ਚੰਡੀਗੜ੍ਹ, 10 ਨਵੰਬਰ 2022 – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਪੰਜਾਬ ਇਕ ਸ਼ਾਂਤਮਈ ਸੂਬਾ ਹੈ, ਜਿੱਥੇ ਲੋਕਾਂ ‘ਚ ਭਾਈਚਾਰਾ ਕਾਫ਼ੀ ਮਜ਼ਬੂਤ ਹੈ। ਪੰਜਾਬ ਦੀ ਸ਼ਾਂਤੀ ਨੂੰ ਖ਼ਤਰੇ ਵਿਚ ਪਾਉਣ ਦੀ ਕਿਸੇ ਨੂੰ ਵੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਸੂਬੇ ‘ਚ ਸ਼ਾਂਤੀ ਬਣਾਈ ਰੱਖਣ ਲਈ ਪੁਲਿਸ ਅਤੇ ਸਿਵਲ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਦਿੱਤੇ ਗਏ ਹਨ।
ਡੇਰਾ ਪ੍ਰੇਮੀ ਕਤਲ ਮਾਮਲੇ ਨੂੰ ਲੈ ਕੇ ਮਾਨ ਸਰਕਾਰ ਸਖ਼ਤ ਹੋ ਗਈ ਹੈ। CM ਵੱਲੋਂ ਹਾਈ ਲੈਵਲ ਮੀਟਿੰਗ ਸੱਦੀ ਗਈ ਹੈ। ਦੁਪਹਿਰ ਨੂੰ ਉਨ੍ਹਾਂ ਦੀ ਰਿਹਾਇਸ਼ ‘ਚ ਇਹ ਖਾਸ ਬੈਠਕ ਹੋਵੇਗੀ। ਜਿਸ ‘ਚ DGP ਤੇ ਸੀਨੀਅਰ ਅਫ਼ਸਰ ਸ਼ਾਮਿਲ ਹੋਣਗੇ।