- ਦਿੱਲੀ ਪੁਲਿਸ ਦੇ ਸਪੈਸ਼ਲ ਸੈਲ ਨੇ ਕੀਤਾ ਗ੍ਰਿਫਤਾਰ
- ਤਿੰਨੇ ਸ਼ੂਟਰ ਹਰਿਆਣਾ ਦੇ ਦੱਸੇ ਜਾ ਰਹੇ ਨੇ
- ਸੂਤਰਾਂ ਦੇ ਹਵਾਲੇ ਨਾਲ ਸਾਹਮਣੇ ਆ ਰਹੀ ਹੈ ਖ਼ਬਰ
ਨਵੀਂ ਦਿੱਲੀ, 11 ਨਵੰਬਰ 2022- ਕੋਟਕਪੂਰਾ ਵਿਖੇ ਡੇਰਾ ਸੱਚਾ ਸੌਦਾ ਦੇ ਪ੍ਰੇਮੀ ਪ੍ਰਦੀਪ ਸਿੰਘ ਦਾ ਕਤਲ ਕਰਨ ਵਾਲੇ 3 ਸ਼ੂਟਰਾਂ ਨੂੰ ਦਿੱਲੀ ਪੁਲਿਸ ਸਪੈਸ਼ਲ ਸੈਲ ਕਾਉਂਟਰ ਇੰਟੇਲੀਜੈਂਸ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ। ਇਹ ਖ਼ਬਰ ਸੂਤਰਾਂ ਦੇ ਹਵਾਲੇ ਨਾਲ ਸਾਹਮਣੇ ਆ ਰਹੀ ਹੈ।
ਕੋਟਕਪੂਰਾ ਵਿਖੇ ਡੇਰਾ ਸੱਚਾ ਸੌਦਾ ਦੇ ਪ੍ਰੇਮੀ ਪ੍ਰਦੀਪ ਸਿੰਘ ਦਾ ਕਤਲ ਕਰਨ ਵਿਚ 6 ਦੋਸ਼ੀ ਸ਼ਾਮਲ ਸਨ, ਜਿਨ੍ਹਾਂ ਦੀ ਪੁਲਿਸ ਟੀਮਾਂ ਵਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਵਿਚੋਂ 3 ਸ਼ੂਟਰ ਕਾਬੂ ਕੀਤੇ ਗਏ ਹਨ। ਜੋ ਕਿ ਹਰਿਆਣਾ ਦੇ ਰੋਹਤਕ ਅਤੇ ਭਵਾਨੀ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ।