- ਅਜੇ ਵੀ ਮੌਤਾਂ ਦੀ ਗਿਣਤੀ ਵਧਣ ਦਾ ਖ਼ਦਸ਼ਾ
ਬਿਹਾਰ, 15 ਦਸੰਬਰ 2022- ਬਿਹਾਰ ਦੇ ਛਪਰਾ ਵਿਚ ਜ਼ਹਿਰੀਲੀ ਸ਼ਰਾਬ ਪੀਣ ਦੇ ਕਾਰਨ ਮਰਨ ਵਾਲਿਆਂ ਦੀ ਗਿਣਤੀ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਖ਼ਬਰਾਂ ਇਹ ਹੈ ਕਿ, ਬੀਤੇ ਤਿੰਨ ਦਿਨਾਂ ਤੋਂ ਮਰਨ ਵਾਲਿਆਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ।
ਏਐਨਆਈ ਦੀ ਰਿਪੋਰਟ ਦੇ ਮੁਤਾਬਿਕ, ਛਪਰਾ ‘ਚ ਜ਼ਹਿਰੀਲੀ ਸ਼ਰਾਬ ਪੀਣ ਦੇ ਕਾਰਨ ਹੁਣ ਤੱਕ ਮਰਨ ਵਾਲਿਆਂ ਦੀ ਗਿਣਤੀ 30 ਪਹੁੰਚ ਗਈ ਹੈ। ਛਪਰਾ ਸਦਰ ਹਸਪਤਾਲ ‘ਚ 6 ਲੋਕਾਂ ਦਾ ਇਲਾਜ ਚੱਲ ਰਿਹਾ ਹੈ। ਸਾਰਿਆਂ ਦੀ ਹਾਲਤ ਗੰਭੀਰ ਬਣੀ ਹੋਈ ਹੈ। 24 ਤੋਂ ਵੱਧ ਲੋਕ ਵੱਖ-ਵੱਖ ਨਿੱਜੀ ਹਸਪਤਾਲਾਂ ਵਿੱਚ ਦਾਖਲ ਹਨ। ਮਰਨ ਵਾਲਿਆਂ ਦੀ ਗਿਣਤੀ ਅਜੇ ਵਧ ਸਕਦੀ ਹੈ। ਜਦਕਿ ਕਈ ਲੋਕਾਂ ਦੀਆਂ ਅੱਖਾਂ ਦੀ ਰੋਸ਼ਨੀ ਜਾਣ ਦੀਆਂ ਖਬਰਾਂ ਵੀ ਸਾਹਮਣੇ ਆ ਰਹੀਆਂ ਹਨ।