ਚੰਡੀਗੜ੍ਹ, 24 ਨਵੰਬਰ 2022 – ਆਪ ਸਰਕਾਰ ਦੇ ਬੁਲਾਰੇ ਮਾਲਵਿੰਦਰ ਕੰਗ ਨੇ ਕਿਹਾ ਕਿ ਮਾਨ ਸਰਕਾਰ ਨੇ ਪਹਿਲਕਦਮੀ ਦੇ ਆਧਾਰ ‘ਤੇ ਸਰਕਾਰੀ ਮੁਲਾਜ਼ਮਾਂ ਦੀਆਂ ਲਟਕਦੀਆਂ ਮੰਗਾਂ ਦਾ ਹੱਲ ਕੀਤਾ ਹੈ ਅਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦਾ ਸਰਕਾਰ ਦਾ ਇਤਿਹਾਸਕ ਫੈਸਲਾ ਹੈ। ਸਰਕਾਰ ਵੱਲੋਂ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦਾ ਨੋਟੀਫਿਕੇਸ਼ਨ ਪਹਿਲੇ 6 ਮਹੀਨਿਆਂ ਵਿੱਚ ਜਾਰੀ ਕੀਤਾ ਗਿਆ ਹੈ।
ਮੁਲਾਜ਼ਮ 18 ਸਾਲਾਂ ਤੋਂ ਇਸ ਨੂੰ ਲਾਗੂ ਕਰਵਾਉਣ ਲਈ ਸੰਘਰਸ਼ ਕਰ ਰਹੇ ਸਨ। ਇਸ ਫੈਸਲੇ ਦੇ ਲਾਗੂ ਹੋਣ ਤੋਂ ਬਾਅਦ ਮੁਲਾਜ਼ਮਾਂ ਵਿੱਚ ਖੁਸ਼ੀ ਦੀ ਲਹਿਰ ਹੈ ਅਤੇ ਨੋਟੀਫਿਕੇਸ਼ਨ ਨਾਲ ਲੱਖਾਂ ਕਰਮਚਾਰੀਆਂ ਨੂੰ ਫਾਇਦਾ ਹੋਵੇਗਾ। ਸਿਰਫ ਕੁਝ ਲੋਕ ਵਿਰੋਧੀਆਂ ਦੇ ਇਸ਼ਾਰੇ ‘ਤੇ ਪ੍ਰਦਰਸ਼ਨ ਕਰ ਰਹੇ ਹਨ।

