27 ਸਾਲ ਦੇ ਪੰਜਾਬੀ ਨੌਜਵਾਨ ਦੀ ਕੈਨੇਡਾ ‘ਚ ਇੱਕ ਭਿਆਨਕ ਸੜਕ ਹਾਦਸੇ ਵਿੱਚ ਮੌਤ

ਸੰਗਰੂਰ, 24 ਨਵੰਬਰ 2022 – ਸੰਗਰੂਰ ਜ਼ਿਲ੍ਹੇ ਦੇ ਹਲਕਾ ਦਿੜ੍ਹਬਾ ਦੇ ਪਿੰਡ ਹਰੀਗੜ੍ਹ ਦੇ ਇੱਕ ਨੌਜਵਾਨ ਦੀ ਕੈਨੇਡਾ ਵਿੱਚ ਇੱਕ ਭਿਆਨਕ ਸੜਕ ਹਾਦਸੇ ਵਿੱਚ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਦੀਪੇਂਦਰ ਸਿੰਘ (27) ਵੱਜੋਂ ਹੋਈ ਹੈ।

ਕੈਨੇਡਾ ਦੇ ਵਿਨੀਪੈਗ ਵਿੱਚ ਇੱਕ ਭਿਆਨਕ ਸੜਕ ਹਾਦਸੇ ਵਿੱਚ ਦੀਪੇਂਦਰ ਸਿੰਘ ਦੀ ਮੌਤ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਦੀਪੇਂਦਰ ਆਪਣੀ ਕਾਰ ‘ਚ ਜਾ ਰਿਹਾ ਸੀ ਕਿ ਬਰਫ ਅਤੇ ਧੁੰਦ ਕਾਰਨ ਉਸ ਦੀ ਗੱਡੀ ਆਪਣਾ ਸੰਤੁਲਨ ਗੁਆ ​​ਬੈਠੀ, ਜਿਸ ਕਾਰਨ ਕਾਰ ਡਿਵਾਈਡਰ ਨਾਲ ਜਾ ਟਕਰਾਈ ਅਤੇ ਪਿੱਛੇ ਤੋਂ ਆ ਰਹੇ ਟਰੱਕ ਨਾਲ ਟਕਰਾ ਗਈ। ਜਿਸ ਤੋਂ ਬਾਅਦ ਦੀਪਇੰਦਰ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ, ਪਰ ਉਸ ਨੇ ਇਲਾਜ ਦੌਰਾਨ ਦਮ ਤੋੜ ਦਿੱਤਾ।

ਦੀਪੇਂਦਰ ਦਾ ਕਰੀਬ ਦੋ ਸਾਲ ਪਹਿਲਾਂ ਹੀ ਵਿਆਹ ਹੋਇਆ ਸੀ ਅਤੇ ਕੁਝ ਮਹੀਨੇ ਪਹਿਲਾਂ ਹੀ ਦੀਪੇਂਦਰ ਕੈਨੇਡਾ ‘ਚ ਪੀ.ਆਰ. ਹੋ ਕੇ ਸੰਗਰੂਰ ‘ਚ ਆਪਣੇ ਪਰਿਵਾਰ ਨੂੰ ਮਿਲ ਕੇ ਵਾਪਿਸ ਗਿਆ ਸੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਡੇਰਾ ਪ੍ਰੇਮੀ ਕ+ਤ+ਲ ਕਾਂਡ: ਸ਼ੂਟਰਾਂ ਨੂੰ ਗੋਲੀਆਂ ਮੁਹੱਈਆ ਕਰਵਾਉਣ ਵਾਲਾ ਗ੍ਰਿਫਤਾਰ

ਡੇਰਾ ਸਿਰਸਾ ਮੁਖੀ ਰਾਮ ਰਹੀਮ ਮੁੜ ਜਾਵੇਗਾ ਸਲਾਖਾਂ ਪਿੱਛੇ, 25 ਨਵੰਬਰ ਨੂੰ ਖ਼ਤਮ ਹੋਵੇਗੀ ਪੈਰੋਲ