ਚੰਡੀਗੜ੍ਹ, 27 ਨਵੰਬਰ 2022- ਅਕਾਲੀ ਦਲ ਦੇ ਸੀਨੀਅਰ ਨੇਤਾ ਵਿਰਸਾ ਸਿੰਘ ਵਲਟੋਹਾ ਨੇ ਜਥੇਦਾਰ ਅਕਾਲ ਦਲ ਦੇ ਵਲੋਂ ਸੁੱਚਾ ਸਿੰਘ ਲੰਗਾਹ ਦੀ ਪੰਥ ਚ ਵਾਪਸੀ ਤੇ ਸਵਾਲ ਚੁੱਕੇ ਹਨ। ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਫੇਸਬੁੱਕ ਰਾਹੀਂ ਲਿਖਿਆ ਹੈ ਕਿ, ਲੰਗਾਹ ਬਾਰੇ ਫੈਸਲੇ ਨਾਲ ਸ਼੍ਰੋਮਣੀ ਅਕਾਲੀ ਦਲ ਦਾ ਕੋਈ ਲੈਣਾ-ਦੇਣਾ ਨਹੀਂ ਹੈ ਅਤੇ ਨਾ ਹੀ ਕਦੇ ਪਿਛੋਕੜ ਵਿੱਚ ਲੈਣਾ ਦੇਣਾ ਰਿਹਾ ਹੈ।
“ਪਰ ਹਾਂ ਜਥੇਦਾਰ ਸਾਹਿਬ ਵੱਲੋਂ ਇਹ ਆਦੇਸ਼ ਕਰਨਾ ਕਿ ਲੰਗਾਹ ਰਾਜਨੀਤਿਕ ਤੌਰ ‘ਤੇ ਵਿੱਚਰ ਸਕਦਾ ਹੈ ਕਈ ਤਰ੍ਹਾਂ ਦੇ ਸਵਾਲ ਪੈਦਾ ਕਰਦਾ ਹੈ। ਇਸ ਦੇ ਨਾਲ ਹੀ ਉਹਨਾਂ ਨੇ ਜਥੇਦਾਰ ਸ਼੍ਰੀ ਅਕਾਲ ਤਖ਼ਤ ਸਾਹਿਬ ਨੂੰ ਬੇਨਤੀ ਕੀਤੀ ਹੈ ਕਿ ਲੰਗਾਹ ਬਾਰੇ ਰਾਜਨੀਤਿਕ ਖੇਤਰ ਅਤੇ ਧਾਰਮਿਕ ਖੇਤਰ ਵਿੱਚ ਵਿਚਰਨ ਸੰਬੰਧੀ ਦਿੱਤੇ ਆਦੇਸ਼ ‘ਤੇ ਮੁੜ ਵਿਚਾਰ ਕੀਤੀ ਜਾਵੇ।”
ਹੇਠਾਂ ਪੜ੍ਹੋ ਵਿਰਸਾ ਸਿੰਘ ਵਲਟੋਹਾ ਵੱਲੋਂ ਫੇਸਬੁੱਕ ‘ਤੇ ਪੋਸਟ ਕੀਤੀ ਪੂਰੀ ਪੋਸਟ……