ਪੈਦਲ ਨਗਰ ਕੀਰਤਨ ਦੌਰਾਨ ਹਾਦਸੇ ‘ਚ ਹੋਈ ਸੀ ਨੌਜਵਾਨ ਦੀ ਮੌਤ, ਇਨਸਾਫ ਦੀ ਮੰਗ ਨੂੰ ਲੈ ਕੇ ਪਰਿਵਾਰ ਨੇ ਕੀਤਾ ਪ੍ਰਦਰਸ਼ਨ

ਕਪੂਰਥਲਾ, 1 ਨਵੰਬਰ 2022 – ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਮੌਕੇ ‘ਤੇ ਬੀਤੇ ਐਤਵਾਰ ਸਵੇਰੇ ਕਪੂਰਥਲਾ ਸਟੇਟ ਗੁਰਦੁਆਰਾ ਸਾਹਿਬ ਤੋਂ ਸੁਲਤਾਨਪੁਰ ਲੋਧੀ ਗੁਰਦੁਆਰਾ ਸਾਹਿਬ ਤੱਕ ਸੰਗਤਾਂ ਨੇ ਹਰ ਸਾਲ ਦੀ ਤਰ੍ਹਾਂ ਪੈਦਲ ਵਿਸ਼ਾਲ ਨਗਰ ਕੀਰਤਨ ਦੇ ਰੂਪ ‘ਚ ਕੱਢਿਆ। ਜਦੋਂ ਨਗਰ ਕੀਰਤਨ ਪੈਦਲ ਸੁਲਤਾਨਪੁਰ ਲੋਧੀ ਪਿੰਡ ਪਾਜੀਆ ਨੇੜੇ ਪੁੱਜਿਆ ਤਾਂ ਕਪੂਰਥਲਾ ਤੋਂ ਤੇਜ਼ ਰਫਤਾਰ ਨਾਲ ਆ ਰਹੇ ਟਰੈਕਟਰ ਦੀ ਲਪੇਟ ‘ਚ ਆਉਣ ਕਾਰਨ ਕਪੂਰਥਲਾ ਦੇ ਔਜਲਾ ਫਾਟਕ ਦੇ ਰਹਿਣ ਵਾਲੇ ਗੁਰਜੀਤ ਸਿੰਘ ਸਾਲ [24] ਗੰਭੀਰ ਜ਼ਖਮੀ ਹੋ ਗਿਆ। ਜਦੋਂ ਉਸ ਨੌਜਵਾਨ ਨੂੰ ਸੁਲਤਾਨਪੁਰ ਲੋਧੀ ਦੇ ਸਰਕਾਰੀ ਹਸਪਤਾਲ ਲਿਜਾਇਆ ਗਿਆ ਤਾਂ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਮ੍ਰਿਤਕ ਨੌਜਵਾਨ ਦੀ ਪਛਾਣ ਗੁਰਜੀਤ ਸਿੰਘ (24) ਵਾਸੀ ਔਜਲਾ ਰੋਡ, ਨਵੀਂ ਅਬਾਦੀ, ਗਲੀ ਨੰਬਰ 7 ਕਪੂਰਥਲਾ ਵਜੋਂ ਹੋਈ ਹੈ। ਦੂਜੇ ਪਾਸੇ ਸੁਲਤਾਨਪੁਰ ਲੋਧੀ ਪੁਲੀਸ ਨੇ ਮੁਲਜ਼ਮ ਟਰੈਕਟਰ ਚਾਲਕ ਖ਼ਿਲਾਫ਼ ਕੇਸ ਦਰਜ ਕਰਕੇ ਉਸ ਨੂੰ ਹਿਰਾਸਤ ਵਿੱਚ ਲੈ ਲਿਆ ਹੈ।

ਗ਼ਰੀਬ ਪੀੜਤਾਂ ਦੀ ਤਰਫ਼ੋਂ ਮ੍ਰਿਤਕ ਗੁਰਜੀਤ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਕਪੂਰਥਲਾ ਦੇ ਭਗਵਾਨ ਵਾਲਮੀਕਿ ਚੌਕ ਵਿੱਚ ਸੜਕ ਜਾਮ ਕਰਕੇ ਪ੍ਰਦਰਸ਼ਨ ਕੀਤਾ ਅਤੇ ਪੰਜਾਬ ਸਰਕਾਰ ਅਤੇ ਟਰੈਕਟਰ ਚਾਲਕ ਦੇ ਪਰਿਵਾਰ ਨੂੰ ਅਪੀਲ ਕੀਤੀ ਕੇ ਉਹ ਮ੍ਰਿਤਕ ਗੁਰਜੀਤ ਸਿੰਘ ਦੇ ਪਰਿਵਾਰ ਦੀ ਮਦਦ ਕਰਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਹਰਿਆਣਾ ‘ਚ ਸਿਰਫ 10 ਫੀਸਦੀ ਹੀ ਪਰਾਲੀ ਸਾੜੀ ਜਾ ਰਹੀ, ਪੰਜਾਬ ‘ਚ 13 ਹਜ਼ਾਰ ਤੋਂ ਵੱਧ ਮਾਮਲੇ – CM ਖੱਟਰ

ਜਲੰਧਰ ਜ਼ਿਲ੍ਹੇ ਦੇ ਇੱਕ ਪਿੰਡ ’ਚ ਲੁਕੇ ਗੈਂਗਸਟਰ, ਪੁਲਿਸ ਨੇ ਚੁਫੇਰਿਓਂ ਪਾਇਆ ਘੇਰਾ