ਫਿਰੌਤੀ ਨਾ ਦੇਣ ‘ਤੇ ਕੱਪੜਾ ਵਪਾਰੀ ਦਾ ਕ+ਤ+ਲ ਮਾਮਲਾ: ਜ਼ਖਮੀ ਪੁਲਿਸ ਮੁਲਾਜ਼ਮ ਨੇ ਵੀ ਤੋੜਿਆ ਦਮ

  • ਪੰਜਾਬ ਸਰਕਰ ਦੇਵੇਗੀ ਸ਼ਹੀਦ ਕਾਂਸਟੇਬਲ ਮਨਦੀਪ ਸਿੰਘ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦੀ Extra-Gratia

ਲੁਧਿਆਣਾ, 8 ਦਸੰਬਰ 2022 – ਪੰਜਾਬ ਸਰਕਰ ਵੱਲੋਂ ਸ਼ਹੀਦ ਕਾਂਸਟੇਬਲ ਮਨਦੀਪ ਸਿੰਘ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦੀ ਐਕਸ-ਗ੍ਰੇਸ਼ੀਆ ਅਤੇ 1 ਕਰੋੜ ਰੁਪਏ ਦਾ ਹੋਰ ਬੀਮਾ ਭੁਗਤਾਨ ਦੀ ਮਦਦ ਕੀਤੀ ਜਾਵੇਗੀ।

ਇਸ ਸੰਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ, “ਸ਼ਹੀਦ ਕਾਂਸਟੇਬਲ ਮਨਦੀਪ ਸਿੰਘ ਨੂੰ ਸਲਾਮ, ਜਿਨ੍ਹਾਂ ਨੇ ਡਿਊਟੀ ਦੌਰਾਨ ਸਭ ਤੋਂ ਵੱਡੀ ਕੁਰਬਾਨੀ ਦਿੱਤੀ। ਪੰਜਾਬ ਸਰਕਾਰ 1 ਕਰੋੜ ਰੁਪਏ ਦੀ ਐਕਸ-ਗ੍ਰੇਸ਼ੀਆ ਅਦਾਇਗੀ ਕਰੇਗੀ। HDFC ਬੈਂਕ ਵੱਲੋਂ 1 ਕਰੋੜ ਰੁਪਏ ਦਾ ਹੋਰ ਬੀਮਾ ਭੁਗਤਾਨ ਕੀਤਾ ਜਾਵੇਗਾ।”

ਤੁਹਾਨੂੰ ਦਾਸ ਦਈਏ ਕਿ ਬੀਤੀ ਰਾਤ ਜਲੰਧਰ ਦੇ ਨਕੋਦਰ ‘ਚ ਇਕ ਕੱਪੜਾ ਕਾਰੋਬਾਰੀ ਨੂੰ ਕੁਝ ਨੌਜਵਾਨਾਂ ਵਲੋਂ ਗੋਲੀਆਂ ਮਾਰ ਕੇ ਹੱਤਿਆ ਕਰ ਗਈ ਸੀ। ਜਾਣਕਾਰੀ ਮੁਤਾਬਿਕ ਇਸ ਹਾਦਸੇ ‘ਚ ਕਾਂਸਟੇਬਲ ਮਨਦੀਪ ਸਿੰਘ ਜ਼ਖ਼ਮੀ ਹੋ ਗਿਆ ਸੀ। ਗੰਨਮੈਨ ਕਾਂਸਟੇਬਲ ਮਨਦੀਪ ਸਿੰਘ ਦੀ ਵੀ ਇਲਾਜ ਦੌਰਾਨ ਮੌਤ ਹੋ ਗਈ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਕਰਿਆਨੇ ਦੀ ਦੁਕਾਨ ‘ਚ ਰੱਖੇ ਫਰਿੱਜ ਦੇ ਕੰਪ੍ਰੈਸਰ ‘ਚ ਧਮਾਕਾ, ਲੱਗੀ ਅੱਗ: ਬਜ਼ੁਰਗ ਦੁਕਾਨਦਾਰ ਜ਼ਿੰ+ਦਾ ਸੜਿਆ

ਗੈਂਗਸਟਰ ਬਿਸ਼ਨੋਈ ਦਾ ਸ੍ਰੀ ਮੁਕਤਸਰ ਸਾਹਿਬ ਪੁਲਿਸ ਨੂੰ ਮਿਲਿਆ 13 ਦਸੰਬਰ ਤੱਕ ਰਿਮਾਂਡ