ਵਿਜੀਲੈਂਸ ਨੇ ਵਾਹਨ ਫਿਟਨੈਸ ਸਰਟੀਫਿਕੇਟ ਘੁਟਾਲੇ ਚ ਸ਼ਾਮਲ ਇੱਕ ਮਹਿਲਾ ਏਜੰਟ ਨੂੰ ਕੀਤਾ ਗ੍ਰਿਫ਼ਤਾਰ

  • ਵਾਹਨ ਫਿਟਨੈਸ ਸਰਟੀਫਿਕੇਟ ਘੁਟਾਲੇ ‘ਚ ਮੋਬਾਈਲ-ਸਿਮ ਕਾਰਡ ਜ਼ਬਤ
  • ਮਾਮਲੇ ‘ਚ ਹੁਣ ਤੱਕ 11 ਲੋਕ ਗ੍ਰਿਫਤਾਰ

ਚੰਡੀਗੜ੍ਹ, 5 ਦਸੰਬਰ 2022 – ਪੰਜਾਬ ਵਿਜੀਲੈਂਸ ਬਿਊਰੋ ਨੇ ਵਾਹਨ ਫਿਟਨੈਸ ਸਰਟੀਫਿਕੇਟ ਘੁਟਾਲੇ ਵਿੱਚ ਜਲੰਧਰ ਵਿੱਚ ਤਾਇਨਾਤ ਮੋਟਰ ਵਹੀਕਲ ਇੰਸਪੈਕਟਰ (ਐਮਵੀਆਈ) ਨਰੇਸ਼ ਕਲੇਰ ਨਾਲ ਮਿਲੀਭੁਗਤ ਕਰਕੇ ਭਗੌੜੀ ਔਰਤ ਸਪਨਾ ਨਾਮਕ ਮੁਲਜ਼ਮ ਏਜੰਟ ਨੂੰ ਗ੍ਰਿਫ਼ਤਾਰ ਕੀਤਾ ਹੈ। ਔਰਤ ਵਿਜੇ ਨਗਰ, ਜਲੰਧਰ ਦੀ ਰਹਿਣ ਵਾਲੀ ਹੈ। ਵਿਜੀਲੈਂਸ ਨੇ ਉਸ ਦਾ ਮੋਬਾਈਲ ਫ਼ੋਨ ਅਤੇ ਸਿਮ ਕਾਰਡ ਜ਼ਬਤ ਕਰ ਲਿਆ ਹੈ।

ਇਸ ਘੁਟਾਲੇ ਬਾਰੇ ਹੋਰ ਜਾਣਕਾਰੀ ਇਕੱਠੀ ਕਰਨ ਲਈ ਮੋਬਾਈਲ ਅਤੇ ਸਿਮ ਕਾਰਡ ਦਾ ਡਾਟਾ ਮਾਹਿਰਾਂ ਨੂੰ ਭੇਜਿਆ ਜਾਵੇਗਾ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਬਿਊਰੋ ਨੇ ਐਮ.ਵੀ.ਆਈ.ਜਲੰਧਰ ਦੇ ਦਫਤਰ ਦੀ ਅਚਨਚੇਤ ਚੈਕਿੰਗ ਕੀਤੀ ਅਤੇ ਵਪਾਰਕ ਅਤੇ ਨਿੱਜੀ ਵਾਹਨਾਂ ਨੂੰ ਬਿਨਾਂ ਚੈਕਿੰਗ ਕੀਤੇ ਫਿਟਨੈਸ ਸਰਟੀਫਿਕੇਟ ਜਾਰੀ ਕਰਨ ਲਈ ਪ੍ਰਾਈਵੇਟ ਏਜੰਟਾਂ ਦੀ ਮਿਲੀਭੁਗਤ ਨਾਲ ਵੱਡੇ ਪੱਧਰ ‘ਤੇ ਸੰਗਠਿਤ ਭ੍ਰਿਸ਼ਟਾਚਾਰ ਦਾ ਪਰਦਾਫਾਸ਼ ਕੀਤਾ।

ਇਸ ਮਾਮਲੇ ਵਿੱਚ ਕੁੱਲ 10 ਮੁਲਜ਼ਮ ਪਹਿਲਾਂ ਹੀ ਗ੍ਰਿਫ਼ਤਾਰ ਕੀਤੇ ਜਾ ਚੁੱਕੇ ਹਨ, ਜੋ ਜੇਲ੍ਹ ਵਿੱਚ ਬੰਦ ਹਨ। ਇਨ੍ਹਾਂ ਵਿੱਚ ਨਰੇਸ਼ ਕਲੇਰ (ਐਮਵੀਆਈ), ਉਸਦੇ ਏਜੰਟ ਰਾਮਪਾਲ ਉਰਫ਼ ਰਾਧੇ, ਮੋਹਨ ਲਾਲ ਉਰਫ਼ ਕਾਲੂ, ਪਰਮਜੀਤ ਸਿੰਘ ਬੇਦੀ, ਸੁਰਜੀਤ ਸਿੰਘ ਅਤੇ ਹਰਵਿੰਦਰ ਸਿੰਘ, ਪੰਕਜ ਢੀਂਗਰਾ ਉਰਫ਼ ਭੋਲੂ, ਬ੍ਰਿਜਪਾਲ ਸਿੰਘ ਉਰਫ਼ ਰਿੱਕੀ, ਅਰਵਿੰਦ ਕੁਮਾਰ ਉਰਫ਼ ਬਿੰਦੂ ਅਤੇ ਵਰਿੰਦਰ ਸਿੰਘ ਉਰਫ਼ ਦੀਪੂ ਸ਼ਾਮਲ ਹਨ। ਹੁਣ ਸਪਨਾ ਸਮੇਤ ਕੁੱਲ 11 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ਅਤੇ ਬਾਕੀ ਫਰਾਰ ਮੁਲਜ਼ਮਾਂ ਨੂੰ ਵੀ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ।

ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਗ੍ਰਿਫਤਾਰ ਔਰਤ ਨੂੰ ਸੋਮਵਾਰ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਅਦਾਲਤ ਤੋਂ ਮਹਿਲਾ ਮੁਲਜ਼ਮ ਦਾ ਰਿਮਾਂਡ ਮੰਗਿਆ ਜਾਵੇਗਾ ਅਤੇ ਰਿਮਾਂਡ ਹਾਸਲ ਕਰਕੇ ਉਸ ਤੋਂ ਇਸ ਮਾਮਲੇ ਸਬੰਧੀ ਪੁੱਛਗਿੱਛ ਕੀਤੀ ਜਾਵੇਗੀ।

ਵਿਜੀਲੈਂਸ ਬਿਊਰੋ ਨੇ ਐਮ.ਵੀ.ਆਈ. ਦੇ ਦਫਤਰ ਦੀ ਅਚਨਚੇਤ ਚੈਕਿੰਗ ਕੀਤੀ ਅਤੇ ਪ੍ਰਾਈਵੇਟ ਏਜੰਟਾਂ ਦੀ ਮਿਲੀਭੁਗਤ ਨਾਲ ਵੱਡੇ ਪੱਧਰ ‘ਤੇ ਵਾਹਨਾਂ ਲਈ ਫਿਟਨੈਸ ਸਰਟੀਫਿਕੇਟ ਜਾਰੀ ਕਰਨ ਵਿੱਚ ਸੰਗਠਿਤ ਭ੍ਰਿਸ਼ਟਾਚਾਰ ਦਾ ਪਰਦਾਫਾਸ਼ ਕੀਤਾ। ਪੁਖਤਾ ਸਬੂਤਾਂ ਦੇ ਆਧਾਰ ‘ਤੇ ਵਿਜੀਲੈਂਸ ਬਿਊਰੋ ਨੇ 23 ਅਗਸਤ ਨੂੰ ਵਿਜੀਲੈਂਸ ਬਿਓਰੋ ਦੇ ਥਾਣਾ ਜਲੰਧਰ ਵਿਖੇ ਭ੍ਰਿਸ਼ਟਾਚਾਰ ਐਕਟ ਦੀ ਧਾਰਾ 7, 7ਏ ਅਤੇ ਆਈਪੀਸੀ ਦੀ ਧਾਰਾ 420, 120-ਬੀ ਤਹਿਤ ਮਾਮਲਾ ਦਰਜ ਕੀਤਾ ਸੀ। ਇਸ ਵਿੱਚ 10 ਲੋਕਾਂ ਨੂੰ ਨਾਮਜ਼ਦ ਕੀਤਾ ਗਿਆ ਸੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਸਹੁਰੇ ਪਰਿਵਾਰ ਨੂੰ ਨੀਂਦ ਦੀਆਂ ਗੋਲੀਆਂ ਖੁਆ ਕੇ ਪ੍ਰੇਮੀ ਨੂੰ ਘਰ ਬਲੁਲਾਉਂਦੀ ਸੀ: ਇੱਕ ਰਾਤ ਪਤੀ ਦੇ ਜਾਗਣ ‘ਤੇ ਕੀਤਾ ਕ+ਤ+ਲ

ਗੁਜਰਾਤ ਤੇ ਦਿੱਲੀ MCD ਲਈ ਚੋਣ ਪ੍ਰਚਾਰ ਹੋਇਆ ਬੰਦ, CM ਮਾਨ ਅੱਜ ਪਰਤਣਗੇ ਪੰਜਾਬ, ਕੀ ਹੁਣ ਹੋਣਗੇ ਲੋਕਾਂ ਦੇ ਮੁੱਦੇ ਹੱਲ