ਚੰਡੀਗੜ੍ਹ 13 ਦਸੰਬਰ 2022 – ਅਕਾਲੀ ਲੀਡਰ ਰਣਜੀਤ ਸਿੰਘ ਬ੍ਰਹਮਪੁਰਾ ਦਾ ਦੇਹਾਂਤ ਹੋ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ, ਉਹ ਪਿਛਲੇ ਕੁੱਝ ਦਿਨਾਂ ਤੋਂ ਪੀਜੀਆਈ ਚੰਡੀਗੜ੍ਹ ਵਿਖੇ ਦਾਖਲ ਸਨ ਅਤੇ ਅੱਜ ਉਨ੍ਹਾਂ ਦਾ ਪੀਜੀਆਈ ਵਿਚ ਦੇਹਾਂਤ ਹੋ ਗਿਆ। ਉਨ੍ਹਾਂ ਦਾ ਕੱਲ੍ਹ 14 ਦਸੰਬਰ ਨੂੰ ਬ੍ਰਹਮਪੁਰਾ ਵਿਖੇ ਅੰਤਿਮ ਸਸਕਾਰ ਕੀਤਾ ਜਾਵੇਗਾ।