ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਪੰਜਾਬ ਦੇ 2 ਨਾਮੀ ਗਾਇਕਾਂ ਤੋਂ ਪੁੱਛਗਿੱਛ

ਨਵੀਂ ਦਿੱਲੀ, 3 ਨਵੰਬਰ 2022 – ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਪੰਜਾਬ ਦੇ 2 ਨਾਮੀ ਗਾਇਕਾਂ ਤੋਂ NIA ਵੱਲੋਂ ਪੁੱਛਗਿੱਛ ਕੀਤੀ ਗਈ ਹੈ। ਇਹ ਖ਼ਬਰ ਦਿੱਲੀ ਪੁਲਿਸ ਦੇ ਸੂਤਰਾਂ ਤੋਂ ਸਾਹਮਣੇ ਆਈ ਹੈ।

ਮਿਲੀ ਜਾਣਕਾਰੀ ਅਨੁਸਾਰ NIA ਨੇ ਦਿਲਪ੍ਰੀਤ ਢਿੱਲੋਂ ਅਤੇ ਮਨਕੀਰਤ ਔਲਖ ਤੋਂ ਕਈ ਘੰਟੇ ਤੱਕ ਪੁੱਛਗਿੱਛ ਕੀਤੀ ਹੈ। ਦੋਵਾਂ ਤੋਂ NIA ਨੇ ਦਿੱਲੀ ਹੈੱਡਕੁਆਰਟਰ ‘ਤੇ ਪੁੱਛਗਿੱਛ ਕੀਤੀ ਗਈ ਹੈ।

ਦੋਵਾਂ ‘ਤੇ ਹੀ ਪਹਿਲਾਂ ਕਈ ਇਲਜ਼ਾਮ ਲੱਗੇ ਸਨ ਕਿ ਗਾਇਕ ਮਨਕੀਰਤ ਅਤੇ ਢਿੱਲੋਂ ਦੇ ਲਾਰੇਂਸ ਨਾਲ ਸਬੰਧ ਹਨ, ਜਿਸ ਤੋਂ ਬਾਅਦ ਬੰਬੀਹਾ ਗੈਂਗ ਮੂਸੇਵਾਲਾ ਕਤਲ ਕਾਂਡ ਤੋਂ ਬਾਅਦ ਮਨਕੀਰਤ ਨੂੰ ਧਮਕੀਆਂ ਦਿੱਤੀਆਂ ਗਈਆਂ ਸਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਸ਼ਿਖਰ ਧਵਨ IPL ਦੇ ਅਗਲੇ ਸੀਜ਼ਨ ਲਈ ਪੰਜਾਬ ਕਿੰਗਜ਼ ਦੇ ਕਪਤਾਨ ਬਣੇ

ਰਿਸ਼ਵਤ ਮੰਗਣ ਵਾਲਿਆਂ ਦੇ ਨਾਮ ਨਸ਼ਰ ਕਰੋ, ਕਾਰਵਾਈ ਕਰਨਾ ਸਾਡੀ ਜ਼ਿੰਮੇਵਾਰੀ – ਮਾਨ ਵੱਲੋਂ ਲੋਕਾਂ ਨੂੰ ਅਪੀਲ