ਕੁਸ਼ਤੀ ‘ਚ ਸੋਨ ਤਗਮਾ ਜਿੱਤਣ ਵਾਲੇ ਪੁਲਿਸ ਮੁਲਾਜ਼ਮ ਦਾ ਸੀਪੀ ਅੰਮ੍ਰਿਤਸਰ ਵੱਲੋਂ ਸਨਮਾਨ

ਅੰਮ੍ਰਿਤਸਰ, 27 ਨਵੰਬਰ 2022 – ਪੈਰਾਮਿਲਟਰੀ ਪੁਲਿਸ ਦੇ ਖਿਡਾਰੀਆਂ ਨੇ ਪੁਣੇ, ਮਹਾਰਾਸ਼ਟਰ ਵਿਖੇ 71ਵੀਂ ਆਲ ਇੰਡੀਆ ਪੁਲਿਸ ਰੈਸਲਿੰਗ ਕਲੱਸਟਰ ਚੈਂਪੀਅਨਸ਼ਿਪ ਵਿੱਚ ਭਾਗ ਲਿਆ। ਪੁਲੀਸ ਵਿੱਚ ਡਿਊਟੀ ’ਤੇ ਤਾਇਨਾਤ ਕਾਂਸਟੇਬਲ ਜਗਦੀਪ ਸਿੰਘ ਨੇ ਇਨ੍ਹਾਂ ਖੇਡਾਂ ਵਿੱਚ ਸੋਨ ਤਗ਼ਮਾ ਜਿੱਤਿਆ। ਜਿੱਤ ਤੋਂ ਬਾਅਦ ਪੁਲੀਸ ਕਮਿਸ਼ਨਰ ਦਫ਼ਤਰ ਪੁੱਜਣ ’ਤੇ ਪੁਲੀਸ ਕਮਿਸ਼ਨਰ ਜਸਕਰਨ ਸਿੰਘ ਨੇ ਉਨ੍ਹਾਂ ਦਾ ਹੌਸਲਾ ਵਧਾਇਆ।

ਕਾਂਸਟੇਬਲ ਜਗਦੀਪ ਨੇ ਦੱਸਿਆ ਕਿ ਉਸ ਨੇ 67 ਕਿਲੋ ਕੁਸ਼ਤੀ ਮੁਕਾਬਲੇ ਵਿੱਚ ਸੀਆਈਐਸਐਫ, ਐਸਐਸਬੀ, ਬੀਐਸਐਫ ਅਤੇ ਆਈਟੀਬੀਪੀ ਦੇ ਖਿਡਾਰੀਆਂ ਨੂੰ ਹਰਾ ਕੇ ਪਹਿਲਾ ਸਥਾਨ ਹਾਸਲ ਕਰਕੇ ਸੋਨ ਤਗ਼ਮਾ ਹਾਸਲ ਕੀਤਾ। ਦੂਜੇ ਪਾਸੇ ਪੁਲਿਸ ਕਮਿਸ਼ਨਰ ਨੇ ਕਿਹਾ ਕਿ ਕਾਂਸਟੇਬਲ ‘ਤੇ ਜਿੱਤ ਪ੍ਰਾਪਤ ਕਰਕੇ ਪੰਜਾਬ ਪੁਲਿਸ ਦਾ ਨਾਂਅ ਰੌਸ਼ਨ ਕੀਤਾ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਗੁਰੂ ਗ੍ਰੰਥ ਸਾਹਿਬ ਦਾ ਆਨਲਾਈਨ ਪ੍ਰਕਾਸ਼ ਕਰਨ ਵਾਲੇ ਤਮਿੰਦਰ ਸਿੰਘ ਨੂੰ ਪੰਥ ‘ਚੋਂ ਛੇਕਿਆ

ਵਿਜੀਲੈਂਸ ਨੇ ਨਗਰ ਕੌਂਸਲ ਦੇ ਫੰਡਾਂ ਵਿੱਚ ਘਪਲਾ ਕਰਨ ਦੇ ਦੋਸ਼ ਵਿੱਚ ਈ.ਓ. ਗੁਰਦਾਸਪੁਰ ਨੂੰ ਕੀਤਾ ਗ੍ਰਿਫ਼ਤਾਰ