- 1 ਮਹੀਨੇ ਤੋਂ ਲਾਪਤਾ ਸੀ ਪਤੀ, ਰਿਸ਼ਤੇਦਾਰਾਂ ਨੇ ਪੁਲਿਸ ਨੂੰ ਦੱਸੀ ਗੁੰਮਸ਼ੁਦਗੀ ਦੀ ਰਿਪੋਰਟ, ਹੁਣ ਪੁਲਿਸ ਨੇ ਕੀਤਾ ਖੁਲਾਸਾ
- ਜ਼ਿਲ੍ਹਾ ਸੰਗਰੂਰ ਦੇ ਸੁਨਾਮ ਨੇੜਲੇ ਪਿੰਡ ਬਖਸ਼ੀਵਾਲਾ ਦਾ ਮਾਮਲਾ ਹੈ
ਸੁਨਾਮ, 26 ਨਵੰਬਰ 2022 – ਸੁਨਾਮ ਦੇ ਪਿੰਡ ਬਖਸ਼ੀਵਾਲਾ ਵਿੱਚ ਇੱਕ ਔਰਤ ਵੱਲੋਂ ਆਪਣੇ ਪਤੀ ਦਾ ਕਤਲ ਕਰਕੇ ਉਸਨੂੰ ਘਰ ਦੇ ਕੱਚੇ ਫਲੱਸ਼ ਟੈਂਕ ਵਿੱਚ ਦੱਬਣ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਪਿਛਲੇ ਇੱਕ ਮਹੀਨੇ ਤੋਂ ਪੁਲਿਸ ਨੇ ਮ੍ਰਿਤਕ ਦੀ ਗੁੰਮਸ਼ੁਦਗੀ ਦੀ ਰਿਪੋਰਟ ਦਰਜ ਕੀਤੀ ਸੀ। ਸੱਚਾਈ ਸਹਿਮੇ ਆਉਣ ਤੋਂ ਬਾਅਦ ਕੱਚੇ ਫਲੱਸ਼ ਟੈਂਕ ਨੂੰ ਪੱਟ ਕੇ ਮ੍ਰਿਤਕ ਦੀ ਲਾਸ਼ ਨੂੰ ਬਾਹਰ ਕੱਢੀ ਗਈ।
ਪਰਿਵਾਰ ਅਤੇ ਪਿੰਡ ਦੇ ਲੋਕ ਇਨਸਾਫ ਦੀ ਮੰਗ ਕਰ ਰਹੇ ਹਨ, ਉਹਨਾਂ ਦਾ ਕਹਿਣਾ ਹੈ ਕੇ ਇੱਕ ਮਹੀਨੇ ਬਾਅਦ ਕਾਰਵਾਈ ਕੀਤੀ ਗਈ ਹੈ। ਇਸ ਮਾਮਲੇ ‘ਚ ਨਜਾਇਜ਼ ਸਬੰਧਾਂ ਦੀ ਗੱਲ ਵੀ ਦੱਬੀ ਜ਼ੁਬਾਨ ‘ਚ ਗੱਲ ਕੀਤੀ ਗਈ ਹੈ। ਪਰ ਇਹ ਸਾਰਾ ਮਾਮਲਾ ਕੀ ਹੈ, ਕਤਲ ਕਿਉਂ ਕੀਤਾ ਗਿਆ ਹੈ ਇਸ ਬਾਰੇ ਅਜੇ ਪੂਰੀ ਜਾਣਕਾਰੀ ਨਹੀਂ ਮਿਲੀ ਹੈ, ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਜਾਂਚ ਤੋਂ ਬਾਅਦ ਹੀ ਪਤਾ ਲਗੇਗਾ ਕੇ ਇਹ ਸਾਰਾ ਮਾਮਲਾ ਕੀ ਹੈ।