- ਸਿਰਫ਼ ਐਮਰਜੈਂਸੀ ਵਾਲੇ ਮਰੀਜ਼ਾਂ ਦਾ ਹੀ ਹੋਵੇਗਾ ਇਲਾਜ,
- ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਰਕਾਰੀ ਛੁੱਟੀ ਹੋਣ ਕਾਰਨ ਓਪੀਡੀ ਸੇਵਾਵਾਂ ਬੰਦ
ਚੰਡੀਗੜ੍ਹ, 8 ਨਵੰਬਰ 2022 – ਪੀਜੀਆਈ ਚੰਡੀਗੜ੍ਹ ਦੀਆਂ ਸਾਰੀਆਂ ਓਪੀਡੀ ਅੱਜ ਬੰਦ ਰਹਿਣਗੀਆਂ। ਅਜਿਹੇ ਵਿੱਚ ਅੱਜ ਪੀਜੀਆਈ ਚੰਡੀਗੜ੍ਹ ਵਿੱਚ ਚੈਕਅੱਪ ਲਈ ਆਉਣ ਵਾਲੇ ਮਰੀਜ਼ਾਂ ਦਾ ਇਲਾਜ ਨਹੀਂ ਹੋਵੇਗਾ। ਪੀਜੀਆਈ ਵਿੱਚ ਸਿਰਫ਼ ਐਮਰਜੈਂਸੀ ਵਾਲੇ ਮਰੀਜ਼ਾਂ ਦਾ ਹੀ ਇਲਾਜ ਹੋਵੇਗਾ।
ਪੀਜੀਆਈ ਪ੍ਰਸ਼ਾਸਨ ਨੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਰਕਾਰੀ ਛੁੱਟੀ ਹੋਣ ਕਾਰਨ ਅੱਜ ਓਪੀਡੀ ਸੇਵਾਵਾਂ ਬੰਦ ਕਰ ਦਿੱਤੀਆਂ ਹਨ। ਪੀਜੀਆਈ ਦੀਆਂ ਵੱਖ-ਵੱਖ ਓਪੀਡੀਜ਼ ਵਿੱਚ ਹਰ ਰੋਜ਼ ਹਜ਼ਾਰਾਂ ਮਰੀਜ਼ ਇਲਾਜ ਲਈ ਪਹੁੰਚਦੇ ਹਨ ਪਰ ਅੱਜ ਛੁੱਟੀ ਹੋਣ ਕਾਰਨ ਓਪੀਡੀ ਵਿੱਚ ਆਉਣ ਵਾਲੇ ਮਰੀਜ਼ਾਂ ਦਾ ਇਲਾਜ ਨਹੀਂ ਹੋ ਸਕੇਗਾ।
ਦੂਜੇ ਰਾਜਾਂ ਤੋਂ ਵੀ ਮਰੀਜ਼ ਇਲਾਜ ਲਈ ਪੀਜੀਆਈ ਚੰਡੀਗੜ੍ਹ ਪਹੁੰਚਦੇ ਹਨ। ਪੀਜੀਆਈ ਵਿੱਚ ਚੰਡੀਗੜ੍ਹ ਤੋਂ ਇਲਾਵਾ ਜੰਮੂ-ਕਸ਼ਮੀਰ, ਉਤਰਾਖੰਡ, ਹਿਮਾਚਲ ਪ੍ਰਦੇਸ਼, ਹਰਿਆਣਾ, ਪੰਜਾਬ ਆਦਿ ਰਾਜਾਂ ਤੋਂ ਮਰੀਜ਼ ਇਲਾਜ ਲਈ ਆਉਂਦੇ ਹਨ। ਜੇਕਰ ਰੋਜ਼ਾਨਾ ਦੀ ਗੱਲ ਕਰੀਏ ਤਾਂ ਹਰ ਰੋਜ਼ 10 ਹਜ਼ਾਰ ਤੋਂ ਵੱਧ ਮਰੀਜ਼ ਇਲਾਜ ਲਈ ਪੀਜੀਆਈ ਪਹੁੰਚਦੇ ਹਨ।