ਅੰਮ੍ਰਿਤਸਰ, 17 ਨਵੰਬਰ 2022 – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਸਿੱਖ ਸੰਗਤ ਨੂੰ ਵੱਡੀ ਅਪੀਲ ਕੀਤੀ ਗਈ ਹੈ। ਉਨ੍ਹਾਂ ਨੇ ਸਿੱਖ ਧਾਰਮਿਕ ਚਿਨ੍ਹਾਂ ਦੇ ਟੈਟੂ ਨਾ ਬਣਵਾਉਣ ਲਈ ਕਿਹਾ ਹੈ। ਉਨ੍ਹਾਂ ਨੇ ਕਿਹਾ ਕਿ ਪਾਵਨ ਗੁਰਬਾਣੀ ਦੀਆਂ ਪਾਵਨ ਤੁਕਾਂ ਨਾ ਖੁਨਵਾਓ ਕਿਉਂਕਿ ਇਸ ਨਾਲ ਬੇਅਦਬੀ ਹੁੰਦੀ ਹੈ। ਇਸ ਲਈ ਸੰਗਤ ਧਾਰਮਿਕ ਚਿੰਨ੍ਹ ਜਾ ਪਾਵਨ ਗੁਰਬਾਣੀ ਦੀਆਂ ਪੰਕਤੀਆਂ ਨੂੰ ਆਪਣੇ ਸਰੀਰ ‘ਤੇ ਖੁਨਵਾਉਣ ਤੋਂ ਗੁਰੇਜ਼ ਕਰੇ।