ਵੀਜ਼ਾ ਹੈਲਪਲਾਈਨ ਕੰਸਲਟੈਂਸੀ ਸਰਵਿਸਸ ਪ੍ਰਾਈਵੇਟ ਲਿਮਟਿਡ ਫਰਮ ਦਾ ਲਾਇਸੰਸ 60 ਦਿਨਾਂ ਲਈ ਮੁਅੱਤਲ

ਐਸ.ਏ.ਐਸ ਨਗਰ 9 ਦਸੰਬਰ 2022 – ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲਸ਼ਨ ਐਕਟ-2012 ਦੇ ਸੈਕਸ਼ਨ 6(1)(ਜੀ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸ੍ਰੀਮਤੀ ਅਮਨਿੰਦਰ ਕੌਰ ਬਰਾੜ ਵੱਲੋਂ ਮੈਸਰਜ਼ ਓਵਰਸੀਜ਼ ਵੀਜ਼ਾ ਹੈਲਪਲਾਈਨ ਕੰਸਲਟੈਂਸੀ ਸਰਵਿਸਸ ਪ੍ਰਾਈਵੇਟ ਲਿਮਟਿਡ, ਐਸ.ਸੀ.ਐਫ. ਨੰ:69, ਦੂਜੀ ਮੰਜਿਲ, ਫੇਜ਼ 3ਬੀ2 ਨੂੰ ਕੰਸਲਟੈਂਸੀ ਅਤੇ ਕੋਚਿੰਗ ਇਸੰਟੀਚਿਊਟ ਆਫ ਆਇਲਟਸ ਦੇ ਕੰਮਾਂ ਲਈ ਜਾਰੀ ਲਾਇਸੈਂਸ ਨੂੰ ਤੁਰੰਤ ਪ੍ਰਭਾਵ ਨਾਲ 60 ਦਿਨਾਂ ਲਈ ਮੁਅੱਤਲ ਕਰ ਦਿੱਤਾ ਗਿਆ ਹੈ।

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਇਸ ਸਬੰਧੀ ਜਾਣਕਾਰੀ ਦਿੰਦਿਆ ਦੱਸਿਆ ਕਿ ਓਵਰਸੀਜ਼ ਵੀਜ਼ਾ ਹੈਲਪਲਾਈਨ ਕੰਸਲਟੈਂਸੀ ਸਰਵਿਸਸ ਪ੍ਰਾਈਵੇਟ ਲਿਮਟਿਡ ਫਰਮ ਨੂੰ ਕੰਸਲਟੈਂਸੀ ਅਤੇ ਕੋਚਿੰਗ ਇਸੰਟੀਚਿਊਟ ਆਫ ਆਇਲਟਸ ਦੇ ਕੰਮਾਂ ਲਈ ਲਾਇਸੰਸ ਜਾਰੀ ਕੀਤਾ ਗਿਆ ਸੀ । ਉਨ੍ਹਾਂ ਦੱਸਿਆ ਕਿ ਦਫਤਰ ਵੱਲੋਂ ਲਾਇਸੰਸੀ ਦੇ ਦਫਤਰੀ ਪਤੇ ਤੇ ਪੱਤਰ ਭੇਜਦੇ ਹੋਏ ਨਿਰਧਾਰਤ ਪ੍ਰਫਾਰਮੇ ਅਨੁਸਾਰ ਕਲਾਇੰਟਾਂ ਦੀ ਜਾਣਕਾਰੀ ਸਮੇਤ ਉਨ੍ਹਾਂ ਤੋਂ ਚਾਰਜ ਕੀਤੀ ਗਈ ਫੀਸ ਦੀ ਜਾਣਕਾਰੀ ਅਤੇ ਦਿੱਤੀ ਗਈ ਸਰਵਿਸ ਬਾਰੇ ਰਿਪੋਰਟ ਮੰਗੀ ਗਈ । ਇਸ ਸਬੰਧੀ ਕਾਫੀ ਸਮਾਂ ਬੀਤ ਜਾਣ ਉਪਰੰਤ ਲਾਇਸੰਸੀ ਵੱਲੋ ਉਕਤ ਰਿਪੋਰਟਾ ਨਾ ਭੇਜਣ ਦੀ ਸੂਰਤ ਵਿੱਚ ਪੰਜਾਬ ਟਰੈਵਲ ਪ੍ਰੋਫੈਸ਼ਨ ਰੈਗੂਲੇਸ਼ਨ ਐਕਟ-2012 ਅਧੀਨ ਨੋਟਿਸ ਜਾਰੀ ਕੀਤਾ ਗਿਆ। ਤਹਿਸਲਦਾਰ ਮੋਹਾਲੀ ਦੀ ਰਿਪੋਰਟ ਮੁਤਾਬਿਕ ਇਸ ਫਰਮ ਦਾ ਦਫ਼ਤਰ ਬੰਦ ਹੋ ਗਿਆ ਹੈ ।

ਕੰਪਨੀ ਦੇ ਡਾਇਰੈਕਟਰ ਵੱਲੋਂ ਨੋਟਿਸ ਦੇ ਜਵਾਬ ਪੇਸ਼ ਕਰਦੇ ਹੋਏ ਨਿਰਧਾਰਤ ਪ੍ਰੋਫਾਰਮੇ ਅਨੁਸਾਰ ਕੀਤੇ ਗਏ ਕੰਮ ਦੀ ਸੂਚਨਾਂ ਪੇਸ਼ ਨਹੀਂ ਕੀਤੀ । ਉਨ੍ਹਾਂ ਕਰੋਨਾਂ ਦੀ ਸ਼ੁਰੂਆਤ ਕਾਰਨ ਮਾਰਚ 2020 ਤੋਂ ਕੰਮ ਰੋਕਣ ਬਾਰੇ ਲਿਖਿਆ ਹੈ । ਸ੍ਰੀਮਤੀ ਅਮਨਿੰਦਰ ਕੌਰ ਬਰਾੜ ਨੇ ਦੱਸਿਆ ਕਿ ਲਾਇਸੰਸੀ ਤਿੰਨ ਮਹੀਨਿਆਂ ਤੱਕ ਲਗਾਤਾਰ ਸਮੇਂ ਲਈ ਟ੍ਰੈਵਲ ਏਜੰਟ ਦਾ ਕੰਮ ਕਰਨ ਵਿੱਚ ਅਸਫਲ ਰਿਹਾ ਜਿਸ ਕਾਰਨ ਉਕਤ ਫਰਮ ਦਾ ਲਾਇਸੈਸ ਤੁਰੰਤ ਪ੍ਰਭਾਵ ਤੋਂ 60 ਦਿਨਾਂ ਲਈ ਮੁਅੱਤਲ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਲਾਇਸੰਸੀ ਨੂੰ ਆਪਣੀ ਸਥਿਤੀ ਸਪੱਸ਼ਟ ਕਰਨ ਲਈ 15 ਦਿਨਾਂ ਦਾ ਸਮਾਂ ਦਿੰਦੇ ਹੋਏ ਨੋਟਿਸ ਜਾਰੀ ਕੀਤਾ ਹੈ ਕਿ ਕਿਉਂ ਨਾ ਉਸ ਦਾ ਲਾਇਸੰਸ ਰੱਦ ਕਰ ਦਿੱਤਾ ਜਾਵੇ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਮਲੇਰਕੋਟਲਾ ਜਲ ਸਪਲਾਈ ਅਤੇ ਸੀਵਰੇਜ ਪ੍ਰਾਜੈਕਟ ਨੂੰ ਸਾਲ ਦੇ ਅੰਤ ਤੱਕ ਅਧਿਕਾਰੀਆਂ ਨੂੰ ਮੁਕੰਮਲ ਕਰਨ ਦੇ ਦਿੱਤੇ ਨਿਰਦੇਸ਼ : ਡਾ. ਨਿੱਜਰ

ਤਰਨਤਾਰਨ ‘ਚ ਰਾਕੇਟ ਲਾਂਚਰ ਨਾਲ ਹਮਲਾ, ਥਾਣੇ ਦੇ ਨਾਲ ਬਣੇ ਪੁਲਿਸ ਸਾਂਝ ਕੇਂਦਰ ਨੂੰ ਬਣਾਇਆ ਨਿਸ਼ਾਨਾ