ਪਟਿਆਲਾ ‘ਚ ਜ਼ਮੀਨੀ ਵਿਵਾਦ ਨੂੰ ਲੈ ਕੇ ਚੱਲੀ ਗੋਲੀ, 1 ਨੌਜਵਾਨ ਦੀ ਮੌਤ

ਪਟਿਆਲਾ, 11 ਨਵੰਬਰ 2022 – ਦੇਵੀਗੜ੍ਹ ਰੋਡ ’ਤੇ ਸਥਿਤ ਜੌੜੀਆਂ ਸੜਕਾਂ ਕੋਲ ਬੀਤੀ 10 ਨਵੰਬਰ ਨੂੰ ਦੇਰ ਸ਼ਾਮ ਗੋਲੀ ਚੱਲਣ ਦੀ ਖ਼ਬਰ ਸਾਹਮਣੇ ਆਈ ਹੈ। ਜਿਸ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ ਹੈ, ਜਦੋਂ ਕਿ 3 ਜ਼ਖ਼ਮੀ ਹੋ ਗਏ ਹਨ। ਮ੍ਰਿਤਕ ਦੀ ਪਛਾਣ ਜਸਵਿੰਦਰ ਸਿੰਘ ਪਿੰਡ ਮੰਜਾਲ ਕਲਾਂ ਵੱਲੋਂ ਵਜੋਂ ਹੋਈ ਹੈ।

ਇਸ ਤੋਂ ਬਿਨਾ ਨਵਪ੍ਰੀਤ ਸਿੰਘ, ਅਰਸ਼ਬੀਰ ਸਿੰਘ, ਪ੍ਰਭ ਨਿਸ਼ਾਨ ਸਿੰਘ ਇਸ ਗੋਲੀਬਾਰੀ ‘ਚ ਜ਼ਖ਼ਮੀ ਹੋਏ ਹਨ। ਇਨ੍ਹਾਂ ’ਚੋਂ ਨਵਪ੍ਰੀਤ ਨੂੰ ਗੰਭੀਰ ਜ਼ਖ਼ਮੀ ਹੋਣ ਕਰਕੇ ਪੀ. ਜੀ. ਆਈ. ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਇਹ ਗੋਲੀ ਜ਼ਮੀਨੀ ਵਿਵਾਦ ਨੂੰ ਲੈ ਕੇ ਚੱਲੀ ਹੈ।

ਇਸ ਘਟਨਾ ਦੀ ਖ਼ਬਰ ਮਿਲਦੇ ਹੀ ਐੱਸ. ਐੱਸ. ਪੀ. ਪਟਿਆਲਾ ਦੀਪਕ ਪਾਰਿਕ ਖੁਦ ਘਟਨਾ ਵਾਲੀ ਥਾਂ ’ਤੇ ਪਹੁੰਚੇ। ਉਨ੍ਹਾਂ ਦੱਸਿਆ ਕਿ ਇਹ ਝਗੜਾ ਜ਼ਮੀਨੀ ਵਿਵਾਦ ਕਾਰਨ ਹੋਇਆ ਹੈ। ਅਜੇ ਕੁਝ ਰਾਊਂਡ ਫਾਇਰ ਅਤੇ ਕੁਝ ਵਿਅਕਤੀਆਂ ਦੇ ਜ਼ਖ਼ਮੀ ਹੋਣ ਦੀ ਸੂਚਨਾ ਸਾਹਮਣੇ ਆਈ ਹੈ। ਜਾਂਚ ਤੋਂ ਬਾਅਦ ਹੀ ਕੁਝ ਕਿਹਾ ਜਾ ਸਕਦਾ ਹੈ।

ਮੌਕੇ ’ਤੇ ਮੌਜੂਦ ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਇਹ ਘਟਨਾ ਜ਼ਮੀਨੀ ਵਿਵਾਦ ਕਾਰਨ ਹੋਈ, ਜਿਸ ਵਿਚ ਜਗਦੀਸ਼ ਸਿੰਘ ਅਤੇ ਸੁਖਪ੍ਰੀਤ ਸਿੰਘ ਸਮੇਤ 3 ਵਿਅਕਤੀ ਕਾਰ ’ਚ ਸਵਾਰ ਹੋ ਕੇ ਆਏ, ਜਿਨ੍ਹਾਂ ਨੇ ਆਉਂਦੇ ਹੀ ਜ਼ਖ਼ਮੀਆਂ ’ਤੇ ਫਾਇਰਿੰਗ ਸ਼ੁਰੂ ਕਰ ਦਿੱਤੀ ਤੇ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਮੌਕੇ ਤੋਂ ਫਰਾਰ ਹੋ ਗਏ। ਪੁਲਸ ਨੇ ਮਾਮਲੇ ਦੀ ਜਾਂਚ ਕਰ ਰਹੀ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਕੋਟਕਪੂਰਾ ਘਟਨਾ ‘ਚ ਪੁਲਿਸ ਵੱਲੋਂ 6 ਹਮਲਾਵਰਾਂ ਖ਼ਿਲਾਫ਼ ਪਰਚਾ ਦਰਜ, ਪੜ੍ਹੋ FIR ਦੀ ਕਾਪੀ

ਸਿਹਤਮੰਦ ਭਵਿੱਖ ਲਈ ਪਰਾਲੀ ਨੂੰ ਅੱਗ ਨਾ ਲਾਓ, ਮੁੱਖ ਸਕੱਤਰ ਵੱਲੋਂ ਪੰਜਾਬ ਦੇ ਕਿਸਾਨਾਂ ਨੂੰ ਅਪੀਲ