ਸਿੱਧੂ ਮੂਸੇਵਾਲਾ ਕਤ+ਲਕਾਂ+ਡ ਦੀ ਜਾਂਚ ਕਰ ਰਹੇ ਪੁਲਿਸ ਅਫ਼ਸਰਾਂ ਦੀ ਸੁਰੱਖਿਆ ਵਧਾਈ

ਚੰਡੀਗੜ੍ਹ, 14 ਦਸੰਬਰ 2022 – ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲਕਾਂਡ ਦੀ ਜਾਂਚ ਕਰ ਰਹੇ ਅਫਸਰਾਂ ਨੂੰ ਸੁਰੱਖਿਆ ਮਿਲੇਗੀ। ਵੱਡੇ ਪੁਲਿਸ ਅਫ਼ਸਰਾਂ ਦੀ ਸੁਰੱਖਿਆ ਵਧਾਈ ਗਈ ਹੈ। ਦੱਸ ਦੇਈਏ ਕਿ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਦੇ ਨੇ ਉਹ 12 ਅਧਿਕਾਰੀ ਜਿਨ੍ਹਾਂ ਦੀ ਸੁਰੱਖਿਆ ‘ਚ ਵਾਧਾ ਕੀਤਾ ਗਿਆ। ਜਾਣਕਾਰੀ ਮੁਤਾਬਕ 3 ਅਫ਼ਸਰਾਂ ਨੂੰ ਵਾਈ ਕੈਟੇਗਿਰੀ ਦੀ ਸੁਰੱਖਿਆ ਦਿੱਤੀ ਗਈ। 12 ਪੁਲਿਸ ਅਫ਼ਸਰਾਂ ਦੀ ਵਧਾਈ ਗਈ ਸੁਰੱਖਿਆ।

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਦੇ ਮੁਲਜ਼ਮਾਂ ਨੂੰ ਫੜਨ ਵਾਲੇ ਦਿੱਲੀ ਪੁਲਿਸ ਦੇ ਸਪੈਸ਼ਲ ਸੈਲ ਦੇ 12 ਮੁਲਾਜ਼ਮਾਂ ਨੂੰ 24 ਘੰਟੇ ਦੀ ਸੁਰੱਖਿਆ ਮੁਹੱਈਆ ਕਰਵਾਈ ਗਈ ਹੈ। ਰਿਪੋਰਟ ਮੁਤਾਬਕ ਇਹਨਾਂ ਪੁਲਿਸ ਮੁਲਾਜ਼ਮਾਂ ਨੂੰ ਕੈਨੇਡਾ ਦੇ ਗੈਂਗਸਟਰ ਲਖਬੀਰ ਸਿੰਘ ਲੰਡਾ ਤੋਂ ਧਮਕੀਆਂ ਮਿਲੀਆਂ ਹਨ। ਦਿੱਲੀ ਪੁਲਿਸ ਦੇ ਕਮਿਸ਼ਨਰ ਸੰਜੇ ਅਰੋੜਾ ਨੇ ਸਪੈਸ਼ਲ ਸੀ ਪੀ ਹਰਗੋਬਿੰਦਰ ਸਿੰਘ ਧਾਲੀਵਾਲ, ਡੀ ਸੀ ਪੀ ਮਨੀਸ਼ ਚੰਦਰਾ ਤੇ ਰਾਜੀਵ ਰੰਜਨ ਨੂੰ ਵਾਈ ਕੈਟਾਗਿਰੀ ਸੁਰੱਖਿਆ ਦੇਣ ਦੀ ਪ੍ਰਵਾਨਗੀ ਦਿੱਤੀ ਹੈ। ਸਪੈਸ਼ਲ ਸੈਲ ਦਿੱਲੀ ਪੁਲਿਸ ਦਾ ਅੱਤਵਾਦ ਵਿਰੋਧੀ ਯੂਨਿਟ ਹੈ। ਇਸ ਵੇਲੇ ਰੰਜਨ ਦੋ ਯੂਨਿਟਾਂ ਦੀ ਅਗਵਾਈ ਕਰ ਰਹੇਹਨ ਜਦੋਂ ਕਿ ਚੰਦਰਾ ਪੁਲਿਸ ਕਮਿਸ਼ਨਰ ਦੇ ਸਟਾਫ ਅਫਸਰ ਹਨ।

ਇਹਨਾ ਤੋਂ ਇਲਾਵਾ ਚਾਰ ਏ ਸੀ ਪੀ ਤੇ ਪੰਜ ਇੰਸਪੈਕਟਰਾਂ ਨੂੰ ਵੀ ਸੁਰੱਖਿਆ ਪ੍ਰਦਾਨ ਕੀਤੀ ਗਈ ਹੈ ਜਿਹਨਾਂ ਦੇ ਨਾਲ ਹਥਿਆਰਬੰਦ ਪੁਲਿਸ ਕਮਾਂਡੋ ਤਾਇਨਾਤ ਰਹਿਣਗੇ। ਆਮ ਤੌਰ ’ਤੇ ਵਾਈ ਕੈਟਾਗਿਰੀ ਸੁਰੱਖਿਆ ਕੈਬਨਿਟ ਮੰਤਰੀਆਂ, ਮੁੱਖ ਮੰਤਰੀਆਂ, ਹਾਈ ਕੋਰਟ ਤੇ ਸੁਪਰੀਮ ਕੋਰਟ ਦੇ ਜੱਜਾਂ ਤੇ ਸੀਨੀਅਰ ਸਿਆਸਤਦਾਨਾਂ ਨੂੰ ਪ੍ਰਦਾਨ ਕੀਤੀ ਜਾਂਦੀ ਹੈ।
ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਦਾ ਰਹਿਣ ਵਾਲਾ ਲਖਬੀਰ ਸਿੰਘ ਲੰਡਾ 2017 ਤੋਂ ਕੈਨੇਡਾ ਵਿਚ ਹੈ ਤੇ ਉਹ ਹਰਵਿੰਦਰ ਸਿੰਘ ਰਿੰਦਾ ਦਾ ਪੁਰਾਣਾ ਸਾਥੀ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪੰਜਾਬ ਸਰਕਾਰ ਪੰਚਾਇਤੀ ਜ਼ਮੀਨਾਂ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਉਣ ਲਈ ਦੁਬਾਰਾ ਮੁਹਿੰਮ ਸ਼ੁਰੂ ਕਰੇਗੀ: ਧਾਲੀਵਾਲ

ਜੇ ਜੇਲ੍ਹਾਂ ‘ਚ ਹੁਣ ਹੋਈ ਕਿਸੇ ਵੀ ਤਰ੍ਹਾਂ ਦੀ ਸੁਰੱਖਿਆ ਕੁਤਾਹੀ ਤਾਂ ਅਧਿਕਾਰੀ ਤੇ ਸਟਾਫ਼ ਨਿੱਜੀ ਤੌਰ ‘ਤੇ ਹੋਵੇਗਾ ਜ਼ਿੰਮੇਵਾਰ: ਮਾਨ