ਪੁਲਿਸ ਤੇ ਗੈਂਗਸਟਰਾਂ ਵਿਚਾਲੇ ਗੋ+ਲੀ+ਬਾ+ਰੀ, ਪੁਲਿਸ ਨੇ ਦੋ ਕੀਤੇ ਗ੍ਰਿਫਤਾਰ

ਅੰਮ੍ਰਿਤਸਰ, 25 ਦਸੰਬਰ 2022 – ਮਜੀਠਾ ਰੋਡ ’ਤੇ ਸਥਿਤ 88 ਫੁੱਟ ਰੋਡ ’ਤੇ ਸ਼ੁੱਕਰਵਾਰ ਰਾਤ ਨੂੰ ਪੁਲੀਸ ਅਤੇ ਗੈਂਗਸਟਰਾਂ ਵਿਚਾਲੇ ਗੋਲੀਬਾਰੀ ਹੋਈ। ਇਸ ਦੌਰਾਨ ਪੁਲਿਸ ਨੇ ਇੱਕ ਗੈਂਗਸਟਰ ਨੂੰ ਕਾਬੂ ਕੀਤਾ ਸੀ। ਦੂਜੇ ਗੈਂਗਸਟਰ ਨੂੰ ਪੁਲਿਸ ਨੇ ਦੇਰ ਰਾਤ ਤਲਾਸ਼ੀ ਮੁਹਿੰਮ ਦੌਰਾਨ ਕਾਬੂ ਕੀਤਾ ਹੈ। ਪੁਲਸ ਤੋਂ ਭੱਜਦੇ ਹੋਏ ਦੂਜੇ ਗੈਂਗਸਟਰ ਨੇ ਕਿਤੇ ਛਾਲ ਮਾਰ ਦਿੱਤੀ ਜਿਸ ਕਾਰਨ ਉਸ ਦੀਆਂ ਦੋਵੇਂ ਲੱਤਾਂ ਟੁੱਟ ਗਈਆਂ। ਉਸ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ।

ਫੜੇ ਗਏ ਮੁਲਜ਼ਮਾਂ ਦੀ ਪਛਾਣ ਅਮਰ ਕੁਮਾਰ ਉਰਫ ਭੂੰਦਾ ਅਤੇ ਅਜੈ ਪਹਿਲਵਾਨ ਉਰਫ ਅਜੈ ਬਾਊਂਸਰ ਵਜੋਂ ਹੋਈ ਹੈ। ਦੋਵੇਂ ਗੈਂਗਸਟਰ ਜਲਦੀ ਅਮੀਰ ਬਣਨ ਲਈ ਆਸਾਨ ਤਰੀਕੇ ਨਾਲ ਪੈਸਾ ਕਮਾਉਣਾ ਚਾਹੁੰਦੇ ਸਨ।

ਇਨ੍ਹਾਂ ਦੋਵਾਂ ਮੁਲਜ਼ਮਾਂ ਨੇ ਦੋ ਦਿਨ ਪਹਿਲਾਂ ਬਸੰਤ ਨਗਰ ਦੇ ਰਹਿਣ ਵਾਲੇ ਮੱਛੀ ਥੋਕ ਵਿਕਰੇਤਾ ਰਿੰਕੂ ਪਹਿਲਵਾਨ ਤੋਂ 20 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਸੀ। ਪੈਸੇ ਨਾ ਦੇਣ ‘ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ। ਜਦੋਂ ਕਾਰੋਬਾਰੀ ਨੇ ਫਿਰੌਤੀ ਦੇ ਪੈਸੇ ਨਾ ਦਿੱਤੇ ਤਾਂ ਦੋਵੇਂ ਗੈਂਗਸਟਰ ਉਸ ਦੇ ਘਰ ਦੇ ਬਾਹਰ ਪਹੁੰਚ ਗਏ ਅਤੇ ਉਸ ਨੂੰ ਡਰਾਉਣ ਲਈ ਹਵਾ ਵਿੱਚ ਫਾਇਰਿੰਗ ਕਰ ਦਿੱਤੀ ਸੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਗੁਰਦਾਸਪੁਰ ਦੇ ਸਿਵਲ ਹਸਪਤਾਲ ਦੀ ਲਾਪਰਵਾਹੀ ਆਈ ਸਾਹਮਣੇ: ਲਾਵਾਰਿਸ ਲਾ+ਸ਼ ਦੱਸ ਕੀਤਾ ਸਸਕਾਰ, ਵਾਰਸਾਂ ਨੇ ਕੀਤਾ ਹੰਗਾਮਾ

ਕਾਦੀਆਂ ਵਿਖੇ ਅਹਿਮਦੀਆਂ ਮੁਸਲਿਮ ਜਮਾਤ ਦੇ 127ਵੇਂ ਜਲਸੇ ਵਿੱਚ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਬਤੌਰ ਮੁੱਖ ਮਹਿਮਾਨ ਕੀਤੀ ਸ਼ਿਰਕਤ