ਸਿਆਸਤ ਦੇ ਬਾਬਾ ਬੋਹੜ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅੱਜ ਮਨਾ ਰਹੇ ਨੇ 95ਵਾਂ ਜਨਮ ਦਿਨ

  • ਪੁੱਤ ਸੁਖਬੀਰ ਬਾਦਲ ਨੇ ਕੱਟਿਆ ਕੇਕ

ਲੰਬੀ, 8 ਦਸੰਬਰ 2022 – ਸਿਆਸਤ ਦੇ ਬਾਬਾ ਬੋਹੜ ਵਜੋਂ ਜਾਣੇ ਜਾਂਦੇ ਸਾਬਕਾ ਮੁੱਖ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦਾ ਅੱਜ 95ਵਾਂ ਜਨਮ ਦਿਨ ਹੈ। ਪਾਰਟੀ ਦੇ ਆਗੂਆਂ ਤੇ ਵਰਕਰਾਂ ਵਲੋਂ ਪ੍ਰਕਾਸ਼ ਸਿੰਘ ਬਾਦਲ ਨੂੰ ਜਨਮ ਦਿਨ ਤੇ ਵਧਾਈ ਦਿੰਦੇ ਹੋਏ ਉਨ੍ਹਾਂ ਦੀ ਚੰਗੀ ਸਿਹਤ ਦੀ ਕਾਮਨਾ ਕੀਤੀ ਜਾ ਰਹੀ ਹੈ।

ਉਥੇ ਹੀ ਹਲਕਾ ਗਿੱਦੜਬਾਹਾ ਵਿਖੇ ਅੱਜ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਵਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਜਨਮ ਦਿਨ ਸਮਾਰੋਹ ਮਾਲਵਾ ਸਕੂਲ ਗਿੱਦੜਬਾਹਾ ਵਿਖੇ ਕੇਕ ਕੱਟ ਕੇ ਧੂਮ ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲੀ ਬੱਚਿਆਂ ਵਲੋਂ ਰੰਗਾ-ਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

BSF ਨੂੰ ਭਾਰਤ-ਪਾਕਿ ਸਰਹੱਦ ਤੋਂ ਤਲਾਸ਼ੀ ਮੁਹਿੰਮ ਦੌਰਾਨ ਹੈਰੋਇਨ, ਇਕ ਪਿਸਤੌਲ, ਇਕ ਮੈਗਜ਼ੀਨ ਅਤੇ 5 ਜਿੰਦਾ ਕਾਰਤੂਸ ਬਰਾਮਦ

ਫਗਵਾੜਾ ‘ਚ ਵਿਅਕਤੀ ਨੂੰ ਮਾਰੀ ਗੋ+ਲੀ, ਮਾਮਲਾ ਅਦਾਲਤ ਵਿੱਚ ਚੱਲ ਰਹੇ ਕੇਸ ਨੂੰ ਵਾਪਸ ਲੈਣ ਦਾ