੇ ਫੈਸਲਾ ਨਹੀਂ ਲਿਆ ਜਾ ਸਕਦਾ। ਜਿਸ ਤੋਂ ਬਾਅਦ ਅੱਜ ਸੁਪਰੀਮ ਕੋਰਟ ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ‘ਤੇ ਅੰਤਿਮ ਸੁਣਵਾਈ ਕਰੇਗਾ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਕੋਠਾ ਗੁਰੂ ਦੇ ਖੇਤ ਵਿੱਚੋਂ ਮਿਲਿਆ ਪਾਕਿਸਤਾਨ ਦੇ ਸਾਬਕਾ PM ਇਮਰਾਨ ਖਾਨ ਦੀ ਪਾਰਟੀ ਦਾ ਬੈਨਰ

CM ਭਗਵੰਤ ਮਾਨ ਅੱਜ ਪਹੁੰਚਣਗੇ ਜਗਰਾਓਂ, ਕਰਨਗੇ ਜੱਚਾ-ਬੱਚਾ ਹਸਪਤਾਲ ਦਾ ਉਦਘਾਟਨ,