ਸੁਖਬੀਰ ਬਾਦਲ ਵੱਲੋਂ ਆਪ ਸਰਕਾਰ ਨੂੰ ਗੈਂਗਸਟਰਾਂ ਖਿਲਾਫ ਕਾਰਵਾਈ ਕਰਨ ਲਈ ਮਜਬੂਰ ਕਰਨ ਵਾਸਤੇ ਸਮੂਹ ਪੰਜਾਬੀਆਂ ਨੂੰ ਇੱਕਜੁੱਟ ਹੋਣ ਦਾ ਸੱਦਾ

  • 20 ਸਾਲਾ ਹਰਮਨਦੀਪ ਦੇ ਕਤਲ ਨੂੰ ਦਿਲ ਦਹਿਲਾਉਣ ਤੇ ਦਿਖਾਉਣ ਵਾਲੀ ਘਟਨਾ ਦਿੱਤਾ ਕਰਾਰ

ਚੰਡੀਗੜ੍ਹ, 17 ਦਸੰਬਰ 2022: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਸਮੂਹ ਪੰਜਾਬੀਆਂ ਨੁੰ ਅਪੀਲ ਕੀਤੀ ਕਿ ਉਹ ਆਮ ਆਦਮੀ ਪਾਰਟੀ ਸਰਕਾਰ ਨੂੰ ਗੈਂਗਸਟਰਾਂ ਖਿਲਾਫ ਕਾਰਵਾਈ ਕਰਨ ਵਾਸਤੇ ਮਜਬੂਰ ਕਰਨ ਲਈ ਪਾਰਟੀ ਲੀਹਾਂ ਤੋਂ ਉਪਰ ਉਠ ਕੇ ਇਕਜੁੱਟ ਹੋਣ ਕਿਉਂਕਿ ਗੈਂਗਸਟਰਾਂ ਨੇ ਪੰਜਾਬ ਦੀ ਸ਼ਾਂਤੀ ਭੰਗ ਕਰ ਦਿੱਤੀ ਹੈ ਅਤੇ ਆਮ ਆਦਮੀ ਲਈ ਜ਼ਿੰਦਗੀ ਨਰਕ ਬਣਾ ਦਿੱਤੀ ਹੈ।

ਗਿੱਦੜਬਾਹਾ ਦੇ ਪਿੰਡ ਕੋਟਭਾਈ ਦੇ 20 ਸਾਲਾ ਹਰਮਨਦੀਪ ਦਾ ਫਿਰੌਤੀਆਂ ਲੈਣ ਵਾਸਤੇ ਅਗਵਾ ਕਰਨ ਮਗਰੋਂ ਕਤਲ ਕਰਨ ’ਤੇ ਹੈਰਾਨੀ ਤੇ ਦੁੱਖ ਪ੍ਰਗਟ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਨੇ ਘਟਨਾ ਨੂੰ ਦਿਲ ਦਹਿਲਾਉਣ ਤੇ ਦੁਖਾਉਣ ਵਾਲੀ ਘਟਨਾ ਕਰਾਰ ਦਿੱਤਾ। ਉਹਾਂ ਕਿਹਾ ਕਿ ਕਾਨੂੰਨ ਵਿਵਸਥਾ ਅਜਿਹੀ ਬਣ ਗਈ ਹੈ ਕਿ ਆਮ ਆਦਮੀ ਨੂੰ ਵੀ ਫਿਰੌਤੀਆਂ ਦੇਣ ਵਾਸਤੇ ਮਜਬੂਰ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਹਰਮਨਦੀਪ ਦੇ ਮਾਪਿਆਂ ਕੋਲ ਸਿਰਫ 7 ਏਕੜ ਜ਼ਮੀਨ ਹੈ ਅਤੇ ਉਹ ਅਗਵਾਕਾਰਾਂ ਵੱਲੋਂ ਮੰਗੀ 30 ਲੱਖ ਦੀ ਫਿਰੌਤੀ ਦੇਣ ਦੇਬਿਲਕੁਲ ਵੀ ਸਮਰਥ ਨਹੀਂ ਸਨ।

ਸਰਦਾਰ ਸੁਖਬੀਰ ਸਿੰਘ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਵਿਚ ਕੋਈ ਵੀ ਸੁਰੱਖਿਅਤ ਨਹੀਂ ਹੈ। ਉਹਨਾਂ ਕਿਹਾ ਕਿ ਸੂਬੇ ਵਿਚ ਕੋਈ ਨਿਵੇਸ਼ ਨਹੀਂ ਹੋ ਰਿਹਾ ਅਤੇ ਉਦਯੋਗਪਤੀ ਤੇ ਵਪਾਰੀ ਸੂਬੇ ਤੋਂ ਬਾਹਰ ਸ਼ਿਫਟ ਹੋਣ ’ਤੇ ਵਿਚਾਰ ਕਰ ਰਹੇ ਹਨ। ਉਹਨਾਂ ਕਿਹਾ ਕਿ ਜੇਕਰ ਇਹੋ ਹਾਲਾਤ ਬਣੇ ਰਹੇ ਤਾਂ ਫਿਰ ਪੰਜਾਬ ਵਿਚ ਵਪਾਰ ਨਾਂ ਦੀ ਕੋਈ ਚੀਜ਼ ਨਹੀਂ ਰਹਿ ਜਾਵੇਗੀ।

ਬਾਦਲ ਨੇ ਕਿਹਾ ਕਿ ਸ੍ਰੀ ਭਗਵੰਤ ਮਾਨ ਇਕਲੌਤੇ ਇਹਨਾਂ ਹਾਲਾਤਾਂ ਲਈ ਜ਼ਿੰਮੇਵਾਰ ਹਨ ਕਿਉਂਕਿ ਗ੍ਰਹਿ ਵਿਭਾਗ ਉਹਨਾਂ ਕੋਲ ਹੈ। ਉਹਨਾਂ ਕਿਹਾ ਕਿ ਹੁਣ ਉਹਨਾਂ ਨੂੰ ਅਹੁਦੇ ’ਤੇ ਬਣੇ ਰਹਿਣ ਦਾ ਕੋਈ ਨੈਤਿਕ ਅਧਿਕਾਰ ਨਹੀਂ ਰਹਿ ਗਿਆ। ਉਹਨਾਂ ਕਿਹਾ ਕਿ ਮੁੱਖ ਮੰਤਰੀ ਉਹਨਾਂ ਗੈਂਗਸਟਰਾਂ ਦੇ ਖਿਲਾਫ ਕੋਈ ਵੀ ਕਾਰਵਾਈ ਕਰਨ ਵਿਚ ਨਾਕਾਮਰਹੇ ਹਨ ਜੋ ਸੂਬੇ ਵਿਚ ਹਕੂਮਤ ਚਲਾ ਰਹੇ ਹਨ। ਉਹਨਾਂ ਕਿਹਾ ਕਿ ਸ੍ਰੀ ਭਗਵੰਤ ਮਾਨ ਦੀ ਲੀਡਰਸ਼ਿਪ ਹੇਠ ਸੂਬਾ ਪੁਲਿਸ ਵੀ ਆਪਣੇ ਫਰਜ਼ ਨਿਭਾਉਣ ਵਿਚ ਫੇਲ੍ਹ ਹੋਈ ਹੈ।

ਬਾਦਲ ਨੇ ਕਿਹਾ ਕਿ ਉਹ ਆਪਣੇ ਪੰਜਾਬ ਬਚਾਓ ਦੌਰੇ ਤਹਿਤ ਸੂਬੇ ਦੇ ਵੱਖ ਵੱਖ ਭਾਗਾਂ ਦਾ ਦੌਰਾ ਕਰਨਗੇ। ਉਹਨਾਂ ਕਿਹਾ ਕਿ ਅਸੀਂ ਲੋਕਾਂ ਵਿਚ ਵਿਸ਼ਵਾਸ ਬਹਾਲ ਕਰਨ ਦਾ ਯਤਨ ਕਰਾਂਗੇ ਤੇ ਉਹਨਾਂ ਨੂੰ ਅਪੀਲ ਕਰਾਂਗੇ ਕਿ ਉਹ ਗੈਂਗਸਟਰਾਂ ਤੋਂ ਖਹਿੜਾ ਛੁਡਾਉਣ ਲਈ ਇਕਜੁੱਟ ਹੋਣ।ਉਹਨਾਂ ਦੱਸਿਆ ਕਿ ਕਿਵੇਂ ਹਾਲ ਹੀ ਵਿਚ ਉਹ ਨਕੋਦਰ ਗਏ ਸਨ ਜਿਥੇ ਗੈਂਗਸਟਰਾਂ ਨੇ ਫਿਰੌਤੀ ਨਾ ਦੇ ਸਕਣ ’ਤੇ ਵਪਾਰੀ ਦਾ ਕਤਲ ਕਰ ਦਿੱਤਾ ਸੀ।

ਬਾਦਲ ਨੇ ਹਰਮਨਦੀਪ ਦੇ ਪਰਿਵਾਰ ਨਾਲ ਡੂੰਘਾ ਦੁੱਖ ਤੇ ਹਮਦਰਦੀ ਪ੍ਰਗਟ ਕਰਦਿਆਂ ਭਰੋਸਾ ਦੁਆਇਆ ਕਿ ਉਹਨਾਂ ਵਾਸਤੇ ਨਿਆਂ ਹਾਸਲ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਹਰ ਸੰਭਵ ਯਤਨ ਕਰੇਗਾ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਸੁਖਬੀਰ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ 25 ਜਨਰਲ ਸਕੱਤਰਾਂ ਦਾ ਐਲਾਨ

ਪੰਜਾਬ ਸਰਕਾਰ ਵੱਲੋਂ PWD ਦੇ ਦੋ ਇੰਜੀਨੀਅਰ ਮੁਅੱਤਲ