ਚੰਡੀਗੜ੍ਹ, 18 ਨਵੰਬਰ 2022 – ਪੰਜਾਬ ਸਰਕਾਰ ਵੱਲੋਂ ਅੱਜ ਕੈਬਨਿਟ ਮੀਟਿੰਗ ਕੀਤੀ ਗਈ। ਜਿਸ ਬਾਰੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪ੍ਰੈਸ ਕਾਨਫਰੰਸ ਕਰਕੇ ਜਾਣਕਾਰੀ ਦਿੱਤੀ ਗਈ। ਉਹਨਾਂ ਨੇ ਮੀਟਿੰਗ ‘ਚ ਲਾਏ ਗਏ ਫੈਸਲਿਆਂ ਬਾਰੇ ਦੱਸਿਆ ਕਿ ਪੁਰਾਣੀ ਪੈਨਸ਼ਨ ਸਕੀਮ ਪਾਸ ਕਰ ਦਿੱਤਾ ਗਿਆ ਹੈ। ਇਸ ਬਾਰੇ ਪੂਰੀ ਜਾਣਕਾਰੀ ਦੇ ਵੇਰਵੇ ਵੀ ਜਲਦੀ ਹੀ ਜਾਰੀ ਕਰ ਦਿੱਤੇ ਜਾਣਗੇ।
ਹੁਣ ਪੁਰਾਣੀ ਪੈਨਸ਼ਨ ਸਕੀਮ ਲਾਗੂ ਨੂੰ ਲਾਗੂ ਕਰਨ ਵਾਲਾ ਪੰਜਾਬ ਪਹਿਲਾ ਸੂਬਾ ਹੋਵੇਗਾ। ਦੇਸ਼ ਦੇ ਕਈ ਰਾਜਾਂ ਵਿੱਚ ਪੁਰਾਣੀ ਪੈਨਸ਼ਨ ਸਕੀਮ ਨੂੰ ਮੁੜ ਲਾਗੂ ਕਰਨ ਦੀ ਮੰਗ ਉੱਠ ਰਹੀ ਹੈ। ਮਾਨ ਸਰਕਾਰ ਨੇ 21 ਅਕਤੂਬਰ ਨੂੰ ਪੁਰਾਣੀ ਪੈਨਸ਼ਨ ਸਕੀਮ ਮੁੜ ਲਾਗੂ ਕਰਨ ਦਾ ਫੈਸਲਾ ਕੀਤਾ ਸੀ।
ਨਵੀਂ ਪੈਨਸ਼ਨ ਸਕੀਮ ਸਾਲ 2004 ਵਿੱਚ ਲਾਗੂ ਕੀਤੀ ਗਈ ਸੀ। ਲੰਬੇ ਸਮੇਂ ਤੋਂ ਮੁਲਾਜ਼ਮ ਪੁਰਾਣੀ ਪੈਨਸ਼ਨ ਸਕੀਮ ਨੂੰ ਮੁੜ ਲਾਗੂ ਕਰਨ ਦੀ ਮੰਗ ਕਰ ਰਹੇ ਹਨ। ਇਸ ਸਕੀਮ ਦੇ ਨਾਲ ਲੱਖਾਂ ਸਰਕਾਰੀ ਕਰਮਚਾਰੀਆਂ ਨੂੰ ਫਾਇਦਾ ਹੋਵੇਗਾ।