ਨਵੀਂ ਦਿੱਲੀ, 3 ਨਵੰਬਰ 2022 – ਚੋਣ ਕਮਿਸ਼ਨ ਨੇ ਅੱਜ ਗੁਜਰਾਤ ਵਿਧਾਨ ਸਭਾ ਚੋਣਾਂ ਦੀਆਂ ਤਾਰੀਖ਼ਾਂ ਦਾ ਐਲਾਨ ਕਰ ਦਿੱਤਾ ਹੈ। ਇਸ ਸਬੰਧੀ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਪ੍ਰੈਸ ਕਾਨਫਰੰਸ ਕਰਦਿਆਂ ਕਿਹਾ ਕਿ ਗੁਜਰਾਤ ‘ਚ 2 ਪੜਾਵਾਂ ‘ਚ ਵੋਟਿੰਗ ਹੋਵੇਗੀ।
ਪਹਿਲੇ ਪੜਾਅ ਦੀ ਵੋਟਿੰਗ ਇਕ ਦਸੰਬਰ ਨੂੰ ਹੋਵੇਗੀ ਅਤੇ ਦੂਜੇ ਪੜਾਅ ਦੀ ਵੋਟਿੰਗ 5 ਦਸੰਬਰ ਨੂੰ ਹੋਵੇਗੀ। ਵੋਟਾਂ ਦੀ ਗਿਣਤੀ 8 ਦਸੰਬਰ ਨੂੰ ਹੋਵੇਗੀ।
ਗੁਜਰਾਤ ਵਿਧਾਨ ਸਭਾ ਚੋਣਾਂ ਲਈ 182 ਸੀਟਾਂ ‘ਤੇ 4.9 ਕਰੋੜ ਤੋਂ ਵੱਧ ਵੋਟਰ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰਨਗੇ। ਗੁਜਰਾਤ ਵਿਧਾਨ ਸਭਾ ਚੋਣਾਂ ਲਈ 51 ਹਜ਼ਾਰ ਤੋਂ ਵੱਧ ਵੋਟਿੰਗ ਕੇਂਦਰ ਬਣਾਏ ਜਾਣਗੇ, ਜਿਨ੍ਹਾਂ ‘ਚੋਂ 34 ਹਜ਼ਾਰ ਤੋਂ ਵੱਧ ਪੇਂਡੂ ਇਲਾਕਿਆਂ ‘ਚ ਹਨ।