ਪਤੀ ਨਾਲ ਸਕੂਟਰੀ ‘ਤੇ ਜਾ ਰਹੀ ਪਤਨੀ ਨੂੰ ਟਿੱਪਰ ਨੇ ਕੁਚਲਿਆ, ਮੌਕੇ ‘ਤੇ ਹੀ ਮੌਤ

ਲੁਧਿਆਣਾ, 7 ਨਵੰਬਰ 2022 – ਲੁਧਿਆਣਾ ‘ਚ ਸੜਕ ਹਾਦਸੇ ‘ਚ ਔਰਤ ਦੀ ਮੌਤ ਹੋ ਗਈ ਹੈ। ਇਹ ਹਾਦਸਾ ਸੋਮਵਾਰ ਨੂੰ ਪ੍ਰਤਾਪ ਚੌਕ ‘ਤੇ ਵਾਪਰਿਆ। ਇੱਥੇ ਇੱਕ ਟਿੱਪਰ ਨੇ ਸਕੂਟੀ ‘ਤੇ ਸਵਾਰ ਪਤੀ-ਪਤਨੀ ਨੂੰ ਟੱਕਰ ਮਾਰ ਦਿੱਤੀ। ਟੱਕਰ ਤੋਂ ਬਾਅਦ ਟਿੱਪਰ ਦਾ ਪਿਛਲਾ ਟਾਇਰ ਔਰਤ ਦੇ ਉਪਰੋਂ ਲੰਘ ਗਿਆ। ਜਿਸ ਕਾਰਨ ਉਸ ਦੀ ਮੌਤ ਹੋ ਗਈ।

ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਉਹ ਦਵਾਈ ਲੈ ਕੇ ਆਪਣੇ ਪਤੀ ਦੀ ਸਕੂਟੀ ‘ਤੇ ਘਰ ਜਾ ਰਹੀ ਸੀ। ਪਤੀ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਹਾਦਸੇ ਤੋਂ ਬਾਅਦ ਮੌਕੇ ‘ਤੇ ਲੋਕ ਇਕੱਠੇ ਹੋ ਗਏ। ਲੋਕਾਂ ਨੇ ਔਰਤ ਨੂੰ ਮੁੱਢਲੀ ਸਹਾਇਤਾ ਦੇਣ ਦੀ ਕੋਸ਼ਿਸ਼ ਵੀ ਕੀਤੀ ਪਰ ਉਸ ਦੀ ਮੌਤ ਹੋ ਗਈ

ਲੋਕਾਂ ਨੇ ਤੁਰੰਤ ਘਟਨਾ ਦੀ ਸੂਚਨਾ ਸਥਾਨਕ ਪੁਲਸ ਨੂੰ ਦਿੱਤੀ। ਥਾਣਾ ਡਿਵੀਜ਼ਨ ਨੰਬਰ 6 ਦੀ ਪੁਲੀਸ ਮੌਕੇ ’ਤੇ ਪੁੱਜ ਗਈ। ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ। ਔਰਤ ਦੀ ਪਛਾਣ ਹੇਮਾ ਧੀਰ ਵਜੋਂ ਹੋਈ ਹੈ। ਇਸ ਦੇ ਨਾਲ ਹੀ ਟਿੱਪਰ ਚਾਲਕ ਅਜੇ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪੰਜਾਬ ਸਰਕਾਰ ਨੇ ਵਿੱਤੀ ਸਹਾਇਤਾ ਹਾਸਲ ਕਰਨ ਦੀਆਂ ਇੱਛੁਕ ਗੈਰ ਸਰਕਾਰੀ ਸੰਸਥਾਵਾਂ ਤੋਂ ਮੰਗੀਆਂ ਅਰਜ਼ੀਆਂ

ਪਟਿਆਲਾ ਤੇ ਸੰਗਰੂਰ ਵਿੱਚ ਰਿਹਾਇਸ਼ੀ ਤੇ ਉਦਯੋਗਿਕ ਅਰਬਨ ਅਸਟੇਟ ਵਿਕਸਤ ਕੀਤੀਆਂ ਜਾਣਗੀਆਂ: ਅਮਨ ਅਰੋੜਾ