ਚੰਡੀਗੜ੍ਹ, 2 ਨਵੰਬਰ 2022 – ਬੀਬੀ ਜਗੀਰ ਕੌਰ ਨੂੰ ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ’ਚੋਂ ਮੁਅੱਤਲ ਕਰ ਦਿੱਤਾ ਗਿਆ ਹੈ। ਬੀਬੀ ਤੇ ਪਾਰਟੀ ਵਿਰੋਧੀ ਗਤੀਵਿਧੀਆਂ ਕਰਨ ਦਾ ਦੋਸ਼ ਲੱਗਿਆ ਹੈ। ਅਕਾਲੀ ਦਲ ਨੇ ਬੀਬੀ ਜਗੀਰ ਕੌਰ ਨੂੰ 48 ਘੰਟਿਆਂ ਦਾ ਸਮਾਂ ਦਿੱਤਾ ਤੇ ਜੇਕਰ ਬੀਬੀ ਜਗੀਰ ਕੌਰ ਫ਼ਿਰ ਵੀ ਪਾਰਟੀ ਵਿਰੋਧੀ ਗਤੀਵਿਧੀਆਂ ਕਰਨਗੇ ਤਾਂ ਉਨ੍ਹਾਂ ਨੂੰ ਪਾਰਟੀ ’ਚੋਂ ਕੱਢ ਦਿੱਤਾ ਜਾਵੇਗਾ। ਇਹ ਫ਼ੈਸਲਾ ਅੱਜ ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸ਼ਨੀ ਕਮੇਟੀ ਦੀ ਹੋਈ ਮੀਟਿੰਗ ’ਚ ਲਿਆ ਗਿਆ।
ਪ੍ਰੈਸ ਕਾਨਫਰੰਸ ਕਰਦਿਆਂ ਹੋਇਆ ਸੀਨੀਅਰ ਲੀਡਰ ਸਿਕੰਦਰ ਸਿੰਘ ਮਲੂਕਾ ਦੇ ਨੇ ਕਿਹਾ ਕਿ ਸ੍ਰੋਮਣੀ ਕਮੇਟੀ ਚੋਣਾਂ ਨਾ ਲੜਨ ਬਾਰੇ ਬੀਬੀ ਜਗੀਰ ਕੌਰ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ। ਪਰ ਉਹ ਨਹੀਂ ਮੰਨੇ ਜੋਕਿ ਪਾਰਟੀ ਵਿਰੋਧੀ ਗਤਵਿਧੀਆਂ ਹਨ। ਜਿਸ ‘ਚ ਉਹ ਸ੍ਰੋਮਣੀ ਕਮੇਟੀ ਪ੍ਰਧਾਨਗੀ ਨੂੰ ਲੈ ਕੇ ਉਮੀਦਵਾਰ ਬਣਾਓ ਜਾਂ ਚੋਣ ਲੜਾਂਗੀ। ਜਿਸ ਬਾਰੇ ਸੁਖਬੀਰ ਬਾਦਲ ਨੇ ਵੀ ਸਮਝਾਇਆ ਪਰ ਚੋਣ ਲੜਨ ਤੋਂ ਪਿੱਛੇ ਨਹੀਂ ਹਟੇ।
ਮਲੂਕਾ ਨੇ ਕਿਹਾ ਕਿ ਕਮੇਟੀ ਦੀ ਰਿਪੋਰਟ ਸਾਡੇ ਕੋਲ ਆਈ ਅਤੇ ਮੈਂਬਰਾਂ ਦੀ ਸ਼ਿਕਾਇਤ ਆਈ ਜਿਸ ਤੋਂ ਬਾਦ ਐਕਸ਼ਨ ਲੈਂਦੇ ਬੀਬੀ ਜਗੀਰ ਕੌਰ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕੀਤਾ ਜਾਂਦਾ।