ਫਤਹਿਗੜ੍ਹ ਸਾਹਿਬ ‘ਚ ਸ਼ਹੀਦੀ ਸਭਾ ਦੌਰਾਨ ਸੰਗਤ ਦੀ ਸਹੂਲਤ ਲਈ ਈ-ਰਿਕਸ਼ਾ ਸੇਵਾ ਦੀ ਸ਼ੁਰੂਆਤ

  • ਡਿਪਟੀ ਕਮਿਸ਼ਨਰ ਨੇ ਹਰੀ ਝੰਡੀ ਦੇ ਕੇ 50 ਈ-ਰਿਕਸ਼ਾ ਕੀਤੇ ਰਵਾਨਾ
  • ਬਜ਼ੁਰਗ, ਮਹਿਲਾਵਾਂ, ਦਿਵਿਆਂਗ ਅਤੇ ਬੱਚੇ ਲੈ ਸਕਦੇ ਨੇ ਈ-ਰਿਕਸ਼ਿਆਂ ਦੀ ਮੁਫਤ ਸਹੂਲਤ

ਫਤਹਿਗੜ੍ਹ ਸਾਹਿਬ, 26 ਦਸੰਬਰ 2022 – ਸਰਬੰਸਦਾਨੀ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਅੱਜ ਆਰੰਭ ਹੋਈ ਸ਼ਹੀਦੀ ਸਭਾ ਦੌਰਾਨ ਸ਼ਹੀਦਾਂ ਨੂੰ ਨਤਮਸਤਕ ਹੋਣ ਲਈ ਪੁੱਜਣ ਵਾਲੀ ਸੰਗਤ ਵਿੱਚ ਸ਼ਾਮਲ ਬਜ਼ੁਰਗਾਂ, ਮਹਿਲਾਵਾਂ, ਬੱਚਿਆਂ ਅਤੇ ਦਿਵਿਆਂਗਜਨਾਂ ਨੂੰ ਆਵਾਜਾਈ ਦੀ ਮੁਫਤ ਸਹੂਲਤ ਦੇਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਈ-ਰਿਕਸ਼ੇ ਮੁਹੱਈਆ ਕਰਵਾਏ ਹਨ।

ਇਨ੍ਹਾਂ ਈ-ਰਿਕਸ਼ਿਆਂ ਨੂੰ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਹਰੀ ਝੰਡੀ ਦੇ ਕੇ ਰਵਾਨਾ ਕਰਨ ਮੌਕੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਦੀ ਲਾਸਾਨੀ ਸ਼ਹਾਦਤ ਦੀ ਦੁਨੀਆ ਭਰ ਵਿੱਚ ਕੋਈ ਮਿਸਾਲ ਨਹੀ ਮਿਲਦੀ। ਉਨ੍ਹਾਂ ਕਿਹਾ ਕਿ ਈ-ਰਿਕਸ਼ਿਆਂ ਦੀ ਸ਼ੁਰੂਆਤ ਸੰਗਤ ਦੀ ਸੇਵਾ ਲਈ ਬਹੁਤ ਵਧੀਆ ਉਪਰਾਲਾ ਹੈ।

ਸ਼੍ਰੀਮਤੀ ਸ਼ੇਰਗਿੱਲ ਨੇ ਕਿਹਾ ਕਿ ਬਾਹਰੋਂ ਆਉਣ ਵਾਲੀ ਸੰਗਤ ਵਿੱਚ ਸ਼ਾਮਲ ਸਰੀਰਕ ਪੱਖੋਂ ਲੋੜਵੰਦ ਇਨ੍ਹਾਂ ਰਿਕਸ਼ਿਆ ਦਾ ਲਾਭ ਲੈ ਸਕਦੇ ਹਨ। ਉਨ੍ਹਾਂ ਕਿਹਾ ਕਿ 15 ਈ ਰਿਕਸ਼ੇ ਬਾਬਾ ਮੋਤੀ ਰਾਮ ਮਹਿਰਾ ਗੇਟ ਤੋਂ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਤੱਕ ਚੱਲਣਗੇ। 15 ਈ ਰਿਕਸ਼ੇ 04 ਨੰਬਰ ਚੁੰਗੀ ਤੋਂ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਤੱਕ ਚੱਲਣਗੇ। ਇਸਦੇ ਨਾਲ ਹੀ ਰੁਤਬਾ ਹੋਟਲ ਤੋਂ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਤੱਕ 10 ਈ-ਰਿਕਸ਼ੇ ਚੱਲਣਗੇ ਅਤੇ ਮਾਧੋਪੁਰ ਰੋਡ ਤੋਂ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਤੱਕ ਵੀ 10 ਈ ਰਿਕਸ਼ੇ ਚਲਾਏ ਗਏ ਹਨ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਈ-ਰਿਕਸ਼ੇ ਸ਼ਹੀਦੀ ਸਭਾ ਦੌਰਾਨ ਸੰਗਤ ਲਈ ਬਹੁਤ ਲਾਹੇਵੰਦ ਸਾਬਤ ਹੋਣਗੇ। ਉਨ੍ਹਾਂ ਦੱਸਿਆ ਕਿ ਸੰਗਤ ਲਈ ਪੀਣ ਵਾਲੇ ਸਾਫ ਸੁਥਰੇ ਪਾਣੀ, ਇਸ਼ਨਾਨ ਘਰਾਂ ਤੇ ਪਖਾਨਿਆਂ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ ਤਾਂ ਜੋ ਸੰਗਤ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਅਨੁਪ੍ਰਿਤਾ ਜੌਹਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਦਿਨੇਸ਼ ਵਸ਼ਿਸ਼ਟ, ਐਸ.ਡੀ.ਐਮ. ਖਮਾਣੋਂ ਪਰਲੀਨ ਕਾਲੇਕਾ, ਖੇਤੀਬਾੜੀ ਵਿਕਾਸ ਅਫਸਰ ਦਮਨ ਝਾਂਜੀ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

2022 ਵਿੱਚ ਪੰਜਾਬ ਪੁਲਿਸ ਦੇ ਕੰਮ-ਕਾਜ ਦਾ ਲੇਖਾ-ਜੋਖਾ: 2021 ਦੇ ਮੁਕਾਬਲੇ ਕੰਮਕਾਜ ਬਿਹਤਰ ਪੇਸ਼: 23 ਡਰੋਨ ਡੇਗੇ, 428 ਗੈਂਗਸਟਰ ਕਾਬੂ – IGP ਸੁਖਚੈਨ ਗਿੱਲ

ਪੰਜਾਬ ‘ਚ ਅਜੇ ਵੀ 38 ਐਕਟਿਵ ਕੇਸ, 26 ਦਸੰਬਰ ਨੂੰ ਮਿਲਿਆ ਸਿਰਫ ਇੱਕ ਕੋਰੋਨਾ ਮਰੀਜ਼