ਲਖਮੀਪੁਰ ਖੀਰੀ ਹਿੰਸਾ ‘ਚ ਚਾਰਜਸ਼ੀਟ ਦਾਖ਼ਲ, ਆਸ਼ੀਸ਼ ਮਿਸ਼ਰਾ ‘ਤੇ ਕਤਲ ਦਾ ਦੋਸ਼ ਤੈਅ

ਨਵੀਂ ਦਿੱਲੀ, 6 ਦਸੰਬਰ 2022 – ਲਖੀਮਪੁਰ ਖੀਰੀ ਹਿੰਸਾ ਮਾਮਲੇ ‘ਚ ਅਦਾਲਤ ਨੇ ਮੰਗਲਵਾਰ ਨੂੰ 14 ਦੋਸ਼ੀਆਂ ‘ਤੇ ਦੋਸ਼ ਤੈਅ ਕੀਤੇ ਹਨ। ਸਾਰਿਆਂ ਨੂੰ ਕਤਲ, ਕਤਲ ਦੀ ਕੋਸ਼ਿਸ਼ ਸਮੇਤ ਵੱਖ-ਵੱਖ ਧਾਰਾਵਾਂ ‘ਚ ਦੋਸ਼ੀ ਬਣਾਇਆ ਗਿਆ ਹੈ। ਇਸ ਹਿੰਸਾ ਮਾਮਲੇ ‘ਚ ਕੇਂਦਰੀ ਗ੍ਰਹਿ ਮੰਤਰੀ ਅਜੇ ਕੁਮਾਰ ਮਿਸ਼ਰਾ ‘ਟੇਨੀ’ ਦਾ ਪੁੱਤਰ ਆਸ਼ੀਸ਼ ਮਿਸ਼ਰਾ ਮੁੱਖ ਦੋਸ਼ੀ ਹੈ। ਇਸ ਹਿੰਸਾ ਵਿੱਚ ਚਾਰ ਕਿਸਾਨਾਂ ਸਮੇਤ ਅੱਠ ਲੋਕਾਂ ਦੀ ਮੌਤ ਹੋਈ ਸੀ।

ਜ਼ਿਕਰਯੋਗ ਹੈ ਕਿ ਇਕ ਦਿਨ ਪਹਿਲਾਂ ਯਾਨੀ 5 ਦਸੰਬਰ ਨੂੰ ਆਸ਼ੀਸ਼ ਮਿਸ਼ਰਾ ਤੋਂ ਇਲਾਵਾ 13 ਹੋਰ ਦੋਸ਼ੀਆਂ ਦੀਆਂ ਡਿਸਚਾਰਜ ਅਰਜ਼ੀਆਂ ਨੂੰ ਰੱਦ ਕਰ ਦਿੱਤਾ ਗਿਆ ਸੀ। ਇਨ੍ਹਾਂ ਮੁਲਜ਼ਮਾਂ ਨੇ ਅਦਾਲਤ ਵਿੱਚ ਪਟੀਸ਼ਨ ਰਾਹੀਂ ਆਪਣਾ ਪੱਖ ਪੇਸ਼ ਕਰਦਿਆਂ ਕਿਹਾ ਸੀ ਕਿ ਉਹ ਇਸ ਘਟਨਾ ਵਿੱਚ ਸ਼ਾਮਲ ਨਹੀਂ ਹਨ। ਇਸ ਲਈ ਅਸੀਂ ਪੂਰੀ ਤਰ੍ਹਾਂ ਬੇਕਸੂਰ ਹਾਂ, ਪਰ ਅਦਾਲਤ ਨੇ ਮੁਲਜ਼ਮਾਂ ਦੀ ਪਟੀਸ਼ਨ ਰੱਦ ਕਰ ਦਿੱਤੀ ਹੈ।

ਜਾਣਕਾਰੀ ਅਨੁਸਾਰ ਏਡੀਜੇ ਫਸਟ ਸੁਸ਼ੀਲ ਸ੍ਰੀਵਾਸਤਵ ਦੀ ਅਦਾਲਤ ਵਿੱਚ ਧਾਰਾ 147, 148, 149, 326, 30, 302, 120 ਬੀ, 427 ਅਤੇ ਧਾਰਾ 177 ਤਹਿਤ ਦੋਸ਼ ਆਇਦ ਕੀਤੇ ਗਏ ਹਨ। ਸਾਰੇ ਮੁਲਜ਼ਮਾਂ ਖ਼ਿਲਾਫ਼ ਦੋਸ਼ ਆਇਦ ਕਰਨ ਲਈ ਲੋੜੀਂਦੇ ਆਧਾਰ ਮਿਲੇ ਹਨ। ਇਸ ਤੋਂ ਇਲਾਵਾ ਮੁਲਜ਼ਮ ਸੁਮਿਤ ਜੈਸਵਾਲ ਖ਼ਿਲਾਫ਼ ਧਾਰਾ 3/25, ਆਸ਼ੀਸ਼ ਮਿਸ਼ਰਾ, ਅੰਕਿਤਦਾਸ, ਲਤੀਫ਼ ਅਤੇ ਸਤਿਅਮ ਖ਼ਿਲਾਫ਼ ਧਾਰਾ 30, ਨੰਦਨ ਸਿੰਘ ਬਿਸ਼ਟ ਖ਼ਿਲਾਫ਼ ਧਾਰਾ 5/27 ਤਹਿਤ ਦੋਸ਼ ਆਇਦ ਕੀਤੇ ਗਏ ਹਨ।

ਲਖੀਮਪੁਰ ਖੀਰੀ ਜ਼ਿਲ੍ਹੇ ਵਿੱਚ, 3 ਅਕਤੂਬਰ 2021 ਨੂੰ, ਕਿਸਾਨ ਨਵੇਂ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਸੜਕ ‘ਤੇ ਪ੍ਰਦਰਸ਼ਨ ਕਰ ਰਹੇ ਸਨ। ਦੋਸ਼ ਹਨ ਕਿ ਕੇਂਦਰੀ ਮੰਤਰੀ ਅਤੇ ਸਥਾਨਕ ਸਾਂਸਦ ਅਜੈ ਮਿਸ਼ਰਾ ਦੇ ਪੁੱਤਰ ਆਸ਼ੀਸ਼ ਮਿਸ਼ਰਾ ਨੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ‘ਤੇ ਗੱਡੀ ਚੜ੍ਹਾ ਦਿੱਤੀ ਸੀ। ਇਸ ਤੋਂ ਬਾਅਦ ਹਿੰਸਾ ਹੋਈ। ਇਸ ਹਿੰਸਾ ਵਿੱਚ ਚਾਰ ਕਿਸਾਨਾਂ ਸਮੇਤ ਕੁੱਲ ਅੱਠ ਲੋਕ ਮਾਰੇ ਗਏ ਸਨ।

ਹਾਲਾਂਕਿ ਆਸ਼ੀਸ਼ ਮਿਸ਼ਰਾ ਯੂਪੀ ਚੋਣਾਂ ਤੋਂ ਬਾਅਦ ਜ਼ਮਾਨਤ ‘ਤੇ ਜੇਲ੍ਹ ਤੋਂ ਬਾਹਰ ਆ ਗਿਆ ਸੀ। ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ‘ਤੇ ਰਿਹਾਈ ਦਾ ਮਾਮਲਾ ਸੁਪਰੀਮ ਕੋਰਟ ਤੱਕ ਪਹੁੰਚਿਆ ਅਤੇ ਸੁਪਰੀਮ ਕੋਰਟ ਨੇ ਜ਼ਮਾਨਤ ਰੱਦ ਕਰ ਦਿੱਤੀ ਅਤੇ ਮਾਮਲੇ ਨੂੰ ਨਵੇਂ ਸਿਰੇ ਤੋਂ ਵਿਚਾਰ ਲਈ ਇਲਾਹਾਬਾਦ ਹਾਈ ਕੋਰਟ ਨੂੰ ਭੇਜ ਦਿੱਤਾ। ਇਸ ਤੋਂ ਬਾਅਦ ਇਲਾਹਾਬਾਦ ਹਾਈ ਕੋਰਟ ਨੇ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਸੀ। ਜ਼ਮਾਨਤ ਪਟੀਸ਼ਨ ਖਾਰਜ ਹੋਣ ਤੋਂ ਬਾਅਦ ਅਸ਼ੀਸ਼ ਮਿਸ਼ਰਾ ਮੋਨੂੰ ਨੇ ਜ਼ਮਾਨਤ ਲਈ ਸੁਪਰੀਮ ਕੋਰਟ ਦਾ ਰੁਖ਼ ਕੀਤਾ ਸੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪੰਜਾਬ ਭਾਜਪਾ ਦੀ ਕੋਰ ਕਮੇਟੀ ਦਾ ਐਲਾਨ, ਕੈਪਟਨ ਅਮਰਿੰਦਰ ਅਤੇ ਸੁਨੀਲ ਜਾਖੜ ਨੂੰ ਮਿਲੀ ਥਾਂ, ਦੇਖੋ ਸੂਚੀ

SGPC ਨੇ ਕੈਨੇਡਾ ਭਾਰਤ ਉਡਾਣਾਂ ਲਈ ਨਵੇਂ ਸਮਝੌਤੇ ’ਚ ਪੰਜਾਬ ਨੂੰ ਨਜ਼ਰਅੰਦਾਜ਼ ਕਰਨ ’ਤੇ ਕੀਤਾ ਇਤਰਾਜ਼