ਨਵੀਂ ਦਿੱਲੀ, 14 ਦਸੰਬਰ 2022 – ਪਾਕਿਸਤਾਨ ‘ਚ ਸਿੱਖਾਂ ਨੂੰ ਹੁਣ ਵੱਖਰੀ ਕੌਮ ਵੱਲੋਂ ਮਾਨਤਾ ਮਿਲੇਗੀ। ਇਸ ਸੰਬੰਧੀ ਪਾਕਿਸਤਾਨ ਦੀ ਸੁਪਰੀਮ ਕੋਰਟ ਨੇ ਸਿੱਖ ਕੌਮ ਨੂੰ ਵੱਖਰੀ ਕੌਮ ਵਜੋਂ ਮਾਨਤਾ ਦੇਣ ਦਾ ਫ਼ੈਸਲਾ ਕੀਤਾ ਹੈ। ਜਿਸ ਤਹਿਤ ਹੁਣ ਮਰਦਮਸ਼ੁਮਾਰੀ ਸਮੇਂ ਸਿੱਖਾਂ ਨੂੰ ਇੱਕ ਵੱਖਰੀ ਕੌਮ ਵਜੋਂ ਮੰਨਿਆ ਤਾਂ ਜਾਵੇਗਾ, ਨਾਲ ਹੀ ਮਰਦਮਸ਼ੁਮਾਰੀ ਸਮੇਂ ਸਿੱਖਾਂ ਵਾਸਤੇ ਵੱਖਰੇ ਖ਼ਾਨੇ ਵੀ ਦਰਜ ਕੀਤੇ ਜਾਣਗੇ।
ਪਾਕਿਸਤਾਨ ਦੇ ਸੁਪਰੀਮ ਕੋਰਟ ਦੇ ਦਿਸ਼ਾ-ਨਿਰਦੇਸ਼ਾਂ ’ਤੇ ਇਹ ਫ਼ੈਸਲਾ ਲਿਆ ਗਿਆ ਹੈ ਜਿਸ ਤਹਿਤ ਪਾਕਿਸਤਾਨ ਅੰਕੜਾ ਬਿਊਰੋ ਵੱਲੋਂ ਮਰਦਮਸ਼ੁਮਾਰੀ ਫਾਰਮ ਵਿਚ ਸਿੱਖਾਂ ਦੀ ਗਿਣਤੀ ਵਾਸਤੇ ਸਿੱਖ ਭਾਈਚਾਰੇ ਨੂੰ ਇਕ ਵੱਖਰੇ ਕਾਲਮ ‘ਚ ਦਰਜ ਕੀਤਾ ਜਾਵੇਗਾ।
ਇਸ ਤੋਂ ਪਹਿਲਾ ਪਾਕਿਸਤਾਨ ‘ਚ ਸਿੱਖ ਭਾਈਚਾਰੇ ਅਤੇ ਹੋਰ ਧਰਮਾਂ ਦੇ ਲੋਕਾਂ ਦੀ ਗਿਣਤੀ ਮਰਦਮਸ਼ੁਮਾਰੀ ਫਾਰਮ ਵਿਚ ਹੋਰ ਧਰਮਾਂ ਦੇ ਨਾਮ ਹੇਠ ਇਕ ਕਾਲਮ ਵਿਚ ਹੁੰਦੀ ਸੀ, ਜਿਸ ਕਾਰਨ ਸਿੱਖ ਭਾਈਚਾਰੇ ਦੀ ਸਹੀ ਗਿਣਤੀ ਬਾਰੇ ਅੰਕੜੇ ਨਹੀਂ ਮਿਲਦੇ ਸਨ। ਪਾਕਿਸਤਾਨ ਵਿਚ ਸਿੱਖ ਭਾਈਚਾਰੇ ਨੂੰ ਇਹ ਹੱਕ ਲੰਮੀ ਲੜਾਈ ਮਗਰੋਂ ਪ੍ਰਾਪਤ ਹੋਇਆ ਹੈ।