ਵਿਜੀਲੈਂਸ ਵੱਲੋਂ ਭ੍ਰਿਸ਼ਟਾਚਾਰ ਦੇ ਦੋਸ਼ ‘ਚ ਬੰਗਾ ਨਗਰ ਕੌਂਸਲ ਦਾ ਸੇਵਾਮੁਕਤ ਸਹਾਇਕ ਇੰਜੀਨੀਅਰ ਗ੍ਰਿਫਤਾਰ

  • ਸਟੇਡੀਅਮ ਉਸਾਰੀ ਚ ਠੇਕੇਦਾਰ ਨਾਲ ਮਿਲੀਭੁਗਤ ਕਰਕੇ ਲਾਇਆ ਸਰਕਾਰੀ ਖਜਾਨੇ ਨੂੰ ਚੂਨਾ

ਚੰਡੀਗੜ੍ਹ 22 ਨਵੰਬਰ 2022 – ਪੰਜਾਬ ਵਿਜੀਲੈਂਸ ਬਿਉਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਨਗਰ ਕੌਂਸਲ ਬੰਗਾ, ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਮਿੰਨੀ ਸਟੇਡੀਅਮ ਦੀ ਉਸਾਰੀ ਵਿਚ ਠੇਕੇਦਾਰ ਨਾਲ ਮਿਲੀਭੁਗਤ ਕਰਕੇ ਨੁਕਸਦਾਰ ਨਿਰਮਾਣ ਕਰਾਉਣ, ਅਹੁਦੇ ਦੀ ਦੁਰਵਰਤੋਂ ਕਰਨ ਅਤੇ ਸਰਕਾਰੀ ਖਜਾਨੇ ਨੂੰ ਚੂਨਾ ਲਾਉਣ ਦੇ ਦੋਸ਼ ਹੇਠ ਸੇਵਾ ਮੁਕਤ ਸਹਾਇਕ ਮਿਊਂਸਪਲ ਇੰਜੀਨੀਅਰ ਰਣਬੀਰ ਸਿੰਘ ਨੂੰ ਗ੍ਰਿਫਤਾਰ ਕਰਕੇ ਅਦਾਲਤ ਤੋਂ ਇੱਕ ਦਿਨ ਦਾ ਪੁਲਿਸ ਰਿਮਾਂਡ ਹਾਸਲ ਕਰ ਲਿਆ ਹੈ। ਇਸ ਮੁਕੱਦਮੇ ਵਿਚ ਲੋੜੀਂਦੇ ਠੇਕੇਦਾਰ ਰਖਵਿੰਦਰ ਕੁਮਾਰ ਅਤੇ ਵਿਜੇ ਕੁਮਾਰ (ਸੇਵਾਮੁਕਤ) ਨੂੰ ਗ੍ਰਿਫਤਾਰ ਕਰਨ ਲਈ ਉਨ੍ਹਾਂ ਦੇ ਠਿਕਾਣਿਆਂ ਉਤੇ ਵਿਜੀਲੈਂਸ ਬਿਉਰੋ ਵੱਲੋਂ ਦਬਿਸ਼ ਦਿੱਤੀ ਜਾ ਰਹੀ ਹੈ।

ਇਹ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਉਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਮੁਨੀਸ਼ ਭਾਰਦਵਾਜ ਵਾਸੀ ਸ਼ੀਤਲਾ ਮੰਦਿਰ ਕਲੋਨੀ, ਬੰਗਾ ਵੱਲੋਂ ਦਰਜ ਸ਼ਿਕਾਇਤ ਦੀ ਪੜਤਾਲ ਦੌਰਾਨ ਟੈਕਨੀਕਲ ਟੀਮ ਵੱਲੋਂ ਮਿੰਨੀ ਸਟੇਡੀਅਮ ਬੰਗਾ ਦੀ ਚੈਕਿੰਗ ਕੀਤੀ ਗਈ ਅਤੇ ਸੈਂਪਲ ਲੈ ਕੇ ਸਿੰਚਾਈ ਅਤੇ ਖੋਜ ਸੰਸਥਾ ਇੰਸਟੀਚਿਊਟ ਅੰਮ੍ਰਿਤਸਰ ਤੋਂ ਨਿਰੀਖਣ ਵੀ ਕਰਵਾਇਆ ਗਿਆ। ਇਸ ਲੈਬਾਰਟਰੀ ਤੋਂ ਪ੍ਰਾਪਤ ਰਿਪੋਰਟ ਵਿੱਚ ਮਿੰਨੀ ਸਟੇਡੀਅਮ ਦੀ ਉਸਾਰੀ ਲਈ ਵਰਤੇ ਗਏ ਮੈਟੀਰੀਅਲ ਦੀ ਮਾਤਰਾ ਲੋੜੀਂਦੇ ਮੈਟੀਰੀਅਲ ਨਾਲੋਂ ਘੱਟ ਪਾਈ ਗਈ।

ਉਨ੍ਹਾਂ ਦੱਸਿਆ ਕਿ ਪੜਤਾਲ ਦੌਰਾਨ ਇਹ ਵੀ ਸਾਹਮਣੇ ਆਇਆ ਹੈ ਕਿ ਇਸ ਸਟੇਡੀਅਮ ਦਾ ਟੈਂਡਰ ਮੰਨਜੂਰ ਕਰਨ ਮੌਕੇ ਨਗਰ ਕੌਂਸਲ ਬੰਗਾ ਦੇ ਅਧਿਕਾਰੀਆਂ/ਕਰਮਚਾਰੀਆਂ ਵੱਲੋਂ ਸਰਕਾਰ ਦੀਆਂ ਹਦਾਇਤਾਂ ਨੂੰ ਵੀ ਅੱਖੋਂ-ਪਰੋਖੇ ਕਰਦਿਆਂ ਠੇਕੇਦਾਰ ਰਖਵਿੰਦਰ ਕੁਮਾਰ ਨਾਲ ਮਿਲੀ-ਭੁਗਤ ਕਰਕੇ ਸਟੇਡੀਅਮ ਦੀ ਉਸਾਰੀ ਦਾ ਕੰਮ 87.45 ਲੱਖ ਰੁਪਏ ਵਿੱਚ ਦਿੱਤਾ ਗਿਆ। ਇਸ ਤੋਂ ਇਲਾਵਾ ਕਈ ਮਹੱਤਵਪੂਰਨ ਤਕਨੀਕੀ ਪਹਿਲੂਆਂ ਨੂੰ ਅੱਖੋਂ ਓਹਲੇ ਕਰਕੇ ਮਿੰਨੀ ਸਟੇਡੀਅਮ ਦੀ ਉਸਾਰੀ ਲਈ ਛੱਪੜ ਵਾਲੀ ਜਮੀਨ ਦੀ ਸਮਰੱਥਾ ਚੈਕ ਕੀਤੇ ਬਿਨਾ ਅਤੇ ਪਹਿਲਾਂ ਡਿਜਾਈਨ ਤਿਆਰ ਕੀਤੇ ਬਿਨਾਂ ਹੀ ਕਰ ਦਿੱਤੀ ਗਈ ਜਿਸ ਕਰਕੇ ਮਾੜੀ ਮਿਆਰ ਗੋਣ ਕਰਕੇ ਚਾਰਦੀਵਾਰੀ ਕਈ ਥਾਵਾਂ ਤੋਂ ਸਮੇ ਤੋਂ ਪਹਿਲਾਂ ਹੀ ਖਰਾਬ ਹੋ ਗਈ ਅਤੇ ਸਟੇਡੀਅਮ ਵਿੱਚ ਬੈਠਣ ਲਈ ਬਣਾਈਆਂ ਪੌੜੀਆਂ ਵੀ ਖਰਾਬ ਹੋ ਗਈਆਂ।

ਬੁਲਾਰੇ ਨੇ ਦੱਸਿਆ ਕਿ ਉਕਤ ਠੇਕੇਦਾਰ ਵੱਲੋਂ ਕੀਤੇ ਗਏ ਕੰਮਾਂ ਨੂੰ ਚੈਕ ਕਰਨ ਤੋਂ ਬਿਨਾਂ ਹੀ ਕਰਮਚਾਰੀਆਂ ਵੱਲੋਂ 39,74,304 ਰੁਪਏ ਦੀ ਅਦਾਇਗੀ ਵੀ ਠੇਕੇਦਾਰ ਨੂੰ ਕਰ ਦਿੱਤੀ ਗਈ ਜਦਕਿ ਸਟੇਡੀਅਮ ਦੀ ਉਸਾਰੀ ਦਾ ਕੰਮ ਵੀ ਬੰਦ ਪਿਆ ਸੀ ਜਿਸ ਨਾਲ ਸਰਕਾਰੀ ਪੈਸੇ ਅਤੇ ਮਸ਼ੀਨਰੀ ਦਾ ਨੁਕਸਾਨ ਹੋਇਆ।

ਉਕਤ ਕੁਤਾਹੀਆਂ ਅਤੇ ਅਣਗਹਿਲੀ ਨੂੰ ਦੇਖਦੇ ਹੋਏ ਵਿਜੀਲੈਂਸ ਬਿਉਰੋ ਵੱਲੋਂ ਰਖਵਿੰਦਰ ਕੁਮਾਰ ਠੇਕੇਦਾਰ, ਰਣਬੀਰ ਸਿੰਘ ਸਹਾਇਕ ਮਿਊਂਸਪਲ ਇੰਜੀਨੀਅਰ ਅਤੇ ਵਿਜੇ ਕੁਮਾਰ ਜੇ.ਈ. ਨਗਰ ਕੌਂਸਲ ਬੰਗਾ ਖਿਲਾਫ਼ ਮਿਲੀਭੁਗਤ ਕਰਕੇ ਸਰਕਾਰੀ ਪੈਸੇ ਖੁਰਦ-ਬੁਰਦ ਕਰਨ ਅਤੇ ਸਰਕਾਰੀ ਅਹੁਦੇ ਦਾ ਦੁਰਉਪਯੋਗ ਕਰਨ ਦੇ ਦੋਸ਼ ਹੇਠ ਉਕਤ ਮੁਲਜ਼ਮਾਂ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1)ਏ, 13(2) ਅਤੇ ਆਈ.ਪੀ.ਸੀ. ਦੀ ਧਾਰਾ 409, 420, 120-ਬੀ ਤਹਿਤ ਥਾਣਾ ਵਿਜੀਲੈਸ ਬਿਊਰੋ, ਜਲੰਧਰ ਵਿਖੇ ਪਹਿਲਾਂ ਹੀ ਮੁਕੱਦਮਾ ਦਰਜ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਅੱਤਵਾਦੀ ਰਿੰਦਾ ਦੀ ਮੌਤ ‘ਤੇ ਸਸਪੈਂਸ ਬਰਕਰਾਰ ! ਮੀਡੀਆ ਤੋਂ ਪਤਾ ਲੱਗਿਆ, ਕੋਈ ਆਫੀਸ਼ੀਅਲ ਜਾਣਕਾਰੀ ਨਹੀਂ – DGP ਪੰਜਾਬ

ਪੰਜਾਬ ਪੁਲਿਸ ਨੇ ਰਾਜਸਥਾਨ ਅਧਾਰਤ ਦੋ ਨਸ਼ਾ ਤਸਕਰਾਂ ਨੂੰ 13 ਕਿਲੋ ਹੈਰੋਇਨ ਸਮੇਤ ਕੀਤਾ ਗ੍ਰਿਫਤਾਰ