ਮਾਨਸਾ, 22 ਦਸੰਬਰ 2022 – ਦੀਪਕ ਟੀਨੂੰ ਫਰਾਰ ਮਾਮਲੇ ਵਿੱਚ ਮਾਨਸਾ ਪੁਲਿਸ ਵੱਲੋਂ ਬਰਖਾਸਤ ਕੀਤੇ ਸੀਆਈਏ ਸਟਾਫ ਦੇ ਇੰਚਾਰਜ ਪ੍ਰਿਤਪਾਲ ਸਿੰਘ ਸਮੇਤ 11 ਵਿਅਕਤੀਆਂ ਖਿਲਾਫ ਮਾਨਸਾ ਦੀ ਅਦਾਲਤ ਵਿੱਚ ਚਲਾਨ ਪੇਸ਼ ਕੀਤਾ ਗਿਆ ਹੈ। ਦੀਪਕ ਟੀਨੂੰ ਮਾਮਲੇ ਵਿੱਚ ਮਾਨਸਾ ਦੀ ਅਦਾਲਤ ਵੱਲੋਂ 10 ਵਿਅਕਤੀਆਂ ਦੀ ਜ਼ਮਾਨਤ ਰੱਦ ਕਰ ਦਿੱਤੀ ਗਈ ਹੈ।