ਤਰਨਤਾਰਨ ‘ਚ ਜ਼ਮੀਨੀ ਵਿਵਾਦ ਨੂੰ ਲੈ ਕੇ ਭਤੀਜੇ ਨੇ ਚਾਚੇ ਤੇ ਚਚੇਰੇ ਭਰਾ ਨੂੰ ਮਾਰੀਆਂ ਗੋਲੀਆਂ, ਚਾਚੇ ਦੀ ਮੌਤ

ਤਰਨਤਾਰਨ, 1 ਨਵੰਬਰ 2022 – ਤਰਨਤਾਰਨ ‘ਚ ਜ਼ਮੀਨੀ ਵਿਵਾਦ ਨੂੰ ਲੈ ਕੇ ਭਤੀਜੇ ਵੱਲੋਂ ਚਾਚੇ ਤੇ ਚਚੇਰੇ ਭਰਾ ਨੂੰ ਗੋਲੀਆਂ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ‘ਚ ਚਾਚੇ ਦੀ ਮੌਕੇ ‘ਤੇ ਹੀ ਮੌਤ ਹੋ ਗਈ ਹੈ ਕੇ ਜਦੋਂ ਕਿ ਮ੍ਰਿਤਕ ਦਾ ਪੁੱਤਰ ਹਸਪਤਾਲ ‘ਚ ਦਾਖ਼ਲ ਹੈ। ਫਿਲਹਾਲ ਪੁਲਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ, ਜਦਕਿ ਦੋਸ਼ੀ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

ਘਟਨਾ ਤਰਨਤਾਰਨ ਅਧੀਨ ਪੈਂਦੇ ਭਿੱਖੀਵਿੰਡ ਦੇ ਸਰਹੱਦੀ ਪਿੰਡ ਡੱਲ ਦੀ ਹੈ। ਮੰਗਲਵਾਰ ਸਵੇਰੇ ਪਿੰਡ ਦੇ ਨਛੱਤਰ ਸਿੰਘ ਦੀ ਆਪਣੇ ਹੀ ਚਾਚੇ ਨਾਲ ਤਕਰਾਰ ਹੋ ਗਈ। ਦੋਵਾਂ ਪਰਿਵਾਰਾਂ ਵਿੱਚ ਜ਼ਮੀਨ ਨੂੰ ਲੈ ਕੇ ਕਾਫੀ ਸਮੇਂ ਤੋਂ ਝਗੜਾ ਚੱਲ ਰਿਹਾ ਸੀ। ਗੁੱਸੇ ‘ਚ ਆ ਕੇ ਨਛੱਤਰ ਸਿੰਘ ਨੇ ਆਪਣੇ ਚਾਚੇ ਜਸਬੀਰ ਸਿੰਘ ਉਰਫ਼ ਫ਼ੌਜੀ ‘ਤੇ ਸਿੱਧੀ ਗੋਲੀ ਚਲਾ ਦਿੱਤੀ। ਗੋਲੀ ਲੱਗਣ ਕਾਰਨ ਜਸਬੀਰ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਦੂਜੇ ਪਾਸੇ ਦੂਜੀ ਗੋਲੀ ਮ੍ਰਿਤਕ ਦੇ ਲੜਕੇ ਦਲੇਰ ਸਿੰਘ ਦੇ ਪੇਟ ਵਿੱਚ ਲੱਗੀ ਅਤੇ ਉਹ ਜ਼ਖ਼ਮੀ ਹੋ ਕੇ ਹੇਠਾਂ ਡਿੱਗ ਪਿਆ।

ਜਸਬੀਰ ਅਤੇ ਉਸ ਦੇ ਪੁੱਤਰ ਦੋਵਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ। ਜਿੱਥੇ ਜਸਬੀਰ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਦਲੇਰ ਦੇ ਪੇਟ ‘ਚ ਗੋਲੀ ਲੱਗਣ ਨਾਲ ਉਹ ਗੰਭੀਰ ਰੂਪ ‘ਚ ਜ਼ਖਮੀ ਹੈ ਅਤੇ ਤਰਨਤਾਰਨ ਦੇ ਹੀ ਇਕ ਨਿੱਜੀ ਹਸਪਤਾਲ ‘ਚ ਜ਼ੇਰੇ ਇਲਾਜ ਹੈ।

ਥਾਣਾ ਭਿੱਖੀਵਿੰਡ ਦੀ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ। ਪਰਿਵਾਰ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ। ਪੁਲਿਸ ਨੇ ਨਛੱਤਰ ਸਿੰਘ ਨੂੰ ਫੜਨ ਲਈ ਇੱਕ ਟੀਮ ਭੇਜੀ ਹੈ। ਪਰ ਫਿਲਹਾਲ ਨਛੱਤਰ ਸਿੰਘ ਫਰਾਰ ਹੈ। ਪੁਲਿਸ ਦਾ ਕਹਿਣਾ ਹੈ ਕਿ ਜਲਦੀ ਹੀ ਨਛੱਤਰ ਸਿੰਘ ਨੂੰ ਫੜ ਲਿਆ ਜਾਵੇਗਾ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਸਿਵਲ ਹਸਪਤਾਲ ‘ਚ ਮੈਡੀਕਲ ਲਈ ਲਿਆਂਦੇ ਮੁਲਜ਼ਮ ਨੇ ਭੱਜਣ ਦੀ ਕੀਤੀ ਕੋਸ਼ਿਸ਼, ਪੁਲਿਸ ਨੇ ਮੁੜ ਕੀਤਾ ਕਾਬੂ

ਸੁਪਰੀਮ ਕੋਰਟ ਨੇ ਹੁਸ਼ਿਆਰਪੁਰ ਅਦਾਲਤ ਵਿਚ ਸੁਖਬੀਰ ਬਾਦਲ, ਪ੍ਰਕਾਸ਼ ਬਾਦਲ ਤੇ ਡਾ. ਦਲਜੀਤ ਚੀਮਾ ‘ਤੇ ਚੱਲ ਰਹੇ ਕੇਸ ’ਤੇ ਲਾਈ ਰੋਕ