- ਡੇਰਾ ਬਿਆਸ ਵਿੱਚ ਸਤਿਸੰਗ ਹਾਲ, ਲੰਗਰ ਭਵਨ ਸਮੇਤ ਵੱਖ-ਵੱਖ ਥਾਵਾਂ ਦੇਖੀਆਂ,
- ਉਨ੍ਹਾਂ ਨਾਲ ਡੇਰਾ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵੀ ਹਾਜ਼ਰ ਰਹੇ,
- ਡੇਰੇ ਦੇ ਪ੍ਰਬੰਧਾਂ, ਪਰੰਪਰਾਵਾਂ ਅਤੇ ਗਤੀਵਿਧੀਆਂ ਦੀ ਕੀਤੀ ਸ਼ਲਾਘਾ
ਬਿਆਸ, 05 ਨਵੰਬਰ 2022 – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ 5 ਨਵੰਬਰ ਨੂੰ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਦੇ ਨਾਲ ਡੇਰੇ ਵਿਚ ਪਹੁੰਚ ਕੇ ਡੇਰੇ ਦਾ ਦੌਰਾ ਵੀ ਕੀਤਾ। ਮੋਦੀ ਵਲੋਂ ਹਿਮਾਚਲ ਪ੍ਰਦੇਸ਼ ਵਿਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕੀਤੇ ਜਾ ਰਹੇ ਦੌਰੇ ਤੋਂ ਪਹਿਲਾਂ ਡੇਰਾ ਬਿਆਸ ਪਹੁੰਚੇ ਹਨ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਪਹੁੰਚੇ ਜਿਥੇ ਜਲੰਧਰ ਦੇ ਆਦਮਪੁਰ ਏਅਰਬੇਸ ‘ਤੇ ਪਹੁੰਚਣ ‘ਤੇ ਉਨ੍ਹਾਂ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ। ਇਸ ਤੋਂ ਬਾਅਦ ਉਹ ਹੈਲੀਕਾਪਟਰ ਰਾਹੀਂ ਡੇਰਾ ਬਿਆਸ ਲਈ ਰਵਾਨਾ ਹੋ ਗਏ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕੀਤੀ ਅਤੇ ਦੋਵਾਂ ਵਿਚਕਾਰ ਬੰਦ ਕਮਰਾ ਗੱਲਬਾਤ ਹੋਈ।
ਇਸ ਤੋਂ ਬਾਅਦ ਪੀਐਮ ਮੋਦੀ ਨੇ ਡੇਰੇ ਦਾ ਦੌਰਾ ਕੀਤਾ ਅਤੇ ਵੱਖ-ਵੱਖ ਥਾਵਾਂ ਦੇਖੀਆਂ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਡੇਰਾ ਬਿਆਸ ਵਿੱਚ ਸਤਿਸੰਗ ਹਾਲ, ਲੰਗਰ ਭਵਨ ਸਮੇਤ ਵੱਖ-ਵੱਖ ਥਾਵਾਂ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਉਥੇ ਮੌਜੂਦ ਡੇਰਾ ਸਮਰਥਕਾਂ ਨਾਲ ਵੀ ਜਾਣ-ਪਛਾਣ ਵੀ ਕੀਤੀ। ਇਸ ਦੌਰਾਨ ਪ੍ਰਧਾਨ ਮੰਤਰੀ ਸੰਗਤ ਭਵਨ ਵੀ ਪੁੱਜੇ ਅਤੇ ਉਥੇ ਮੌਜੂਦ ਡੇਰਾ ਸਮਰਥਕਾਂ ਦਾ ਨਮਸਕਾਰ ਵੀ ਕਬੂਲਿਆ। ਉਨ੍ਹਾਂ ਨਾਲ ਡੇਰਾ ਮੁਖੀ ਬਾਬਾ ਗੁਰਿੰਦਰ ਵੀ ਹਾਜ਼ਰ ਸਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਡੇਰੇ ਦੇ ਪ੍ਰਬੰਧਾਂ, ਪਰੰਪਰਾਵਾਂ ਅਤੇ ਗਤੀਵਿਧੀਆਂ ਦੀ ਸ਼ਲਾਘਾ ਕੀਤੀ।
ਡੇਰਾ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਡੇਰੇ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ। ਰਾਧਾ ਸੁਆਮੀ ਸੰਪਰਦਾਦੇ ਮੁਖੀ ਨਾਲ ਮੁਲਾਕਾਤ ਤੋਂ ਬਾਅਦ PM ਮੋਦੀ ਹਿਮਾਚਲ ਪ੍ਰਦੇਸ਼ ਵਿੱਚ ਚੋਣ ਰੈਲੀਆਂ ਨੂੰ ਸੰਬੋਧਨ ਕਰਨ ਲਈ ਰਵਾਨਾ ਹੋਣਗੇ।