ਨਵੀਂ ਦਿੱਲੀ, 04 ਨਵੰਬਰ 2022- ਦਿੱਲ਼ੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐਲਾਨ ਕੀਤਾ ਹੈ ਕਿ ਪ੍ਰਦੂਸ਼ਣ ਦੀ ਸਮੱਸਿਆ ਦੇ ਮੱਦੇਨਜ਼ਰ 5 ਨਵੰਬਰ ਤੋਂ ਦਿੱਲੀ ਦੇ ਸਮੂਹ ਪ੍ਰਾਇਮਰੀ ਸਕੂਲ ਬੰਦ ਰਹਿਣਗੇ।
ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਵਲੋਂ ਪ੍ਰੈੱਸ ਕਾਨਫ਼ਰੰਸ ਕੀਤੀ। ਇਸ ਦੌਰਾਨ ਉਨ੍ਹਾਂ ਵਲੋਂ ਪਰਾਲੀ ਦਾ ਮੁੱਦਾ ਚੁੱਕਿਆ ਗਿਆ। ਕੇਜਰੀਵਾਲ ਦਾ ਕਹਿਣਾ ਹੈ ਕਿ ਹਵਾ ਪ੍ਰਦੂਸ਼ਣ ਉੱਤਰੀ ਭਾਰਤ ਦੀ ਸਮੱਸਿਆ ਹੈ। ‘ਆਪ’ ਦੀ ਦਿੱਲੀ ਸਰਕਾਰ ਜਾਂ ਪੰਜਾਬ ਸਰਕਾਰ ਹੀ ਜ਼ਿੰਮੇਵਾਰ ਨਹੀਂ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਇਕ-ਦੂਜੇ ਵੱਲ ਉਂਗਲ ਕਰਨ ਦੀ ਥਾਂ ਇਸ ਦਾ ਹੱਲ ਕੱਢਣਾ ਚਾਹੀਦਾ ਹੈ।
ਨਾਲ ਹੀ ਉਨ੍ਹਾਂ ਨੇ ਕਿਹਾ ਕਿ ਜਿੰਨੀ ਦੇਰ ਤੱਕ ਇਹ ਸਥਿਤੀ ਸਹੀ ਨਹੀਂ ਹੁੰਦੀ ਉਨੀਂ ਦੇਰ ਤੱਕ ਦਿੱਲੀ ਦੇ ਪ੍ਰਾਇਮਰੀ ਸਕੂਲ ਬੰਦ ਰਹਿਣਗੇ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪਰਾਲੀ ਪ੍ਰਬੰਧਨ ਲਈ 1.20 ਮਸ਼ੀਨਾਂ ਦਿੱਤੀਆਂ ਗਈਆਂ ਹਨ। ਅਗਲੇ ਸਾਲ ਨਵੰਬਰ ਤੱਕ ਪਰਾਲੀ ਦਾ ਹੱਲ ਕੱਢਾਂਗੇ।