ਫਰੀਦਕੋਟ: 25 ਨਵੰਬਰ 2022 – 24 ਨਵੰਬਰ ਦੀ ਅੱਧੀ ਰਾਤ ਨੂੰ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਆਪਣਾ ਮਰਨ ਵਰਤ ਖਤਮ ਕਰ ਦਿੱਤਾ। ਖੇਤੀ ਅਤੇ ਪੰਚਾਇਤ ਮੰਤਰੀ ਕੁਲਦੀਪ ਧਾਲੀਵਾਲ ਵੱਲੋਂ ਕਿਸਾਨਾਂ ਦੀਆਂ ਮੰਗਾਂ ਮੰਨਣ ਤੋਂ ਬਾਅਦ ਸਰਕਾਰ ਅਤੇ ਕਿਸਾਨ ਆਗੂ ਵਿਚਕਾਰ ਸਹਿਮਤੀ ਬਣੀ। ਧਾਲੀਵਾਲ ਨੇ ਖੁਦ ਆਪਣੇ ਹੱਥਾਂ ਨਾਲ ਜਗਜੀਤ ਸਿੰਘ ਡੱਲੇਵਾਲ ਨੂੰ ਜੂਸ ਪਿਲਾ ਮਰਨ ਵਰਤ ਖਤਮ ਕਰਵਾਇਆ।
ਕਿਸਾਨਾਂ ਨਾਲ ਖੇਤੀਬਾੜੀ ਮੰਤਰੀ ਦੀ ਮੀਟਿੰਗ ਕਰੀਬ ਡੇਢ ਘੰਟੇ ਤੱਕ ਚੱਲੀ। ਸਰਕਾਰ ਨੇ ਕੁਝ ਮੰਗਾਂ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਨਾਲ 16 ਦਸੰਬਰ ਨੂੰ ਚੰਡੀਗੜ੍ਹ ਵਿੱਚ ਮੀਟਿੰਗ ਸੱਦੀ ਹੈ। ਇਸ ਤੋਂ ਬਾਅਦ ਕਿਸਾਨ ਆਗੂ ਡੱਲੇਵਾਲ ਨੇ ਖੇਤੀਬਾੜੀ ਮੰਤਰੀ ਧਾਲੀਵਾਲ ਦੇ ਹੱਥੋਂ ਜੂਸ ਪੀ ਕੇ ਮਰਨ ਵਰਤ ਸਮਾਪਤ ਕੀਤਾ।
ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਜਗਜੀਤ ਸਿੰਘ ਡੱਲੇਵਾਲ ਨੇ ਉਨ੍ਹਾਂ ਦੇ ਹੱਥੋਂ ਜੂਸ ਪੀ ਕੇ ਮਰਨ ਵਰਤ ਸਮਾਪਤ ਕੀਤਾ। ਉਨ੍ਹਾਂ ਕਿਹਾ ਕਿ ‘ਆਪ’ ਦੀ ਸਤਿਕਾਰਤ ਸਰਕਾਰ ਕਿਸਾਨਾਂ, ਮਜ਼ਦੂਰਾਂ ਅਤੇ ਆਮ ਲੋਕਾਂ ਦੀ ਸਰਕਾਰ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਪੰਜਾਬ ਦੇ ਪਹਿਲੇ ਮੁੱਖ ਮੰਤਰੀ ਹਨ ਜਿਨ੍ਹਾਂ ਦੀ ਨੀਅਤ ਅਤੇ ਨੀਤੀਆਂ ਵਿੱਚ ਕੋਈ ਕਸੂਰ ਨਹੀਂ ਹੈ। ਮੰਤਰੀ ਧਾਲੀਵਾਲ ਨੇ ਕਿਹਾ ਕਿ ਸੀਐਮ ਭਗਵੰਤ ਮਾਨ ਪਹਿਲਾਂ ਹੀ ਕੁਝ ਮੰਗਾਂ ‘ਤੇ ਸਹਿਮਤ ਹੋ ਚੁੱਕੇ ਹਨ।