- ਪੁਰਾਣੀ ਪੈਨਸ਼ਨ ਸਕੀਮ ਨੂੰ ਲੈ ਕੇ ਵੀ ਲਿਆ ਜਾ ਸਕਦਾ ਹੈ ਵੱਡਾ ਫੈਸਲਾ
ਚੰਡੀਗੜ੍ਹ, 18 ਨਵੰਬਰ 2022 – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ‘ਚ ਅੱਜ ਕੈਬਨਿਟ ਦੀ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਇਸ ਮੀਟਿੰਗ ‘ਚ ਕਈ ਵੱਡੇ ਫੈਸਲੇ ਲਏ ਜਾ ਸਕਦੇ ਹਨ।
ਸੂਤਰਾਂ ਦੇ ਹਵਾਲੇ ਨਾਲ ਖਬਰ ਹੈ, ਅੱਜ ਕੈਬਨਿਟ ‘ਚ ਪੁਰਾਣੀ ਪੈਨਸ਼ਨ ਸਕੀਮ ਨੂੰ ਲੈ ਕੇ ਵੀ ਵੱਡਾ ਫੈਸਲਾ ਲਿਆ ਜਾ ਸਕਦਾ ਹੈ। ਨਵੀਂ ਪੈਨਸ਼ਨ ਸਕੀਮ ਸਾਲ 2004 ਵਿੱਚ ਲਾਗੂ ਕੀਤੀ ਗਈ ਸੀ। ਲੰਬੇ ਸਮੇਂ ਤੋਂ ਮੁਲਾਜ਼ਮ ਪੁਰਾਣੀ ਪੈਨਸ਼ਨ ਸਕੀਮ ਨੂੰ ਮੁੜ ਲਾਗੂ ਕਰਨ ਦੀ ਮੰਗ ਕਰ ਰਹੇ ਹਨ। ਇਸ ਸਕੀਮ ਦੇ ਨਾਲ ਲੱਖਾਂ ਸਰਕਾਰੀ ਕਰਮਚਾਰੀਆਂ ਨੂੰ ਫਾਇਦਾ ਹੋਵੇਗਾ।
ਜੇ ਕੈਬਨਿਟ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਦੀ ਹੈ ਤਾਂ ਇਸ ਨੂੰ ਲਾਗੂ ਕਰਨ ਵਾਲਾ ਪੰਜਾਬ ਪਹਿਲਾ ਸੂਬਾ ਹੋਵੇਗਾ। ਦੇਸ਼ ਦੇ ਕਈ ਰਾਜਾਂ ਵਿੱਚ ਪੁਰਾਣੀ ਪੈਨਸ਼ਨ ਸਕੀਮ ਨੂੰ ਮੁੜ ਲਾਗੂ ਕਰਨ ਦੀ ਮੰਗ ਉੱਠ ਰਹੀ ਹੈ। ਮਾਨ ਸਰਕਾਰ ਨੇ 21 ਅਕਤੂਬਰ ਨੂੰ ਪੁਰਾਣੀ ਪੈਨਸ਼ਨ ਸਕੀਮ ਮੁੜ ਲਾਗੂ ਕਰਨ ਦਾ ਫੈਸਲਾ ਕੀਤਾ ਸੀ।