ਸ੍ਰੀ ਮੁਕਤਸਰ ਸਾਹਿਬ, 8 ਦਸੰਬਰ 2022 – ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ 2021 ਦੇ ਇਕ ਫਿਰੌਤੀ ਦੇ ਮਾਮਲੇ ‘ਚ ਦਿੱਲੀ ਤੋਂ ਪੰਜਾਬ ਟਰਾਂਜ਼ਿਟ ਰਿਮਾਂਡ ‘ਤੇ ਲਿਆਂਦਾ ਹੈ। ਦੱਸ ਦੇਈਏ ਕਿ 22 ਮਾਰਚ 2021 ਨੂੰ ਸ੍ਰੀ ਮੁਕਤਸਰ ਸਾਹਿਬ ਦੇ ਇਕ ਵਿਅਕਤੀ ਨੇ ਪੁਲਿਸ ਨੂੰ ਸ਼ਿਕਾਇਤ ਦਿੱਤੀ ਸੀ ਕਿ 3 ਨੰਬਰਾਂ ਤੋਂ ਕਾਲ ਕਰਕੇ ਉਸ ਤੋਂ 30 ਲੱਖ ਰੁਪਏ ਦੀ ਫਿਰੌਤੀ ਮੰਗੀ ਜਾ ਰਹੀ ਅਤੇ ਧਮਕੀ ਦਿੱਤੀ ਜਾ ਰਹੀ ਕਿ ਜੇਕਰ ਉਨ੍ਹਾਂ ਨੂੰ 30 ਲੱਖ ਨਾ ਦਿੱਤਾ ਤਾਂ ਬੇਟੇ ਨੂੰ ਮਾਰ ਦਿੱਤਾ ਜਾਵੇਗਾ।
ਧਮਕੀ ਦੇਣ ਵਾਲਾ ਖ਼ੁਦ ਨੂੰ ਲਾਰੈਂਸ ਬਿਸ਼ਨੋਈ ਦੱਸ ਰਿਹਾ ਹੈ ਅਤੇ 21 ਮਾਰਚ ਨੂੰ ਉਸ ਨੂੰ ਧਮਕੀ ਦੇਣ ਵਾਲੇ ਵਿਅਕਤੀ ਨੇ ਕਿਹਾ ਕਿ 23 ਮਾਰਚ ਨੂੰ ਉਹ ਫਰੀਦਕੋਟ ਪੇਸ਼ੀ ‘ਤੇ ਆ ਰਿਹਾ ਉਸ ਤੋਂ ਪਹਿਲਾ ਉਸ ਨੂੰ ਫਿਰੌਤੀ ਦਿੱਤੀ ਜਾਵੇ। ਇਸ ਸੰਬੰਧੀ ਪੁਲਿਸ ਨੇ ਉਸ ਸਮੇਂ ਲਾਰੈਂਸ ਬਿਸ਼ਨੋਈ ਵਿਰੁੱਧ ਧਾਰਾ 387, 506 ਤਹਿਤ ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਵਿਖੇ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਸੀ।
ਇਸ ਮਾਮਲੇ ‘ਚ ਦਮਨਪ੍ਰੀਤ ਨਾਂਅ ਦੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਜੋ ਹੁਣ ਜ਼ਮਾਨਤ ‘ਤੇ ਹੈ ਅਤੇ ਹੁਣ ਇਸ ਮਾਮਲੇ ‘ਚ ਸ਼ਾਮਿਲ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਪੁੱਛਗਿੱਛ ਲਈ ਲੈ ਕੇ ਆਈ ਹੈ ਅਤੇ ਅਦਾਲਤ ‘ਚ ਪੇਸ਼ ਕੀਤਾ ਗਿਆ ਸੀ। ਜਿਥੇ ਅਦਾਲਤ ਨੇ ਗੈਂਗਸਟਰ ਬਿਸ਼ਨੋਈ ਦਾ ਸ੍ਰੀ ਮੁਕਤਸਰ ਸਾਹਿਬ ਪੁਲਿਸ ਨੂੰ 13 ਦਸੰਬਰ ਤੱਕ ਰਿਮਾਂਡ ਦਿੱਤਾ ਹੈ।