ਨਵੀਂ ਦਿੱਲੀ, 20 ਨਵੰਬਰ 2022 – ਦਿੱਲੀ-ਐਨਸੀਆਰ ਦੇ ਲੋਕਾਂ ਨੂੰ ਮਹਿੰਗਾਈ ਦਾ ਇੱਕ ਹੋਰ ਝਟਕਾ ਲੱਗਾ ਹੈ। ਦਰਅਸਲ ਦੁੱਧ ਦੀ ਕੰਪਨੀ ਮਦਰ ਡੇਅਰੀ ਨੇ ਦੁੱਧ ਦੀ ਕੀਮਤ ਵਧਾਉਣ ਦਾ ਐਲਾਨ ਕੀਤਾ ਹੈ। ਕੰਪਨੀ ਨੇ ਦਿੱਲੀ-ਐਨਸੀਆਰ ਵਿੱਚ ਫੁੱਲ ਕਰੀਮ ਦੁੱਧ ਦੀ ਕੀਮਤ ਵਿੱਚ 1 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਹੈ। ਟੋਕਨਾਈਜ਼ਡ ਦੁੱਧ ਦੀ ਕੀਮਤ ਵਿੱਚ 2 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਹੈ। ਨਵੀਆਂ ਦਰਾਂ ਸੋਮਵਾਰ 21 ਨਵੰਬਰ ਤੋਂ ਲਾਗੂ ਹੋਣਗੀਆਂ।

