ਅੰਬਾਲਾ, 6 ਦਸੰਬਰ 2022 – ਹਰਿਆਣਾ ਦੇ ਅੰਬਾਲਾ ਜ਼ਿਲ੍ਹੇ ਵਿੱਚ ਇੱਕ ਹੀ ਪਰਿਵਾਰ ਦੇ ਚਾਰ ਜੀਆਂ ਦੀ ਨਹਿਰ ਵਿੱਚ ਡੁੱਬਣ ਨਾਲ ਮੌਤ ਹੋ ਗਈ। ਮ੍ਰਿਤਕ ਪੰਜਾਬ ਦੇ ਲਾਲੜੂ ਥਾਣੇ ਅਧੀਨ ਪੈਂਦੇ ਪਿੰਡ ਟਿਵਾਣਾ ਦੇ ਰਹਿਣ ਵਾਲੇ ਹਨ। ਮਰਨ ਵਾਲਿਆਂ ਵਿੱਚ ਪਤੀ-ਪਤਨੀ ਅਤੇ ਉਨ੍ਹਾਂ ਦੇ ਦੋ ਬੱਚੇ ਸ਼ਾਮਲ ਹਨ। ਥਾਣਾ ਨੱਗਲ ਦੀ ਪੁਲਿਸ ਨੇ ਚਾਰਾਂ ਦੀਆਂ ਲਾਸ਼ਾਂ ਇਸਮਾਈਲਪੁਰ ਵਿੱਚੋਂ ਲੰਘਦੀ ਨਰਵਾਣਾ ਬਰਾਂਚ ਨਹਿਰ ਵਿੱਚੋਂ ਬਰਾਮਦ ਕੀਤੀਆਂ ਹਨ।
ਮ੍ਰਿਤਕਾਂ ਦੀ ਪਛਾਣ 40 ਸਾਲਾ ਕੁਲਬੀਰ, ਉਸ ਦੀ ਪਤਨੀ ਕਮਲਜੀਤ ਕੌਰ, 16 ਸਾਲਾ ਧੀ ਜਸ਼ਨਪ੍ਰੀਤ ਕੌਰ ਅਤੇ 11 ਸਾਲਾ ਖੁਸ਼ਦੀਪ ਵਾਸੀ ਟਿਵਾਣਾ ਪਿੰਡ ਵਜੋਂ ਹੋਈ ਹੈ। ਪੁਲਿਸ ਨੇ ਕਰੀਬ ਢਾਈ ਘੰਟੇ ਦੀ ਮੁਸ਼ੱਕਤ ਤੋਂ ਬਾਅਦ ਕਾਰ ਨੂੰ ਨਹਿਰ ਵਿੱਚੋਂ ਬਾਹਰ ਕੱਢਿਆ। ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਸਿਵਲ ਹਸਪਤਾਲ ਦੇ ਪੋਸਟਮਾਰਟਮ ਹਾਊਸ ‘ਚ ਰਖਵਾ ਦਿੱਤਾ ਹੈ। ਪੁਲਿਸ ਨੇ ਰਿਸ਼ਤੇਦਾਰਾਂ ਨੂੰ ਸੂਚਿਤ ਕਰ ਦਿੱਤਾ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।