ਚੰਡੀਗੜ੍ਹ, 16 ਨਵੰਬਰ 2022 – ਪੰਜਾਬ ਵਿੱਚ ਤਿੰਨ ਦਿਨਾਂ ਤੋਂ ਹੜਤਾਲ ’ਤੇ ਚੱਲ ਰਹੇ ਪੀਆਰਟੀਸੀ, ਪਨਬੱਸ ਤੇ ਪੰਜਾਬ ਰੋਡਵੇਜ਼ ਦੇ ਠੇਕਾ ਮੁਲਾਜ਼ਮਾਂ ਨੇ ਡਿਊਟੀ ਜੁਆਇਨ ਕਰਨ ਦੇ ਹੁਕਮ ਜਾਰੀ ਹੋਣ ਮਗਰੋਂ ਮੰਗਲਵਾਰ ਦੁਪਹਿਰ ਹੜਤਾਲ ਖ਼ਤਮ ਕਰ ਦਿੱਤੀ। ਮੋਹਾਲੀ ਜ਼ਿਲਾ ਪ੍ਰਸ਼ਾਸਨ ਦੇ ਦਖਲ ਤੋਂ ਬਾਅਦ ਸੋਮਵਾਰ ਰਾਤ ਕਰੀਬ 11.30 ਵਜੇ ਠੇਕਾ ਮੁਲਾਜ਼ਮਾਂ ਨੇ ਹੜਤਾਲ ਮੁਲਤਵੀ ਕਰਨ ਦਾ ਐਲਾਨ ਕਰ ਦਿੱਤਾ ਸੀ।
ਦੂਜੇ ਪਾਸੇ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਹਰਕੇਸ਼ ਵਿੱਕੀ ਦਾ ਕਹਿਣਾ ਹੈ ਕਿ ਕੁਝ ਡਿਪੂਆਂ ਵਿੱਚ ਜਨਰਲ ਮੈਨੇਜਰਾਂ ਨੇ ਆਪਣੇ ਡਰਾਈਵਰ-ਕੰਡਕਟਰਾਂ ਨੂੰ ਇਹ ਕਹਿ ਕੇ ਡਿਊਟੀ ’ਤੇ ਭੇਜਣ ਤੋਂ ਇਨਕਾਰ ਕਰ ਦਿੱਤਾ ਹੈ ਕਿ ਉਨ੍ਹਾਂ ਹੜਤਾਲ ’ਤੇ ਜਾ ਕੇ ਪੀਆਰਟੀਸੀ ਦਾ ਆਰਥਿਕ ਨੁਕਸਾਨ ਕੀਤਾ ਹੈ। ਟਰਾਂਸਪੋਰਟ ਮੰਤਰੀ ਨੇ ਪੀ.ਆਰ.ਟੀ.ਸੀ ਮੈਨੇਜਮੈਂਟ ਨਾਲ ਗੱਲਬਾਤ ਕੀਤੀ। ਦੁਪਹਿਰ ਬਾਅਦ ਸਾਰੇ ਮੁਲਾਜ਼ਮਾਂ ਨੂੰ ਡਿਊਟੀ ’ਤੇ ਭੇਜਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ।