ਅਕਾਲ ਤਖ਼ਤ ਸਾਹਿਬ ਵਲੋਂ ਤਖ਼ਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਤਨਖਾਹੀਆ ਕਰਾਰ

ਅੰਮ੍ਰਿਤਸਰ, 6 ਦਸੰਬਰ 2022 – ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਪਿਆਰੇ ਸਾਹਿਬਾਨ ਵਲੋਂ ਹੁਕਮ ਜਾਰੀ ਕਰ ਕੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਨੂੰ ਤਨਖਾਹੀਆ ਕਰਾਰ ਦਿੱਤਾ ਗਿਆ ਹੈ।

ਇਸ ਤੋਂ ਇਲਾਵਾ ਸ੍ਰੀ ਪਟਨਾ ਸਾਹਿਬ ਪ੍ਰਬੰਧਕੀ ਬੋਰਡ ਦੇ ਮੌਜੂਦਾ ਪ੍ਰਧਾਨ ਮਹਿੰਦਰ ਪਾਲ ਸਿੰਘ ਢਿੱਲੋਂ, ਜਨਰਲ ਸਕੱਤਰ ਰਾਜਾ ਸਿੰਘ ਤੇ ਮੈਂਬਰ ਇੰਦਰਜੀਤ ਸਿੰਘ ਨੂੰ 5 ਦਿਨਾਂ ਦੀ ਧਾਰਮਿਕ ਸੇਵਾ ਲਗਾਈ ਗਈ ਹੈ ਜਦਕਿ ਪ੍ਰਕਾਸ਼ ਪੁਰਬ ਤੱਕ ਤਖ਼ਤ ਸਾਹਿਬ ਦੀ ਪੁਰਾਣੀ ਪ੍ਰਬੰਧਕ ਕਮੇਟੀ ਨੂੰ ਬਹਾਲ ਕਰਨ ਦਾ ਹੁਕਮ ਜਾਰੀ ਕੀਤਾ ਗਿਆ ਹੈ।

ਇਸ ਮੌਕੇ ਸਿੰਘ ਸਾਹਿਬ ਵਲੋਂ ਹੁਕਮ ਜਾਰੀ ਕਰ ਕੇ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਬਲਦੇਵ ਸਿੰਘ ਨੂੰ ਪੰਜ ਦਿਨ ਪੰਜ ਬਾਣੀਆਂ ਦਾ ਪਾਠ ਸੁਣਨ ਦਾ ਵੀ ਪ੍ਰਬੰਧਕ ਕਮੇਟੀ ਨੂੰ ਹੁਕਮ ਦਿੱਤਾ ਗਿਆ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਵੇਰਕਾ ਸੂਬੇ ਵਿੱਚ 625 ਨਵੇਂ ਬੂਥ ਖੋਲ੍ਹੇਗੀ: ਵਿਜੈ ਕੁਮਾਰ ਜੰਜੂਆ

MCD Election 2022 Result: ਸ਼ੁਰੂਆਤੀ ਰੁਝਾਨਾਂ ਵਿੱਚ AAP ਅੱਗੇ, ਭਾਜਪਾ ਦੂਜੇ ਸਥਾਨ ‘ਤੇ, ਕਾਂਗਰਸ ਪੱਛੜੀ