ਸੂਬਾ ਸਰਕਾਰ ਦੀ ਮੁੱਖ ਤਰਜ਼ੀਹ ਰਾਜ ਦੀਆਂ ਔਰਤਾਂ ਨੂੰ ਆਰਥਿਕ ਮਜ਼ਬੂਤੀ ਪ੍ਰਦਾਨ ਕਰਨਾ – ਡਾ.ਬਲਜੀਤ ਕੌਰ

  • ਪੰਜਾਬ ਸਰਕਾਰ ਔਰਤਾਂ-ਮੁੱਖੀ ਪਰਿਵਾਰਾਂ ਦੇ ਆਰਥਿਕ ਸ਼ਕਤੀਕਰਨ ਲਈ ਚੁੱਕੇਗੀ ਹਰ ਸੰਭਵ ਕਦਮ: ਡਾ.ਬਲਜੀਤ ਕੌਰ
  • ਸਮਾਜਿਕ ਸੁਰੱਖਿਆ ਵਿਭਾਗ ਨੇ ਮਾਤਾ ਤ੍ਰਿਪਤਾ ਮਹਿਲਾ ਯੋਜਨਾ ਤਹਿਤ 1,45,023 ਲਾਭਪਾਤਰੀਆਂ ਦਾ ਡਾਟਾ ਐਮ-ਸੇਵਾ ਐਪ ਤੇ ਕੀਤਾ ਅਪਲੋਡ

ਚੰਡੀਗੜ੍ਹ, 16 ਦਸੰਬਰ 2022 – ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ। ਇਸੇ ਦਿਸ਼ਾ ਤਹਿਤ ਕੰਮ ਕਰਦਿਆਂ ਸਮਾਜਿਕ ਸੁਰੱਖਿਆ ਵਿਭਾਗ ਨੇ ਮਾਤਾ ਤ੍ਰਿਪਤਾ ਮਹਿਲਾ ਯੋਜਨਾ ਤਹਿਤ 1,45,023 ਲਾਭਪਾਤਰੀਆਂ ਦਾ ਡਾਟਾ ਐਮ-ਸੇਵਾ ਐਪ ਤੇ ਅਪਲੋਡ ਕੀਤਾ ਜਾ ਚੁੱਕਾ ਹੈ।

ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੀਆਂ ਔਰਤਾਂ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਕਰਨ ਲਈ ਸੁਹਿਰਦਤਾ ਨਾਲ ਕੰਮ ਕਰ ਰਹੀ ਹੈ ਅਤੇ ਪੰਜਾਬ ਸਰਕਾਰ ਦੀ ਮੁੱਖ ਤਰਜ਼ੀਹ ਸੂਬੇ ਦੀਆਂ ਔਰਤਾਂ ਨੂੰ ਆਰਥਿਕ ਮਜ਼ਬੂਤੀ ਪ੍ਰਦਾਨ ਕਰਨਾ ਹੈ।

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਔਰਤਾਂ ਦੀ ਅਗਵਾਈ ਵਾਲੇ ਪਰਿਵਾਰਾਂ ਦੇ ਸ਼ਸ਼ਕਤੀਕਰਨ ਲਈ ਮਾਤਾ ਤ੍ਰਿਪਤਾ ਮਹਿਲਾ ਯੋਜਨਾ ਲਾਗੂ ਕੀਤੀ ਗਈ ਹੈ। ਇਸ ਸਬੰਧੀ ਆਂਗਣਵਾੜੀ ਵਰਕਰਾਂ ਵੱਲੋਂ ਪੰਜਾਬ ਰਾਜ ਵਿੱਚ ਔਰਤਾਂ ਦੀ ਅਗਵਾਈ ਵਾਲੇ ਪਰਿਵਾਰਾਂ ਦਾ ਸਰਵੇ ਕੀਤਾ ਜਾ ਰਿਹਾ ਹੈ। ਔਰਤਾਂ ਦੀ ਅਗਵਾਈ ਵਾਲੇ ਪਰਿਵਾਰਾਂ ਦੇ 1,45,023 ਲਾਭਪਾਤਰੀਆਂ ਦਾ ਡਾਟਾ ਐਮ.ਸੇਵਾ ਐਪ ਤੇ ਅਪਲੋਡ ਕੀਤਾ ਜਾ ਚੁੱਕਾ ਹੈ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਰਾਜ ਦੀਆਂ ਔਰਤਾਂ ਦੇ ਆਰਥਿਕ ਸ਼ਸ਼ਕਤੀਕਰਨ ਦੀ ਵਚਨਬੱਧਤਾ ਤਹਿਤ ਕੰਮ ਕਰਦਿਆਂ ਔਰਤਾਂ ਦੇ ਆਰਥਿਕ ਸ਼ਸ਼ਕਤੀਕਰਨ ਸਬੰਧੀ ਵੱਖ-ਵੱਖ ਸਕੀਮਾਂ ਨੂੰ ਲਾਗੂ ਕਰਨਾ ਯਕੀਨੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਔਰਤਾਂ ਦੇ ਆਰਥਿਕ ਸ਼ਸ਼ਕਤੀਕਰਨ ਲਈ ਹਰ ਸੰਭਵ ਕਦਮ ਚੁੱਕੇਗੀ।

ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਵਿਭਾਗ ਦੇ ਕੰਮਾਂ ਵਿੱਚ ਪਾਰਦਰਸ਼ਤਾ ਅਤੇ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਨੂੰ ਇੰਨ-ਬਿੰਨ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਤਰਨਤਾਰਨ RPG ਅਟੈਕ ਮਾਮਲਾ: ਲਖਬੀਰ ਲੰਡਾ ਅਤੇ ਸਤਬੀਰ ਸੱਤਾ ਹਨ ਮਾਸਟਰਮਾਈਂਡ; ਫੜੇ ਗਏ ਛੇ ਵਿੱਚੋਂ ਦੋ ਨਾਬਾਲਗ

ਕਾਲੀ ਵੇਈਂ ‘ਚ ਡੁੱਬੇ ਪੇਂਟਰ ਦੀ ਲਾ+ਸ਼ ਮਿਲੀ: 5 ਦਿਨ ਪਹਿਲਾਂ ਦੌਲਤਪੁਰ ਨੇੜੇ ਮਾਰੀ ਸੀ ਛਾਲ