ਸ਼੍ਰੋਮਣੀ ਅਕਾਲੀ ਦਲ ਨੇ ਬੀਬੀ ਜਗੀਰ ਕੌਰ ਨੂੰ ਪਾਰਟੀ ‘ਚੋਂ ਕੱਢਿਆ

  • ਆਖਰੀ ਮੌਕਾ ਦੇਣ ਦੇ ਬਾਵਜੂਦ ਵੀ ਅਨੁਸ਼ਾਸਨੀ ਕਮੇਟੀ ਸਾਹਮਣੇ ਨਹੀਂ ਹੋਏ ਪੇਸ਼

ਚੰਡੀਗੜ੍ਹ 7 ਨਵੰਬਰ 2022 – ਸ਼ੋਮਣੀ ਅਕਾਲੀ ਦਲ ਵੱਲੋਂ ਬੀਬੀ ਜਗੀਰ ਕੌਰ ਨੂੰ ਪਾਰਟੀ ‘ਚੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਗਿਆ ਹੈ। ਬੀਬੀ ਜਗੀਰ ਕੌਰ ਆਖਰੀ ਮੌਕਾ ਦੇਣ ਦੇ ਬਾਵਜੂਦ ਵੀ ਅਨੁਸ਼ਾਸਨੀ ਕਮੇਟੀ ਸਾਹਮਣੇ ਪੇਸ਼ ਨਹੀਂ ਹੋਏ, ਜਿਸ ਤੋਂ ਬਾਅਦ ਉਨ੍ਹਾਂ ਨੂੰ ਪਾਰਟੀ ‘ਚੋਂ ਕੱਢ ਦਿੱਤਾ ਗਿਆ ਹੈ।

ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਦਫਤਰ ਚੰਡੀਗੜ੍ਹ ਵਿਖੇ ਅੱਜ 7 ਨਵੰਬਰ ਨੂੰ ਦੁਪਹਿਰ 12 ਵਜੇ ਤੱਕ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਪੇਸ਼ ਹੋਣ ਲਈ ਕਿਹਾ ਗਿਆ ਸੀ।

ਅਕਾਲੀ ਦਲ ਨੇ ਬੀਬੀ ਜਗੀਰ ਕੌਰ ਦੀਆਂ ਪਾਰਟੀ ਲਈ ਸਾਰੀਆਂ ਸੇਵਾਵਾਂ ਖਤਮ ਕਰ ਦਿੱਤੀਆਂ ਹਨ। ਪਾਰਟੀ ਦੀ ਅਨੁਸ਼ਾਸਨੀ ਕਮੇਟੀ ਦੇ ਮੈਂਬਰ ਵਿਰਸਾ ਸਿੰਘ ਵਲਟੋਹਾ ਨੇ ਇਹ ਜਾਣਕਾਰੀ ਦਿੱਤੀ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਆਖਰੀ ਮੌਕੇ ਦੇਣ ਦੇ ਬਾਵਜੂਦ ਵੀ ਬੀਬੀ ਜਗੀਰ ਕੌਰ ਅਨੁਸ਼ਾਸਨੀ ਕਮੇਟੀ ਸਾਹਮਣੇ ਨਹੀਂ ਹੋਈ ਪੇਸ਼

ਪੰਜਾਬ ਪੁਲਿਸ ਨੇ ਸੁਰੱਖਿਆ ਸਮੀਖਿਆ ਤੋਂ ਬਾਅਦ 5 ਹਿੰਦੂ ਨੇਤਾਵਾਂ ਨੂੰ ਦਿੱਤੀਆਂ ਬੁਲੇਟ ਪਰੂਫ ਜੈਕਟ